Gee 98News

ਚੰਡੀਗੜ੍ਹ,17 ਜਨਵਰੀ- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਖਹਿਰਾ ਦੇ ਮਾਮਲੇ ‘ਚ ਇੱਕ ਵੱਡਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਖਹਿਰਾ ਨੂੰ ਜ਼ਮਾਨਤ ਦੇਣ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਦੀ ਸੁਣਵਾਈ ਕੱਲ੍ਹ ਹੋਵੇਗੀ। ‌ ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪੁਲਿਸ ਨੇ ਇੱਕ ਪੁਰਾਣੇ ਐਨਡੀਪੀਐਸ ਕੇਸ ਵਿੱਚ ਗ੍ਰਿਫਤਾਰ ਕੀਤਾ ਜਿਸ ਤੋਂ ਬਾਅਦ ਉਹ ਕਈ ਮਹੀਨੇ ਜੇਲ੍ਹ ਵਿੱਚ ਰਹੇ, ਕੁਝ ਦਿਨ ਪਹਿਲਾਂ ਮਾਨਯੋਗ ਹਾਈਕੋਰਟ ਨੇ ਖਹਿਰਾ ਨੂੰ ਐਨਡੀਪੀਐਸ ਐਕਟ ਦੇ ਕੇਸ ਵਿੱਚ ਜ਼ਮਾਨਤ ਦੇ ਦਿੱਤੀ ਸੀ ਪ੍ਰੰਤੂ ਜ਼ਮਾਨਤ ਮਿਲਣ ਤੋਂ ਉਪਰੰਤ ਪੰਜਾਬ ਪੁਲਿਸ ਨੇ ਇੱਕ ਨਵੇਂ ਕੇਸ ਵਿੱਚ ਉਹਨਾਂ ਦੀ ਗ੍ਰਿਫ਼ਤਾਰੀ ਕਰ ਲਈ ਸੀ, ਇਸ ਕੇਸ ਵਿੱਚ ਵੀ ਹਾਈਕੋਰਟ ਨੇ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਖਹਿਰਾ ਦੀ ਜ਼ਮਾਨਤ ਦਾ ਵਿਰੋਧ ਕਰਦੇ ਹੋਏ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ।

Leave a Reply

Your email address will not be published. Required fields are marked *

error: Content is protected !!