Gee 98News

ਚੰਡੀਗੜ੍ਹ,15 ਜਨਵਰੀ- ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚ “ਜੱਫ਼ੀ” ਪੈਣੀ ਲਗਭਗ ਤੈਅ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਚੰਡੀਗੜ੍ਹ ਦੇ ਮੇਅਰ ਦੀ ਸੀਟ ਆਮ ਆਦਮੀ ਪਾਰਟੀ ਦੇ ਹਿੱਸੇ ਆਵੇਗੀ ਜਦਕਿ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਸੀਟ ਕਾਂਗਰਸ ਨੂੰ ਦਿੱਤੀ ਗਈ ਹੈ। ਚੰਡੀਗੜ੍ਹ ਵਿੱਚ ਇਸ ਸਮਝੌਤੇ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਹੈ। ਸਮਝੌਤਾ ਸਿਰੇ ਚੜ੍ਹਨ ਦੀ ਸੂਰਤ ਵਿੱਚ ਆਮ ਆਦਮੀ ਪਾਰਟੀ ਦੇ ਕੁਲਦੀਪ ਟੀਟਾ ਮੇਅਰ ਦੇ ਅਹੁਦੇ ਲਈ ਅਤੇ ਸੀਨੀਅਰ ਡਿਪਟੀ ਮੇਅਰ ਲਈ ਕਾਂਗਰਸ ਤੇ ਗੁਰਪ੍ਰੀਤ ਸਿੰਘ ਗਾਵੀ ਅਤੇ ਡਿਪਟੀ ਮੇਅਰ ਲਈ ਕਾਂਗਰਸ ਦੀ ਨਿਰਮਲਾ ਦੇਵੀ ਮੈਦਾਨ ਵਿੱਚ ਰਹਿ ਜਾਣਗੇ, ਜਿਨਾਂ ਦਾ ਮੁਕਾਬਲਾ ਭਾਜਪਾ ਦੇ ਉਮੀਦਵਾਰਾਂ ਨਾਲ ਹੋਵੇਗਾ। ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਦੇ ਸਹਿ ਇੰਚਾਰਜ ਡਾ. ਐਸ.ਐਸ ਆਲੂਵਾਲੀਆ ਨੇ ਮੰਨਿਆ ਕਿ ਗੱਠਜੋੜ ‘ਤੇ ਚਰਚਾ ਹੋ ਰਹੀ ਹੈ, ਦੂਜੇ ਪਾਸੇ ਕਾਂਗਰਸ ਦੇ ਚੰਡੀਗੜ੍ਹ ਦੇ ਪ੍ਰਧਾਨ ਲੱਕੀ ਦਾ ਕਹਿਣਾ ਹੈ ਕਿ ਗੱਲਬਾਤ ਆਖਰੀ ਪੜਾਅ ‘ਤੇ ਹੈ, ਜਿਸ ਤੋਂ ਬਾਅਦ ਰਸਮੀ ਤੌਰ ਤੇ ਐਲਾਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਦੋਵੇਂ ਪਾਰਟੀਆਂ ਦੀ ਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਨਜ਼ਦੀਕੀ ਬਣੀ ਹੈ, ਹਾਲਾਂਕਿ ਚੰਡੀਗੜ੍ਹ ਲੋਕ ਸਭਾ ਦੀ ਸੀਟ ਲਈ ਗੱਲਬਾਤ ਚੱਲ ਰਹੀ ਹੈ।

Leave a Reply

Your email address will not be published. Required fields are marked *

error: Content is protected !!