Gee 98News

ਚੰਡੀਗੜ੍ਹ,13 ਜਨਵਰੀ-ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਦੀ ਚਰਚਾ ਦਰਮਿਆਨ ਬਹੁਜਨ ਸਮਾਜ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਤਿੱਖੇ ਤੇਵਰ ਦਿਖਾਏ ਹਨ। ਬਸਪਾ ਦੇ ਸੂਬਾ ਜਨਰਲ ਸਕੱਤਰ ਡਾਕਟਰ ਮੱਖਣ ਸਿੰਘ ਨੇ ਕਿਹਾ ਕਿ ਬਸਪਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਇਕੱਲਿਆਂ ਹੀ ਲੜੇਗੀ। ਡਾਕਟਰ ਮੱਖਣ ਸਿੰਘ ਨੇ ਕਿਹਾ ਕਿ ਇਹ ਲੱਗਭੱਗ ਸਪੱਸ਼ਟ ਹੋ ਚੁੱਕਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਚੋਣਾਂ ਬਾਰੇ ਗੱਠਜੋੜ ਲਈ ਭਾਜਪਾ ਨਾਲ ਅੰਦਰਖ਼ਾਤੇ ਗੱਲਬਾਤ ਚੱਲ ਰਹੀ ਹੈ। ਉਹਨਾਂ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ ਕੋਈ ਮੀਟਿੰਗ ਨਹੀਂ ਕੀਤੀ ਅਤੇ ਨਾ ਹੀ ਦੋਵੇਂ ਪਾਰਟੀਆਂ ‘ਚ ਚੋਣਾਂ ਲੜਨ ਸਬੰਧੀ ਕੋਈ ਵਿਚਾਰ ਚਰਚਾ ਹੋਈ ਹੈ। ਜ਼ਿਕਰਯੋਗ ਹੈ ਕਿ ਬਸਪਾ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜੀ ਨੇ ਵੀ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ‘ਤੇ ਗੱਲਬਾਤ ਕਰਦੇ ਹੋਏ ਕਿਹਾ ਸੀ ਕਿ ਦੋਵਾਂ ਪਾਰਟੀਆਂ ਵਿਚਕਾਰ ਭਾਵੇਂ ਗਠਜੋੜ ਤਾਂ ਹੈ ਪਰੰਤੂ ਇਹ ਵਿਹਾਰਕ ਤੌਰ ‘ਤੇ ਨਜ਼ਰ ਨਹੀਂ ਆ ਰਿਹਾ। ਬਸਪਾ ਦੀ ਸੂਬਾ ਇਕਾਈ ਦੇ ਉਕਤ ਨਜ਼ਰੀਏ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਬਸਪਾ ਸ਼੍ਰੋਮਣੀ ਅਕਾਲੀ ਦਲ ਦੀਆਂ ਭਾਜਪਾ ਨਾਲ ਨਜ਼ਦੀਕੀਆਂ ਤੋਂ ਖ਼ਫ਼ਾ ਹੈ ਅਤੇ ਬਸਪਾ ਆਗਾਮੀ ਲੋਕ ਸਭਾ ਚੋਣਾਂ ਅਕਾਲੀ ਦਲ ਨਾਲ ਰਲ ਕੇ ਲੜਨ ਦੇ ਮੂਡ ਵਿੱਚ ਨਹੀਂ ਹੈ। ‌

Leave a Reply

Your email address will not be published. Required fields are marked *

error: Content is protected !!