Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟਰੱਕ ਤੇ ਕਾਰ ਦੀ ਟੱਕਰ ਤੋਂ ਬਾਅਦ ਕਾਰ ਨੂੰ ਲੱਗੀ ਭਿਆਨਕ ਅੱਗ,5 ਨੌਜਵਾਨ ਜ਼ਿੰਦਾ ਜਲੇ

Nirmal Pandori by Nirmal Pandori
01/27/2024
in ਪੰਜਾਬ
Reading Time: 1 min read
A A
0
ਭਿਆਨਕ ਸੜਕ ਹਾਦਸੇ ‘ਚ 4 ਪੁਲਿਸ ਮੁਲਾਜ਼ਮਾਂ ਦੀ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,27 ਜਨਵਰੀ-ਸ਼ੁੱਕਰਵਾਰ ਦੇਰ ਰਾਤ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਦਸੂਹਾ ਦੇ ਨਜ਼ਦੀਕ ਇੱਕ ਟਰੱਕ ਤੇ ਕਾਰ ਦੀ ਟੱਕਰ ਤੋਂ ਬਾਅਦ ਕਾਰ ਨੂੰ ਅੱਗ ਲੱਗਣ ਕਾਰਨ ਕਾਰ ਵਿੱਚ ਸਵਾਰ ਪੰਜ ਨੌਜਵਾਨ ਜ਼ਿੰਦਾ ਹੀ ਜਲ ਗਏ। ਜਲੰਧਰ ਤੋਂ ਪਠਾਨਕੋਟ ਜਾ ਰਹੀ ਕਾਰ ਨੂੰ ਪਿੱਛੇ ਤੋਂ ਟਰੱਕ ਨੇ ਟੱਕਰ ਮਾਰੀ ਜਿਸ ਤੋਂ ਬਾਅਦ ਕਾਰ ਵਿੱਚ ਇੱਕ ਜ਼ਬਰਦਸਤ ਧਮਾਕਾ ਹੋਇਆ ਤੇ ਕਾਰ ਨੂੰ ਅੱਗ ਲੱਗ ਗਈ। ਟੱਕਰ ਤੋਂ ਬਾਅਦ ਟਰੱਕ ਵੀ ਬੇਕਾਬੂ ਹੋ ਕੇ ਖਤਾਨਾਂ ਵਿੱਚ ਪਲਟ ਗਿਆ ਜਿਸ ਦੇ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਜਿਸ ਨੂੰ ਲੋਕਾਂ ਨੇ ਟਰੱਕ ਚੋਂ ਬਾਹਰ ਕੱਢਿਆ। ਕਾਰ ਸਵਾਰ ਮ੍ਰਿਤਕ ਨੌਜਵਾਨ ਜਲੰਧਰ ਦੇ ਰਹਿਣ ਵਾਲੇ ਸਨ ਜਿਨਾਂ ਦੀ ਪਹਿਚਾਣ ਰਿਸ਼ਭ ਮਿਨਹਾਸ, ਇੰਦਰਜੀਤ ਕੌਂਡਲ, ਰਾਜੂ, ਅਭੀ ਵਾਸੀ ਭਾਰਗਵ ਕੈਂਪ ਅੱਗੇ ਅੰਕਿਤ ਕੁਮਾਰ ਵਾਸੀ ਘਾਹ ਮੰਡੀ ਵਜੋਂ ਹੋਈ ਹੈ। ਹਾਦਸਾ ਵਾਪਰਨ ਤੋਂ ਕੁਝ ਪਲ ਬਾਅਦ ਹੀ ਮੌਕੇ ‘ਤੇ ਪੁੱਜੇ ਗੁਰਮੀਤ ਸਿੰਘ ਨਾਮ ਦੇ ਵਿਅਕਤੀ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਨਾਲ ਕਾਰ ਵਿੱਚ ਮੁਕੇਰੀਆਂ ਤੋਂ ਦਸੂਹਾ ਨੂੰ ਜਾ ਰਿਹਾ ਸੀ ਜਦ ਉਹ ਪਿੰਡ ਉੱਚੀ ਬੱਸੀ ਦੇ ਕੋਲ ਪੁੱਜਿਆ ਤਾਂ ਦੇਖਿਆ ਕਿ ਇੱਕ ਕਾਰ ਵਿੱਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਹਨ। ਉਸਨੇ ਦੱਸਿਆ ਕਿ ਉਹਨਾਂ ਦੇ ਆਉਣ ਤੋਂ ਦੋ-ਤਿੰਨ ਮਿੰਟ ਪਹਿਲਾਂ ਹੀ ਇਹ ਹਾਦਸਾ ਹੋਇਆ ਸੀ। ਗੁਰਮੀਤ ਸਿੰਘ ਨੇ ਆਪਣੇ ਸਾਥੀਆਂ ਦੀ ਮਦਦ ਨਾਲ ਇਹ ਚਾਰ ਨੌਜਵਾਨਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਜਿਨਾਂ ਵਿੱਚੋਂ ਦੋ ਦੀ ਮੌਤ ਹੋ ਚੁੱਕੀ ਸੀ ਅਤੇ ਦੋ ਜਣਿਆਂ ਦੇ ਸਾਹ ਚੱਲ ਰਹੇ ਸਨ ਅਤੇ ਇੱਕ ਜਣਾ ਕਾਰ ‘ਚੋਂ ਆਪਣੇ ਆਪ ਹੀ ਬਾਹਰ ਨਿਕਲ ਗਿਆ ਸੀ ਜਿਸ ਨੂੰ ਸਭ ਤੋਂ ਪਹਿਲਾਂ ਹਸਪਤਾਲ ਭੇਜਿਆ ਗਿਆ ਪਰ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ। ਇਸ ਤੋਂ ਤੁਰੰਤ ਬਾਅਦ ਦੂਜੇ ਦੋ ਨੌਜਵਾਨਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਗਿਆ ਪ੍ਰੰਤੂ ਜਦ ਤੱਕ ਐਂਬੂਲੈਂਸ ਪੁੱਜਦੀ ਉਦੋਂ ਤੱਕ ਉਹਨਾਂ ਦੀ ਵੀ ਮੌਤ ਹੋ ਚੁੱਕੀ ਸੀ। ਗੁਰਮੀਤ ਸਿੰਘ ਨੇ ਦੱਸਿਆ ਕਿ ਕਾਰ ਨੂੰ ਟੱਕਰ ਮਾਰਨ ਤੋਂ ਬਾਅਦ ਟਰੱਕ ਡਰਾਈਵਰ ਉਥੋਂ ਭੱਜ ਨਿਕਲਿਆ ਪਰੰਤੂ ਥੋੜ੍ਹੀ ਅੱਗੇ ਜਾ ਕੇ ਉਹ ਵੀ ਹਾਦਸੇ ਦਾ ਸ਼ਿਕਾਰ ਹੋ ਗਿਆ ਜੋ ਟਰੱਕ ਦੇ ਵਿੱਚ ਹੀ ਫਸਿਆ ਹੋਇਆ ਸੀ ਅਤੇ ਉਸ ਨੂੰ ਕੱਢ ਕੇ ਹਸਪਤਾਲ ਭੇਜਿਆ ਗਿਆ। ਥਾਣਾ ਦਸੂਹਾ ਦੇ ਐਸਐਚਓ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦਸੂਹਾ ਵਿਖੇ ਰੱਖਿਆ ਗਿਆ ਹੈ ਅਤੇ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews
Previous Post

ਧੋਖੇ ਨਾਲ ਤਿੰਨ ਵਿਆਹ ਕਰਵਾਉਣ ਵਾਲੇ ਮਜਨੂੰ ‘ਤੇ ਤੀਜੀ ਪਤਨੀ ਨੇ ਫੇਰਿਆ “ਕਾਨੂੰਨੀ ਵੇਲ੍ਹਣਾ”…!

Next Post

ਪੰਜਾਬ ਨਵੀਂ ਸੜਕ ਸੁਰੱਖਿਆ ਫੋਰਸ ਤਿਆਰ ਮੁੱਖ ਮੰਤਰੀ ਨੇ ਦਿੱਤੀ ਹਰੀ ਝੰਡੀ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਪੰਜਾਬ ਨਵੀਂ ਸੜਕ ਸੁਰੱਖਿਆ ਫੋਰਸ ਤਿਆਰ ਮੁੱਖ ਮੰਤਰੀ ਨੇ ਦਿੱਤੀ ਹਰੀ ਝੰਡੀ

ਪੰਜਾਬ ਨਵੀਂ ਸੜਕ ਸੁਰੱਖਿਆ ਫੋਰਸ ਤਿਆਰ ਮੁੱਖ ਮੰਤਰੀ ਨੇ ਦਿੱਤੀ ਹਰੀ ਝੰਡੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend