Skip to main content

Gee 98News

ਪਰਮਿੰਦਰ ਢੀਂਡਸਾ ਨੇ ਬਿੰਦਰ ਸਿੰਘ ਉਗੋਕੇ ਦੇ ਗ੍ਰਹਿ ਵਿਖੇ ਪੁੱਜ ਕੇ ਕੀਤੀਆਂ ਖੁਸ਼ੀਆਂ ਸਾਂਝੀਆਂ

ਬਰਨਾਲਾ,21 ਜਨਵਰੀ-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਨੇੜਲੇ ਸਾਥੀ ਬਿੰਦਰ ਸਿੰਘ ਉਗੋਕੇ ਦੇ ਗ੍ਰਹਿ ਵਿਖੇ ਪੁੱਜ ਕੇ ਉਹਨਾਂ ਦੇ ਪੁੱਤਰ ਦੇ ਵਿਆਹ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ‌ ਆਪਣਾ ਆਸ਼ੀਰਵਾਦ ਦਿੰਦੇ ਹੋਏ ਸੁਖ਼ਦ ਵਿਆਹੁਤਾ ਜੀਵਨ ਦੀ ਕਾਮਨਾ ਕੀਤੀ। ਇਸ ਮੌਕੇ ਸਰਦਾਰ ਢੀਂਡਸਾ ਨੇ ਬਿੰਦਰ ਸਿੰਘ ਉਗੋਕੇ ਦੀ ਢੀਂਡਸਾ ਪਰਿਵਾਰ ਪ੍ਰਤੀ ਵਫ਼ਾਦਾਰੀ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕਰਦੇ ਹੋਏ ਕਿਹਾ ਕਿ ਅਜੋਕੇ ਦੌਰ ਦੀ ਸੁਆਰਥੀ ਰਾਜਨੀਤੀ ਵਿੱਚ ਬਹੁਤ ਘੱਟ ਆਗੂ ਤੇ ਵਰਕਰ ਅਜਿਹੇ ਹੁੰਦੇ ਹਨ ਜੋ ਆਪਣੇ ਅਸੂਲਾਂ ‘ਤੇ ਖੜੇ ਰਹਿੰਦੇ ਹਨ। ਉਹਨਾਂ ਕਿਹਾ ਕਿ ਬਿੰਦਰ ਸਿੰਘ ਉਗੋਕੇ ਨੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ਼ੁਰੂ ਕੀਤੀ ਮੁਹਿੰਮ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਬਰਨਾਲਾ ਦੇ ਇੰਚਾਰਜ ਐਡਵੋਕੇਟ ਗੁਰਵਿੰਦਰ ਸਿੰਘ, ਮਨੂੰ ਜਿੰਦਲ ਅਤੇ ਹਰਦੀਪ ਸਿੰਘ ਘੁੰਨਸ ਆਦਿ ਆਗੂ ਵੀ ਹਾਜ਼ਰ ਸਨ।

error: Content is protected !!