Gee 98News

ਚੰਡੀਗੜ੍ਹ,24 ਜਨਵਰੀ-ਪੰਜਾਬ ਹਰਿਆਣਾ ਹਾਈਕੋਰਟ ਨੇ ਨਗਰ ਨਿਗਮ ਚੰਡੀਗੜ੍ਹ ਦੇ ਮੇਅਰ ਦੀ ਚੋਣ ਦੇ ਮਾਮਲੇ ‘ਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਕਰਾਰਾ ਝਟਕਾ ਦਿੱਤਾ ਹੈ।‌ ਚੰਡੀਗੜ੍ਹ ਪ੍ਰਸ਼ਾਸਨ ਦੀਆਂ ਸਾਰੀਆਂ ਦਲੀਲਾਂ ਨੂੰ ਦਰਕਿਨਾਰ ਕਰਦੇ ਹੋਏ ਹਾਈਕੋਰਟ ਨੇ 30 ਜਨਵਰੀ ਨੂੰ ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਰੱਖ ਦਿੱਤੀ ਹੈ। ਮਾਨਯੋਗ ਹਾਈਕੋਰਟ ਦੇ ਹੁਕਮਾਂ ‘ਤੇ ਹੁਣ ਚੰਡੀਗੜ੍ਹ ਤੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 30 ਜਨਵਰੀ ਨੂੰ ਹੋਵੇਗੀ। ਚੰਡੀਗੜ੍ਹ ਪ੍ਰਸ਼ਾਸਨ ਨੇ 6 ਫਰਵਰੀ ਨੂੰ ਚੋਣਾਂ ਕਰਵਾਉਣ ਦੀ ਤਾਰੀਕ ਤੈਅ ਕੀਤੀ ਸੀ। ‌ ਜਿਸ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਚੋਣਾਂ ਜਲਦੀ ਕਰਵਾਉਣ ਦੇ ਹੁਕਮ ਦੇਣ ਦੀ ਮੰਗ ਕੀਤੀ ਸੀ। ‌ ਸੁਣਵਾਈ ਦੌਰਾਨ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਖ਼ਤ ਝਾੜ ਪਾਉਂਦੇ ਹੋਏ ਖ਼ੁਦ ਹੀ 30 ਜਨਵਰੀ ਨੂੰ ਚੋਣਾਂ ਦੀ ਤਾਰੀਕ ਰੱਖ ਦਿੱਤੀ।

Leave a Reply

Your email address will not be published. Required fields are marked *

error: Content is protected !!