Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਧਿਆਨ ਦੇਵੋ…ਸਰਕਾਰੀ ਬੱਸਾਂ ‘ਚ ਸਫਰ ਕਰ ਰਹੇ ਹੋ…ਸਰਕਾਰੀ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਨੇ ਪਾ ਦਿੱਤਾ ਸੰਘਰਸ਼ੀ ਗੇਅਰ

Nirmal Pandori by Nirmal Pandori
01/23/2024
in ਬਰਨਾਲਾ ਆਸ-ਪਾਸ
Reading Time: 1 min read
A A
0
ਧਿਆਨ ਦੇਵੋ…ਸਰਕਾਰੀ ਬੱਸਾਂ ‘ਚ ਸਫਰ ਕਰ ਰਹੇ ਹੋ…ਸਰਕਾਰੀ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਨੇ ਪਾ ਦਿੱਤਾ ਸੰਘਰਸ਼ੀ ਗੇਅਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,23 ਜਨਵਰੀ (ਨਿਰਮਲ ਸਿੰਘ ਪੰਡੋਰੀ)-ਪੰਜਾਬ ਸਰਕਾਰ ਅਤੇ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵਿਚਕਾਰ ਸੰਘਰਸ਼ ਦਾ ਪੇਚ ਫਸ ਗਿਆ ਹੈ। ਸਰਕਾਰੀ ਟਰਾਂਸਪੋਰਟ ਦੇ ਇਹ ਕਾਮੇ ਅੱਜ ਤੋਂ ਪੰਜਾਬ ਅੰਦਰ ਆਪਣੇ ਸੰਘਰਸ਼ ਦੀ ਇੱਕ ਅਜਿਹੀ ਨੀਤੀ ਸ਼ੁਰੂ ਕਰਨ ਜਾ ਰਹੇ ਹਨ ਜਿਸ ਨਾਲ ਸਰਕਾਰਾਂ ‘ਤੇ ਦਬਾਅ ਪੈਣਾ ਸੁਭਾਵਿਕ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਰਨਾਲਾ ਡੀਪੂ ਦੇ ਪ੍ਰਧਾਨ ਨਿਰਪਾਲ ਸਿੰਘ ਪੱਪੂ, ਸੈਕਟਰੀ ਸੁਖਪਾਲ ਸਿੰਘ ਪਾਲਾ ਤੇ ਹਰਪਾਲ ਪਾਲਾ ਮੱਤੀ ਨੇ ਦੱਸਿਆ ਕਿ ਸਰਕਾਰ ਵੱਲੋਂ ਬਣਾਏ ਨਿਯਮਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਰੋਡਵੇਜ਼ ,ਪੀਆਰਟੀਸੀ ਪਨਬੱਸ ਦੇ ਵਿੱਚ 23 ਜਨਵਰੀ 2024 ਤੋਂ 52 ਸਵਾਰੀਆਂ ਤੋਂ ਵੱਧ ਸਵਾਰੀਆਂ ਨਹੀਂ ਬਿਠਾਈਆਂ ਜਾਣਗੀਆਂ। ‌ ਉਹਨਾਂ ਕਿਹਾ ਕਿ ਸਰਕਾਰੀ ਬੱਸਾਂ ਵਿੱਚ ਓਵਰਲੋਡ ਸਵਾਰੀਆਂ ਕਾਰਨ ਦੁਰਘਟਨਾ ਦਾ ਹਮੇਸ਼ਾ ਖਤਰਾ ਬਣਿਆ ਰਹਿੰਦਾ ਹੈ ਅਤੇ ਦੂਜੇ ਪਾਸੇ ਸਰਕਾਰ ਨੇ ਘਟਨਾ ਵਾਪਰਨ ਦੀ ਸੂਰਤ ਵਿੱਚ ਡਰਾਈਵਰ ਨੂੰ 10 ਸਾਲ ਦੀ ਸਜ਼ਾ ਤੇ 7 ਲੱਖ ਜੁਰਮਾਨੇ ਦੀ ਵਿਵਸਥਾ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਹੁਣ ਡਰਾਈਵਰ ਵਰਗ ਕਿਸੇ ਵੀ ਦੁਰਘਟਨਾ ਦਾ ਰਿਸਕ ਨਹੀਂ ਲਵੇਗਾ ਇਸ ਲਈ ਸਰਕਾਰੀ ਬੱਸਾਂ ਵਿੱਚ 52 ਸਵਾਰੀਆਂ ਹੀ ਬਿਠਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤਾ ਜਾ ਰਿਹਾ ਡਰਾਈਵਰ ਵਿਰੋਧੀ ਕਾਨੂੰਨ ਦਾ ਸਮੁੱਚੇ ਦੇਸ਼ ਦੇ ਡਰਾਈਵਰ ਵਿਰੋਧ ਕਰ ਰਹੇ ਹਨ ਅਤੇ ਇਸ ਕਾਨੂੰਨ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਕਸੂਰ ਭਾਵੇਂ ਸਾਹਮਣੇ ਵਾਲੇ ਦਾ ਹੀ ਹੋਵੇ ਪ੍ਰੰਤੂ ਬਿਨਾਂ ਡਰਾਈਵਰ ਦਾ ਪੱਖ ਸੁਣੇ ਡਰਾਈਵਰ ‘ਤੇ ਮਾਮਲਾ ਦਰਜ ਕਰ ਦਿੱਤਾ ਜਾਂਦਾ ਹੈ। ਉਨਾਂ ਦੱਸਿਆ ਕਿ ਡਰਾਈਵਰਾਂ ਤੇ ਕੰਡਕਟਰਾਂ ਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੀ ਬੇਰੁਖੀ ਦੇ ਕਾਰਨ ਪੰਜਾਬ ਸਰਕਾਰ ਦੇ ਖ਼ਿਲਾਫ਼ ਵੀ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ 1 ਫਰਵਰੀ ਨੂੰ ਮੁੱਖ ਦਫਤਰ ਵਿਖੇ ਧਰਨਾ ਦਿੱਤਾ ਜਾਵੇਗਾ ਅਤੇ 7 ਫਰਵਰੀ ਨੂੰ ਗੇਟ ਰੈਲੀਆਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ ਇਸ ਤੋਂ ਇਲਾਵਾ 13-14-15 ਫਰਵਰੀ ਨੂੰ ਤਿੰਨ ਰੋਜ਼ਾ ਮੁਕੰਮਲ ਹੜਤਾਲ ਕੀਤੀ ਜਾਵੇਗੀ ਅਤੇ ਹੜਤਾਲ ਦੌਰਾਨ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ‘ਤੇ ਰੋਸ ਧਰਨਾ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ 26 ਜਨਵਰੀ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਦਾ ਕਾਲੇ ਚੋਲੇ ਪਾ ਕੇ ਕਾਲੀਆਂ ਝੰਡੀਆਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਆਗੂ ਗੁਰਪ੍ਰੀਤ ਦੀਵਾਨਾ, ਦਿਲਜੀਤ ਢਿੱਲਵਾਂ, ਰਣਧੀਰ ਰਾਣਾ, ਗੁਰਪ੍ਰੀਤ ਮਹਿਤਾ, ਜਗਤਾਰ ਤਾਰੀ, ਗੋਰਾ ਟੱਲੇਵਾਲ, ਗੁਰਪ੍ਰੀਤ ਸੇਖਾ ਆਦਿ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

04/22/2026
Load More
Tags: #barnalanews#punjabnews
Previous Post

ਵਡਮੁੱਲੀ ਜਾਣਕਾਰੀ: ਆਮ ਸ਼ਰਧਾਲੂਆਂ ਲਈ ਕਦੋਂ ਖੁੱਲ੍ਹੇਗਾ ਰਾਮ ਮੰਦਰ, ਦਰਸ਼ਨ ਕਰਨ ਦੇ ਨਿਯਮ, ਆਰਤੀ ਦਾ ਸਮਾਂ,ਆਰਤੀ ਵਿੱਚ ਸ਼ਾਮਿਲ ਹੋਣ ਦੇ ਨਿਯਮ ਕੀ ਹੋਣਗੇ..!

Next Post

ਪੰਜਾਬ ਦੇ ਡੀਜੀਪੀ ਨੂੰ ਹਾਈਕੋਰਟ ਨੇ ਕੀਤਾ ਤਲਬ…ਮੁੱਦਾ ਥਾਣਿਆਂ ‘ਚ ਸੀਸੀਟੀਵੀ ਕੈਮਰਿਆਂ ਦਾ

Nirmal Pandori

Nirmal Pandori

Related Posts

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
Load More
Next Post
ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਪੰਜਾਬ ਦੇ ਦੋ ਅਫਸਰਾਂ ਦੀ ਤਨਖ਼ਾਹ ਰੋਕਣ ਦੇ ਹੁਕਮ ਜਾਰੀ

ਪੰਜਾਬ ਦੇ ਡੀਜੀਪੀ ਨੂੰ ਹਾਈਕੋਰਟ ਨੇ ਕੀਤਾ ਤਲਬ…ਮੁੱਦਾ ਥਾਣਿਆਂ 'ਚ ਸੀਸੀਟੀਵੀ ਕੈਮਰਿਆਂ ਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend