• ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Gee 98News
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
Gee 98News
No Result
View All Result

ਸੋਸ਼ਲ ਮੀਡੀਆ ‘ਤੇ ਭਗਵਾਨ ਸ੍ਰੀ ਰਾਮ ਸਬੰਧੀ ਇਤਰਾਜਯੋਗ ਪੋਸਟ ਤੋਂ ਬਾਅਦ ਹੋ ਗਿਆ ਬਾਜ਼ਾਰ ਬੰਦ,ਮਾਮਲਾ ਦਰਜ..ਦੋਸ਼ੀ ਕਾਬੂ

Nirmal Pandori by Nirmal Pandori
01/25/2024
in ਬਰਨਾਲਾ ਆਸ-ਪਾਸ
Reading Time: 1 min read
A A
0
ਸੋਸ਼ਲ ਮੀਡੀਆ ‘ਤੇ ਭਗਵਾਨ ਸ੍ਰੀ ਰਾਮ ਸਬੰਧੀ ਇਤਰਾਜਯੋਗ ਪੋਸਟ ਤੋਂ ਬਾਅਦ ਹੋ ਗਿਆ ਬਾਜ਼ਾਰ ਬੰਦ,ਮਾਮਲਾ ਦਰਜ..ਦੋਸ਼ੀ ਕਾਬੂ

ਬਰਨਾਲਾ, 25 ਜਨਵਰੀ (Gee98 news service)-ਅਯੁੱਧਿਆ ਵਿਖੇ ਸ੍ਰੀ ਰਾਮਲਲਾ ਪ੍ਰਾਣ ਪ੍ਰਤਿਸ਼ਠਾ ਸਮਾਗਮ ਤੋਂ ਬਾਅਦ ਰਾਮ ਮੰਦਰ ਦੀ ਸਥਾਪਨਾ ਸਬੰਧੀ ਸੋਸ਼ਲ ਮੀਡੀਆ ‘ਤੇ ਪੋਸਟਾਂ ਦਾ ਹੜ ਆਇਆ ਹੋਇਆ ਹੈ। ਇਹਨਾਂ ਪੋਸਟਾਂ ਵਿੱਚ ਜਿੱਥੇ ਰਾਮ ਭਗਤਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਉਥੇ ਕੱਟੜ ਪੰਥੀਆਂ ਵੱਲੋਂ ਇਤਰਾਜ਼ਯੋਗ ਪੋਸਟਾਂ ਵੀ ਵਾਇਰਲ ਕੀਤੀਆਂ ਜਾ ਰਹੀਆਂ ਹਨ। ਅਜਿਹੀ ਇੱਕ ਪੋਸਟ ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਦੇ ਵਸਨੀਕ ਇੱਕ ਵਿਅਕਤੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਜਿਸ ਤੋਂ ਬਾਅਦ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਭੜਕ ਉੱਠੀਆਂ ਅਤੇ ਕੁਝ ਹੀ ਪਲਾਂ ‘ਚ ਧਨੌਲੇ ਦਾ ਸਾਰਾ ਬਾਜ਼ਾਰ ਬੰਦ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਧਨੌਲਾ ਦੇ ਇਕਬਾਲ ਸਿੰਘ ਨਾਂ ਦੇ ਇੱਕ ਵਿਅਕਤੀ ਨੇ ਭਗਵਾਨ ਸ੍ਰੀ ਰਾਮ ਜੀ ਸਬੰਧੀ ਸੋਸ਼ਲ ਮੀਡੀਆ ‘ਤੇ ਇਤਰਾਜਯੋਗ ਸ਼ਬਦਾਵਲੀ ਲਿਖੀ ਜੋ ਥੋੜੇ ਸਮੇਂ ‘ਚ ਸੋਸ਼ਲ ਮੀਡੀਆ ‘ਤੇ ਜੰਗਲ ਦੀ ਅੱਗ ਵਾਂਗ ਵਾਇਰਲ ਹੋ ਗਈ ਹੈ ਤੇ ਹਿੰਦੂ ਭਾਈਚਾਰੇ ਨੇ ਇਕੱਠੇ ਹੋ ਕੇ ਇਸਦਾ ਬਾਜ਼ਾਰ ਵਿੱਚ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਮੌਕੇ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਜੀਵਨ ਕੁਮਾਰ ਬਾਂਸਲ, ਅਗਰਵਾਲ ਸਭਾ ਦੇ ਪ੍ਰਧਾਨ ਅਰੁਨ ਕੁਮਾਰ ਬਾਂਸਲ, ਰਾਕੇਸ਼ ਕੁਮਾਰ ਮਿੱਤਲ, ਰਾਮਲੀਲਾ ਕਲੱਬ ਦੇ ਪ੍ਰਧਾਨ ਜਤਿੰਦਰ ਕੁਮਾਰ ਸੋਨੂੰ, ਵਪਾਰ ਮੰਡਲ ਦੇ ਪ੍ਰਧਾਨ ਰਮਨ ਕੁਮਾਰ ਵਰਮਾ, ਸੰਦੀਪ ਮਿੱਤਲ ਸੋਨੀ, ਅਜੇ ਕੁਮਾਰ ਗਰਗ ਐਮਸੀ, ਮੁਨੀਸ ਬਾਂਸਲ ਐਮਸੀ, ਰਜਨੀਸ਼ ਕੁਮਾਰ ਬਾਂਸਲ, ਐਡਵੋਕੇਟ ਚੰਦਨ ਬਾਂਸਲ ਤੇ ਸਮੂਹ ਵਪਾਰੀ ਵਰਗ ਵੱਲੋਂ ਬਾਜ਼ਾਰ ਬੰਦ ਕਰਵਾ ਕੇ ਥਾਣੇ ਦਾ ਘਿਰਾਓ ਕੀਤਾ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ‘ਤੇ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਥਾਣਾ ਧਨੌਲਾ ਦੇ ਇੰਚਾਰਜ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੇ ਆਪਣੀ ਟੀਮ ਸਮੇਤ ਮੌਕੇ ‘ਤੇ ਪੁੱਜ ਕੇ ਮਾਹੌਲ ਨੂੰ ਸ਼ਾਂਤ ਕੀਤਾ ਅਤੇ ਇਸ ਸਬੰਧੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਵਾਲੇ ਇਕਬਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਖ਼ਿਲਾਫ਼ ਧਾਰਾ 295A, 153A,506 ਦੇ ਤਹਿਤ ਪਰਚਾ ਦਰਜ ਕਰਵਾਉਣ ਤੋਂ ਬਾਅਦ ਇਕਬਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਹਨਾਂ ਦੱਸਿਆ ਕਿ ਇਸ ਦਾ ਰਿਮਾਂਡ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਵਿਸ਼ਵ ਹਿੰਦੂ ਪਰਿਸ਼ਦ ਦੇ ਸੂਬਾ ਸਹਿਮੁਖੀ ਵਿਜੇ ਮਾਰਵਾੜੀ ਨੇ ਕਿਹਾ ਕਿ ਬਰਨਾਲਾ ਖੇਤਰ ‘ਚ ਪਿਛਲੇ 10 ਕੁ ਦਿਨਾਂ ਦੇ ਵਿਚਕਾਰ ਇਹ ਬੇਅਦਬੀ ਦੀ ਤੀਜੀ ਘਟਨਾ ਹੈ। ਉਹਨਾਂ ਕਿਹਾ ਕਿ ਪੁਲਿਸ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਵੇ ਤਾਂ ਜੋ ਮਾਹੌਲ ਖਰਾਬ ਨਾ ਹੋਵੇ।

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

06/08/2026
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

06/07/2026
ਮੁਲਾਜ਼ਮ ਜਥੇਬੰਦੀਆਂ ਆਮ ਆਦਮੀ ਪਾਰਟੀ ਨੂੰ ਚੋਣਾਂ ‘ਚ ਉਸਦੀ ਸਿਆਸੀ ਔਕਾਤ ਯਾਦ ਕਰਵਾਉਣਗੀਆਂ-ਰੁਪਿੰਦਰ ਬਾਵਾ

ਮੁਲਾਜ਼ਮ ਜਥੇਬੰਦੀਆਂ ਆਮ ਆਦਮੀ ਪਾਰਟੀ ਨੂੰ ਚੋਣਾਂ ‘ਚ ਉਸਦੀ ਸਿਆਸੀ ਔਕਾਤ ਯਾਦ ਕਰਵਾਉਣਗੀਆਂ-ਰੁਪਿੰਦਰ ਬਾਵਾ

06/06/2026
Load More
Tags: #barnalanews#punjabnews#punjabpolice #barnalapolice
Previous Post

ਵਾਹ ਰੇ ਕੁੱਕੜ ! ਬਠਿੰਡਾ ਅਦਾਲਤ ਵਿੱਚ ਪਵੇਗੀ ਪੇਸ਼ੀ ਕੁੱਕੜ ਦੀ.. ਪੁਲਿਸ ਦੀਆਂ ਤਲੀਆਂ ‘ਤੇ ਚੋਗ ਚੁਗੇਗਾ ਕੁੱਕੜ..ਪੜ੍ਹੋ ਦਿਲਚਸਪ ਖ਼ਬਰ

Next Post

ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਾਂ ਨੂੰ ਡੀ.ਈ.ਓ ਵਜੋਂ ਤਰੱਕੀ,13 ਪ੍ਰਿੰਸੀਪਲਾਂ ਨੁੰ ਸਹਾਇਕ ਡਾਇਰੈਕਟਰ ਦੀ ਤਰੱਕੀ ਮਿਲੀ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਬਰਨਾਲਾ ਆਸ-ਪਾਸ

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

by Nirmal Pandori
06/07/2026
ਮੁਲਾਜ਼ਮ ਜਥੇਬੰਦੀਆਂ ਆਮ ਆਦਮੀ ਪਾਰਟੀ ਨੂੰ ਚੋਣਾਂ ‘ਚ ਉਸਦੀ ਸਿਆਸੀ ਔਕਾਤ ਯਾਦ ਕਰਵਾਉਣਗੀਆਂ-ਰੁਪਿੰਦਰ ਬਾਵਾ
ਬਰਨਾਲਾ ਆਸ-ਪਾਸ

ਮੁਲਾਜ਼ਮ ਜਥੇਬੰਦੀਆਂ ਆਮ ਆਦਮੀ ਪਾਰਟੀ ਨੂੰ ਚੋਣਾਂ ‘ਚ ਉਸਦੀ ਸਿਆਸੀ ਔਕਾਤ ਯਾਦ ਕਰਵਾਉਣਗੀਆਂ-ਰੁਪਿੰਦਰ ਬਾਵਾ

by Nirmal Pandori
06/06/2026
ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
ਬਰਨਾਲਾ ਆਸ-ਪਾਸ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

by Nirmal Pandori
06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ
ਬਰਨਾਲਾ ਆਸ-ਪਾਸ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

by Nirmal Pandori
06/04/2026
Load More
Next Post
ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਾਂ ਨੂੰ ਡੀ.ਈ.ਓ ਵਜੋਂ ਤਰੱਕੀ,13 ਪ੍ਰਿੰਸੀਪਲਾਂ ਨੁੰ ਸਹਾਇਕ ਡਾਇਰੈਕਟਰ ਦੀ ਤਰੱਕੀ ਮਿਲੀ

ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਾਂ ਨੂੰ ਡੀ.ਈ.ਓ ਵਜੋਂ ਤਰੱਕੀ,13 ਪ੍ਰਿੰਸੀਪਲਾਂ ਨੁੰ ਸਹਾਇਕ ਡਾਇਰੈਕਟਰ ਦੀ ਤਰੱਕੀ ਮਿਲੀ

Leave a Reply Cancel reply

Your email address will not be published. Required fields are marked *

  • Contact

© 2026 JNews - Premium WordPress news & magazine theme by Jegtheme.

error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.