Skip to main content

Gee 98News

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

ਚੰਡੀਗੜ੍ਹ,15 ਜਨਵਰੀ- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਸੁਖਪਾਲ ਸਿੰਘ ਖਹਿਰਾ ਪਿਛਲੇ ਕਈ ਮਹੀਨਿਆਂ ਤੋਂ ਐਨਡੀਪੀਐਸ ਦੇ ਇੱਕ ਪੁਰਾਣੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਨ । ਇਸ ਪੁਰਾਣੇ ਮਾਮਲੇ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਨੇ ਕੁਝ ਦਿਨ ਪਹਿਲਾਂ ਜ਼ਮਾਨਤ ਦੇ ਦਿੱਤੀ ਸੀ ਪ੍ਰੰਤੂ ਪੰਜਾਬ ਪੁਲਿਸ ਵੱਲੋਂ ਥਾਣਾ ਸੁਭਾਨਪੁਰ ਵਿਖੇ ਉਹਨਾਂ ਦੇ ਖ਼ਿਲਾਫ਼ ਇੱਕ ਹੋਰ ਨਵਾਂ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਕਰਕੇ ਸੁਖਪਾਲ ਸਿੰਘ ਖਹਿਰਾ ਅਜੇ ਜੇਲ੍ਹ ਵਿੱਚ ਹੀ ਬੰਦ ਸਨ । ਨਵੇਂ ਕੇਸ ਦੇ ਖ਼ਿਲਾਫ਼ ਸੁਖਪਾਲ ਸਿੰਘ ਖਹਿਰਾ ਵੱਲੋਂ ਜ਼ਮਾਨਤੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਮਾਨਯੋਗ ਹਾਈਕੋਰਟ ਨੇ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਹੈ।

error: Content is protected !!