Gee 98News

ਬਰਨਾਲਾ,24 ਜਨਵਰੀ (Gee98 news service)-ਵਿਜੀਲੈਂਸ ਦੀ ਬਰਨਾਲਾ ਟੀਮ ਨੇ ਇੰਸਪੈਕਟਰ ਗੁਰਮੇਲ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹਾ ਮਲੇਰਕੋਟਲਾ ਰੇ ਥਾਣਾ ਅਮਰਗੜ੍ਹ ਦੇ ASI ਰਜਿੰਦਰ ਸਿੰਘ ਨੂੰ 5000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ। ਪ੍ਰਾਪਤ ਵੇਰਵੇ ਅਨੁਸਾਰ ਪਿੰਡ ਨਿਆਮਦਪੁਰਾ ਜ਼ਿਲ੍ਹਾ ਮਲੇਰਕੋਟਲਾ ਦੇ ਵਸਨੀਕ ਹਾਕਮ ਸਿੰਘ ਨੇ ਵਿਜੀਲੈਂਸ ਦੇ ਉਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਸੀ ਕਿ ਏ ਐਸ ਆਈ ਰਜਿੰਦਰ ਸਿੰਘ ਉਸਦੇ ਬੇਟੇ ਉੱਪਰ ਦਰਜ ਇੱਕ ਕੇਸ ਦਾ ਚਲਾਨ ਪੇਸ਼ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਮਿਲੀ ਸ਼ਿਕਾਇਤ ਅਨੁਸਾਰ ਕਾਰਵਾਈ ਕਰਦੇ ਹੋਏ ਬਰਨਾਲਾ ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਗੁਰਮੇਲ ਸਿੰਘ ਸਿੱਧੂ ਨੇ ‌ਆਪਣੀ ਟੀਮ ਸਮੇਤ ਟਰੈਪ ਲਗਾ ਕੇ ਏਐਸਆਈ ਰਜਿੰਦਰ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ, ਜਿਸ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

Leave a Reply

Your email address will not be published. Required fields are marked *

error: Content is protected !!