Gee 98News

ਚੰਡੀਗੜ੍ਹ, 22 ਜਨਵਰੀ- ਪੰਜਾਬ ਦੇ ਮੋਹਾਲੀ ਵਿਖੇ ਇੱਕ ਅਦਾਲਤ ਨੇ ਬਲਾਤਕਾਰ ਦੇ ਮਾਮਲੇ ਵਿੱਚ ਦੂਸਰੀ ਠਹਿਰਾਏ ਗਏ ਵਿਅਕਤੀ ਨੂੰ ਬਰੀ ਕਰਦੇ ਹੋਏ ਬਹੁਤ ਹੀ ਅਹਿਮ ਟਿੱਪਣੀ ਕੀਤੀ ਹੈ। ਅਦਾਲਤ ਨੇ ਕਿਹਾ ਕਿ ਜੇਕਰ ਕੋਈ ਔਰਤ ਕਿਸੇ ਵਿਅਕਤੀ ਦੇ ਸ਼ਾਦੀਸ਼ੁਦਾ ਹੋਣ ਦੀ ਸੱਚਾਈ ਜਾਣਦੇ ਹੋਏ ਉਸ ਨਾਲ ਸਰੀਰਕ ਸੰਬੰਧ ਬਣਾਉਂਦੀ ਹੈ ਅਤੇ ਫੇਰ ਵਿਆਹ ਦਾ ਝਾਂਸਾ ਦੇ ਕੇ ਬਲਾਤਕਾਰ ਦੇ ਦੋਸ਼ ਲਗਾਉਂਦੀ ਹੈ ਤਾਂ ਇਸ ਨੂੰ ਬਲਾਤਕਾਰ ਨਹੀਂ ਮੰਨਿਆ ਜਾ ਸਕਦਾ। ਮੋਹਾਲੀ ਅਦਾਲਤ ਨੇ ਇੱਕ‌ ਮਾਮਲੇ ਵਿੱਚ ਬਲਾਤਕਾਰ ਦੇ ਇੱਕ ਮੁਲਜ਼ਮ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਰਹਿਣ ਵਾਲੇ ਜਤਿੰਦਰ ਕੁਮਾਰ ਖਿਲਾਫ 2022 ‘ਚ ਇਕ ਔਰਤ ਨੇ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਸੀ ਜਿਸਦੀ ਮੋਹਾਲੀ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਸੀ। ਜਤਿੰਦਰ ਕੁਮਾਰ ਦੇ ਵਕੀਲ ਵਿਸ਼ਾਲ ਰਤਨਾ ਨੇ ਦੱਸਿਆ ਕਿ ਔਰਤ ਨੇ ਜਤਿੰਦਰ ਕੁਮਾਰ ‘ਤੇ ਵਿਆਹ ਦਾ ਝਾਂਸਾ ਦੇ ਕੇ ਬਲਾਤਕਾਰ ਦਾ ਦੋਸ਼ ਲਗਾਇਆ ਸੀ ਜਦਕਿ ਇਹ ਔਰਤ ਜਤਿੰਦਰ ਕੁਮਾਰ ਨੂੰ ਪਹਿਲਾਂ ਤੋਂ ਜਾਣਦੀ ਸੀ ਅਤੇ ਔਰਤ ਨੂੰ ਇਹ ਵੀ ਪਤਾ ਸੀ ਕਿ ਜਤਿੰਦਰ ਕੁਮਾਰ ਵਿਆਹਿਆ ਹੋਇਆ ਹੈ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਜੇਕਰ ਕੋਈ ਔਰਤ ਕਿਸੇ ਵਿਅਕਤੀ ਬਾਰੇ ਪੂਰੀ ਤਰ੍ਹਾਂ ਸੱਚ ਜਾਣ ਕੇ ਕਿਸੇ ਵਿਅਕਤੀ ਨਾਲ ਸਰੀਰਕ ਸਬੰਧ ਬਣਾ ਰਹੀ ਹੈ ਤਾਂ ਇਸ ਨੂੰ ਬਲਾਤਕਾਰ ਨਹੀਂ ਮੰਨਿਆ ਜਾ ਸਕਦਾ। ਅਦਾਲਤ ਨੇ ਜਤਿੰਦਰ ਕੁਮਾਰ ਇਸ ਮਾਮਲੇ ‘ਚ ਬਰੀ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪੀੜ੍ਹਤ ਔਰਤ ਨੇ ਪਹਿਲਾਂ 25 ਮਈ 2022 ਨੂੰ ਪਿੰਜੌਰ ਥਾਣੇ ਵਿੱਚ ਜ਼ੀਰੋ ਐਫਆਈਆਰ ਦਰਜ ਕਰਵਾਈ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਜਤਿੰਦਰ ਕੁਮਾਰ ਨੇ ਵਿਆਹ ਦਾ ਝਾਂਸਾ ਦੇ ਕੇ ਢਕੌਲੀ ਦੇ ਇੱਕ ਹੋਟਲ ਵਿੱਚ ਉਸ ਨਾਲ ਬਲਾਤਕਾਰ ਕੀਤਾ,ਮਾਮਲਾ ਢਕੌਲੀ ਇਲਾਕੇ ਦਾ ਹੋਣ ਕਾਰਨ ਇਹ ਢਕੌਲੀ ਥਾਣੇ ਨੂੰ ਤਬਦੀਲ ਕਰ ਦਿੱਤਾ ਗਿਆ ਸੀ।

Leave a Reply

Your email address will not be published. Required fields are marked *

error: Content is protected !!