Skip to main content

Gee 98News

ਭਿਆਨਕ ਸੜਕ ਹਾਦਸੇ ‘ਚ 4 ਪੁਲਿਸ ਮੁਲਾਜ਼ਮਾਂ ਦੀ ਮੌਤ

ਚੰਡੀਗੜ੍ਹ,17 ਜਨਵਰੀ-ਸੜਕ ਹਾਦਸੇ ਦੀ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਅਨੁਸਾਰ ਮੁਕੇਰੀਆਂ ਦੇ ਨਜ਼ਦੀਕ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ 6 ਵਜੇ ਦੇ ਕਰੀਬ ਜਲੰਧਰ ਤੋਂ ਆ ਰਹੀ ਪੰਜਾਬ ਪੁਲਿਸ ਦੀ ਬੱਸ ਇੱਕ ਖੜ੍ਹੇ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਇਕ ASI ਸਣੇ 4 ਮੁਲਾਜ਼ਮਾਂ ਦੀ ਮੌਤ ਹੋ ਗਈ ਹੈ ਅਤੇ ਕਈ ਮੁਲਾਜ਼ਮ ਜ਼ਖ਼ਮੀ ਹੋ ਗਏ। ਇਸ ਬੱਸ ਵਿੱਚ ਮਹਿਲਾ ਪੁਲਿਸ ਮੁਲਾਜ਼ਮ ਵੀ ਸਵਾਰ ਸਨ। ਪੰਜਾਬ ਪੁਲਿਸ ਦੀ ਇਹ ਬੱਸ ਜਲੰਧਰ ਪੀਏਪੀ ਤੋਂ ਗੁਰਦਾਸਪੁਰ ਜਾ ਰਹੀ ਸੀ,ਜੋ ਸੰਘਣੀ ਧੁੰਦ ਕਾਰਨ ਖੜ੍ਹੇ ਟਰਾਲੇ ਵਿਚ ਜਾ ਟਕਰਾਈ। ਇਹ ਹਾਦਸਾ ਐਨਾ ਭਿਆਨਕ ਸੀ ਕਿ ਪੁਲਿਸ ਦੀ ਬੱਸ ਟਰਾਲੇ ਦੇ ਵਿੱਚ ਧਸ ਗਈ।

error: Content is protected !!