Skip to main content

Gee 98News

MP ਰਵਨੀਤ ਬਿੱਟੂ ਦੇ ਸੁਰੱਖਿਆ ਕਰਮਚਾਰੀ ਦੀ ਗੋਲੀ ਲੱਗਣ ਨਾਲ ਮੌਤ,ਪੁਲਿਸ ਕਰ ਰਹੀ ਹੈ ਜਾਂਚ

ਚੰਡੀਗੜ੍ਹ,20 ਜਨਵਰੀ-ਪੰਜਾਬ ਤੋਂ ਕਾਂਗਰਸੀ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦੀ ਲੁਧਿਆਣਾ ਵਿਖੇ ਰਿਹਾਇਸ਼ ‘ਤੇ ਤਾਇਨਾਤ CISF ਦੇ ਇੱਕ ਸੁਰੱਖਿਆ ਕਰਮਚਾਰੀ ਦੀ ਭੇਦਭਰੇ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਐਮਪੀ ਬਿੱਟੂ ਦੇ ਸੁਰੱਖਿਆ ਕਰਮਚਾਰੀ ਦੀ ਗੋਲੀ ਲੱਗਣ ਨਾਲ ਮੌਤ ਦੀ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਦੀ ਹੈ। ਇਹ ਘਟਨਾ ਵਾਪਰਨ ਸਮੇਂ ਐਮਪੀ ਬਿੱਟੂ ਆਪਣੀ ਰਿਹਾਇਸ਼ ‘ਤੇ ਮੌਜੂਦ ਨਹੀਂ ਸਨ,ਜੋ ਉਹ ਕਿਸੇ ਸਮਾਗਮ ‘ਚ ਗਏ ਹੋਏ ਸਨ। ਮ੍ਰਿਤਕ ਸੁਰੱਖਿਆ ਕਰਮਚਾਰੀ ਸੰਦੀਪ ਕੁਮਾਰ (32 ਸਾਲ) ਉੱਤਰ ਪ੍ਰਦੇਸ਼ ਦੇ ਮੁਜ਼ਫਰਨਗਰ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਲੰਬੇ ਸਮੇਂ ਤੋਂ ਕਾਂਗਰਸੀ ਸੰਸਦ ਰਵਨੀਤ ਸਿੰਘ ਬਿੱਟੂ ਦੇ ਸੁਰੱਖਿਆ ਦਸਤੇ ਵਿੱਚ ਤਾਇਨਾਤ ਸੀ। ‌ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਹੋਰ ਸੁਰੱਖਿਆ ਕਰਮਚਾਰੀ ਸੰਦੀਪ ਦੇ ਕਮਰੇ ‘ਚ ਗਏ ਤਾਂ ਉਹਨਾਂ ਸੰਦੀਪ ਨੂੰ ਖੂਨ ਨਾਲ ਲੱਥਪੱਥ ਦੇਖਿਆ ਜਿਸ ਦੀ ਮੌਕੇ ‘ਤੇ ਮੌਤ ਹੋ ਚੁੱਕੀ ਸੀ। ਇਹਨਾਂ ਸੁਰੱਖਿਆ ਕਰਮਚਾਰੀਆਂ ਨੇ ਪੁਲਿਸ ਨੂੰ ਦੱਸਿਆ ਕਿ ਗੋਲੀ ਸੰਦੀਪ ਦੇ ਗਲ ਵਿੱਚ ਲੱਗ ਕੇ ਸਿਰ ਵਿੱਚ ਵੀ ਨਿਕਲ ਗਈ। ਮੌਕੇ ‘ਤੇ ਹਾਜ਼ਰ ਸੁਰੱਖਿਆ ਕਰਮਚਾਰੀਆਂ ਨੇ ਸੀਆਈਐਸਐਫ ਅਤੇ ਪੁਲਿਸ ਨੂੰ ਸੂਚਿਤ ਕੀਤਾ। ‌ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐਮਪੀ ਰਵਨੀਤ ਬਿੱਟੂ ਤੁਰੰਤ ਮੌਕੇ ‘ਤੇ ਪੁੱਜੇ। ਪੁਲਿਸ ਇਸ ਦੀ ਜਾਂਚ ਕਰ ਰਹੀ ਹੈ ਕਿ ਗੋਲੀ ਕਿਵੇਂ ਚੱਲੀ ।

error: Content is protected !!