Skip to main content

Gee 98News

ਕੈਬਨਿਟ ਮੰਤਰੀ ਮੀਤ ਹੇਅਰ ਗ੍ਰਿਫ਼ਤਾਰੀ ਤੋਂ ਬਚੇ…ਹਾਈਕੋਰਟ ਨੇ ਦਿੱਤੀ ਰਾਹਤ

ਚੰਡੀਗੜ੍ਹ,15 ਜਨਵਰੀ- ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਗ੍ਰਿਫ਼ਤਾਰੀ ਤੋਂ ਬਚ ਗਏ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮੀਤ ਹੇਅਰ ਦੇ ਖ਼ਿਲਾਫ਼ ਜਾਰੀ ਗ਼ੈਰ ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟਾਂ ‘ਤੇ ਰੋਕ ਲਗਾ ਦਿੱਤੀ ਹੈ। ਮੀਤ ਹੇਅਰ ਨੇ ਚੰਡੀਗੜ੍ਹ ਵਿਖੇ 24 ਅਕਤੂਬਰ 2020 ਵਿੱਚ ਭਾਜਪਾ ਦੇ ਦਫਤਰ ਅੱਗੇ ਧਰਨਾ ਦਿੱਤਾ ਸੀ ਜਿਸ ਤੋਂ ਬਾਅਦ ਉਹਨਾਂ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 188 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ‘ਚ ਮੀਤ ਹੇਅਰ ਨੂੰ ਚੰਡੀਗੜ੍ਹ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ ਪ੍ਰੰਤੂ ਪਿਛਲੇ ਮਹੀਨੇ ਅਦਾਲਤ ਵੱਲੋਂ ਬਲਾਉਣ ‘ਤੇ ਉਹ ਅਦਾਲਤ ਵਿੱਚ ਹਾਜ਼ਰ ਨਹੀਂ ਹੋਏ, ਜਿਸ ਤੋਂ ਬਾਅਦ ਅਦਾਲਤ ਨੇ ਮੀਤ ਹੇਅਰ ਦੇ ਖ਼ਿਲਾਫ਼ ਸਖ਼ਤ ਰੁੱਖ ਅਖ਼ਤਿਆਰ ਕਰਦੇ ਹੋਏ ਉਹਨਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਅਤੇ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ। ਗ਼ੈਰ ਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ ਮੀਤ ਹੇਅਰ ਨੇ ਹਾਈਕੋਰਟ ਦਾ ਰੁੱਖ ਕੀਤਾ ਸੀ ਜਿੱਥੇ ਹਾਈਕੋਰਟ ਨੇ ਮੀਤ ਹੇਅਰ ਨੂੰ ਰਾਹਤ ਦਿੰਦੇ ਹੋਏ ਉਹਨਾਂ ਦੇ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਪ੍ਰੰਤੂ ਉਹਨਾਂ ਨੂੰ ਚੰਡੀਗੜ੍ਹ ਅਦਾਲਤ ਵਿੱਚ ਅਗਲੀ ਸੁਣਵਾਈ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ।

error: Content is protected !!