Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੁਰਦੁਆਰੇ ‘ਚ ਨੌਜਵਾਨ ਦਾ ਕਤਲ ਕਰਨ ਵਾਲਾ ਨਿਹੰਗ ਪੇਸ਼ਾਵਰ ਅਪਰਾਧੀ,ਪਹਿਲਾਂ ਵੀ ਹਨ 9 ਮੁਕੱਦਮੇ ਦਰਜ-ADGP ਢਿੱਲੋ

Nirmal Pandori by Nirmal Pandori
01/19/2024
in ਪੰਜਾਬ
Reading Time: 1 min read
A A
0
ਗੁਰਦੁਆਰੇ ‘ਚ ਨੌਜਵਾਨ ਦਾ ਕਤਲ ਕਰਨ ਵਾਲਾ ਨਿਹੰਗ ਪੇਸ਼ਾਵਰ ਅਪਰਾਧੀ,ਪਹਿਲਾਂ ਵੀ ਹਨ 9 ਮੁਕੱਦਮੇ ਦਰਜ-ADGP ਢਿੱਲੋ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਨਿਹੰਗ ਸਿੰਘ ਦੇ ਬਲੱਡ ਸੈਂਪਲ ਚ ਡਰੱਗਸ ਦੇ ਲੱਛਣ
    ਚੰਡੀਗੜ੍ਹ,19 ਜਨਵਰੀ- ਕਪੂਰਥਲਾ ਦੇ ਫਗਵਾੜਾ ਵਿਖੇ ਗੁਰਦੁਆਰਾ ਚੌੜਾ ਖੂਹ ਵਿਖੇ ਇੱਕ ਨੌਜਵਾਨ ਦਾ ਕਤਲ ਕਰਨ ਵਾਲੇ ਨਿਹੰਗ ਸਿੰਘ ਰਮਨਦੀਪ ਸਿੰਘ ਉਰਫ ਮੰਗੂ ਮੱਠ ਦੇ ਮੈਡੀਕਲ ਕਰਵਾਉਣ ਤੋਂ ਬਾਅਦ ਰਿਪੋਰਟਾਂ ਹਨ ਕਿ ਉਸ ਦੇ ਖੂਨ ਵਿੱਚ ਡਰੱਗਸ ਦੇ ਲੱਛਣ ਪਾਏ ਗਏ ਹਨ । ਜਿਕਰਯੋਗ ਹੈ ਕਿ ਮੰਗੂ ਮੱਠ ਨੇ 16 ਜਨਵਰੀ ਸਵੇਰੇ ਕਰੀਬ 3 ਵਜੇ ਗੁਰਦੁਆਰਾ ਸਾਹਿਬ ‘ਚ ਆਪਣੀ ਤਲਵਾਰ ਨਾਲ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਸੀ, ਕਿਹਾ ਜਾ ਰਿਹਾ ਹੈ ਕਿ ਕਤਲ ਕੀਤਾ ਨੌਜਵਾਨ ਬੇਅਦਬੀ ਕਰਨ ਦੀ ਮਨਸ਼ਾ ਨਾਲ ਆਇਆ ਸੀ। ਦੂਜੇ ਪਾਸੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋ ਨੇ ਕਿਹਾ ਕਿ ਮੰਗੂ ਮੱਠ ਨੇ ਨੌਜਵਾਨ ਦਾ ਕਤਲ ਪਬਲੀਸਿਟੀ ਲਈ ਹੀ ਕੀਤਾ ਸੀ ਅਤੇ ਉਹ ਪੇਸ਼ਾਵਰ ਅਪਰਾਧੀ ਹੈ। ਏਡੀਜੀਪੀ ਢਿੱਲੋ ਨੇ ਕਿਹਾ ਕਿ ਗੁਰਦੁਆਰਾ ਸਾਹਿਬ ‘ਚ ਕੋਈ ਬੇਅਦਬੀ ਦੀ ਘਟਨਾ ਨਹੀਂ ਵਾਪਰੀ। ਉਹਨਾਂ ਕਿਹਾ ਕਿ ਦੋਸ਼ੀ ਦੀ ਆਮਦਨ ਦੇ ਸਾਧਨਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਉਸ ਸੋਸ਼ਲ ਮੀਡੀਆ ‘ਤੇ ਅਜਿਹੀਆਂ ਵੀਡੀਓ ਪਾ ਕੇ ਫੰਡ ਇਕੱਠਾ ਕਰਦਾ ਹੈ ਅਤੇ ਉਹ ਅਪਰਾਧਿਕ ਬਿਰਤੀ ਵਾਲਾ ਇਨਸਾਨ ਹੈ। ਏਡੀਜੀਪੀ ਨੇ ਕਿਹਾ ਕਿ ਦੋਸ਼ੀ ਦਾ ਧਰਮ ਨਾਲ ਦੂਰ ਦੂਰ ਤੱਕ ਕੋਈ ਵਾਸਤਾ ਨਹੀਂ, ਉਸਨੇ ਨਿਹੰਗ ਸਿੰਘਾਂ ਦਾ ਬਾਣਾ ਵੀ ਸਿਰਫ ਪੈਸੇ ਇਕੱਠੇ ਕਰਨ ਲਈ ਹੀ ਪਾਇਆ ਹੋਇਆ ਹੈ। ਉਸਨੇ ਨੌਜਵਾਨ ਦੀ ਹੱਤਿਆ ਆਤਮਰੱਖਿਆ ਵਿੱਚ ਨਹੀਂ ਕੀਤੀ। ਏਡੀਜੀਪੀ ਢਿੱਲੋ ਨੇ ਕਿਹਾ ਕਿ ਪੁਲਿਸ ਪਹਿਲਾਂ ਦਰਜ ਕੀਤੇ ਮਾਮਲੇ ਦੀ ਧਾਰਾ ‘ਚ ਵਾਧਾ ਕਰੇਗੀ। ਇਸ ਮਾਮਲੇ ਸਬੰਧੀ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪੰਜਾਬ ਪੁਲਿਸ ‘ਤੇ ਸਵਾਲ ਉਠਾਏ ਹਨ। ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਇੱਕ ਪੱਤਰ ਵਿੱਚ ਲਾਲਪੁਰਾ ਨੇ ਕਿਹਾ ਹੈ ਕਿ ਨੌਜਵਾਨ ਦੇ ਕਤਲ ਤੋਂ ਤਿੰਨ ਘੰਟੇ ਪਹਿਲਾਂ ਪੁਲਿਸ ਨੂੰ ਸੂਚਨਾ ਮਿਲ ਚੁੱਕੀ ਸੀ ਪਰੰਤੂ ਫਿਰ ਵੀ ਪੁਲਿਸ ਸਥਿਤੀ ਨੂੰ ਸੰਭਾਲਣ ਵਿੱਚ ਅਸਫਲ ਰਹੀ। ਪੁਲਿਸ ਵੱਲੋਂ ਫਗਵਾੜਾ ਦੇ ਐਸਪੀ ਗੁਰਪ੍ਰੀਤ ਸਿੰਘ ਨੇ ਚੇਅਰਮੈਨ ਲਾਲਪੁਰਾ ਦੇ ਇਹਨਾਂ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਪੁਲਿਸ ਨੂੰ ਕਤਲ ਹੋਣ ਤੋਂ ਬਾਅਦ ਹੀ ਸੂਚਨਾ ਮਿਲੀ ਸੀ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਨਿਹੰਗ ਰਮਨਦੀਪ ਸਿੰਘ ਮੰਗੂ ਮੱਠ ‘ਤੇ ਪੰਜਾਬ ਦੇ ਵੱਖ-ਵੱਖ ਥਾਣਿਆਂ ‘ਚ ਪਹਿਲਾਂ ਵੀ 9 ਮੁਕੱਦਮੇ ਦਰਜ ਹਨ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

1530 ਕਰੋੜ ਦੀ ਬੈਂਕ ਧੋਕਾਧੜੀ ਦੇ ਮਾਮਲੇ ‘ਚ ਸੁਖਬੀਰ ਬਾਦਲ ਦਾ ਖਾਸਮ ਖਾਸ ਕੱਪੜਾ ਵਪਾਰੀ ED ਨੇ ਕੀਤਾ ਗ੍ਰਿਫ਼ਤਾਰ

Next Post

ਸ੍ਰੀ ਦਰਬਾਰ ਸਾਹਿਬ ਵਿਖੇ ਗੋਲਕ ਦੀ ਗਿਣਤੀ‌ ਦੌਰਾਨ SGPC ਦਾ ਮੁਲਾਜ਼ਮ ਪੈਸੇ ਚੋਰੀ ਕਰਦਾ ਫੜਿਆ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਇੱਕ ਖਤਰਨਾਕ ਗੈਂਗਸਟਰ ਪੁਲਿਸ ਨੇ ਐਨਕਾਊਂਟਰ ‘ਚ ਕੀਤਾ ਢੇਰ

ਸ੍ਰੀ ਦਰਬਾਰ ਸਾਹਿਬ ਵਿਖੇ ਗੋਲਕ ਦੀ ਗਿਣਤੀ‌ ਦੌਰਾਨ SGPC ਦਾ ਮੁਲਾਜ਼ਮ ਪੈਸੇ ਚੋਰੀ ਕਰਦਾ ਫੜਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend