Skip to main content

Gee 98News

ਆਮ ਆਦਮੀ ਪਾਰਟੀ ਦੀ ਸੰਸਦ ਵੱਲੋਂ ਡੇਰਾ ਮੁਖੀ ਨੂੰ ਪੈਰੋਲ ਦੇਣ ਦਾ ਸਖ਼ਤ ਵਿਰੋਧ…ਸੰਸਦ ਵਿੱਚ ਚੁੱਕੇਗੀ ਮੁੱਦਾ

ਚੰਡੀਗੜ੍ਹ, 21 ਜਨਵਰੀ-ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 50 ਦਿਨਾਂ ਦੀ ਪੈਰੋਲ ਮਿਲਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਵੱਲੋਂ ਵੀ ਕਿੰਤੂ-ਪ੍ਰੰਤੂ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਵੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਦੇਣ ‘ਤੇ ਭਾਜਪਾ ਦੀ ਹਰਿਆਣਾ ਸਰਕਾਰ ਨੂੰ ਕਰਾਰੇ ਹੱਥੀ ਲੈਂਦੇ ਹੋਏ ਇਹ ਮੁੱਦਾ ਰਾਜਸਭਾ ਵਿੱਚ ਚੁੱਕਣ ਦੀ ਗੱਲ ਆਖੀ ਹੈ। ਆਮ ਆਦਮੀ ਪਾਰਟੀ ਦੀ ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਕਿਹਾ ਹੈ ਕਿ ਡੇਰਾ ਸਿਰਸਾ ਮੁਖੀ ਨੂੰ ਵਾਰ ਵਾਰ ਪੈਰੋਲ ਦੇਣ ਦੇ ਮੁੱਦੇ ਨੂੰ ਰਾਜਸਭਾ ਵਿੱਚ ਚੁੱਕੇਗੀ। ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਲਿਖਿਆ ਹੈ ਕਿ “ਇੱਕ ਵਾਰ ਫੇਰ ਗੁਰਮੀਤ ਰਾਮ ਰਹੀਮ ਨੂੰ 50 ਦਿਨਾਂ ਦੀ ਪੈਰੋਲ ਦੇ ਦਿੱਤੀ ਗਈ। ਹਰਿਆਣਾ ਸਰਕਾਰ ਉਹਨਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ ? ਸਿਰਫ਼ ਕੁਝ ਵੋਟਾਂ ਦੀ ਖ਼ਾਤਰ ਪੂਰੇ ਦੇਸ਼ ਦੀਆਂ ਬੇਟੀਆਂ ਨੂੰ ਖੂਹ ਵਿੱਚ ਧੱਕਣ ਲਈ ਉਤਾਰੂ ਹੈ ਸਰਕਾਰ ? ਜਿਸ ਵਕਤ ਨਾਰੀ ਦੇ ਸਨਮਾਨ ਲਈ ਯੁੱਧ ਕਰਨ ਵਾਲੇ ਮਰਿਯਾਦਾ ਪੁਰਸ਼ੋਤਮ ਪ੍ਰਭੂ ਸ੍ਰੀ ਰਾਮ ਦੀ ਪ੍ਰਾਣ ਪ੍ਰਤਿਸ਼ਠਾ ਦੀ ਤਿਆਰੀ ਪੂਰਾ ਦੇਸ਼ ਕਰ ਰਿਹਾ ਹੈ, ਉਸ ਵਕਤ ਬਲਾਤਕਾਰੀ-ਹਤਿਆਰੇ ਨੂੰ ਆਜ਼ਾਦ ਕੀਤਾ ਜਾ ਰਿਹਾ ਹੈ, ਇਹ ਮੁੱਦਾ ਸੰਸਦ ਵਿੱਚੋਂ ਉਠਾਵਾਂਗੀ…!

error: Content is protected !!