Skip to main content

Gee 98News

ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ : ਨਵਜੋਤ ਸਿੱਧੂ ਦੇ ਸਾਥੀ ਪਿਓ-ਪੁੱਤ ਕਾਂਗਰਸ ‘ਚੋਂ ਮੁਅੱਤਲ

ਚੰਡੀਗੜ੍ਹ,28 ਜਨਵਰੀ- ਪੰਜਾਬ ਕਾਂਗਰਸ ਨੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੇ ਕਰੀਬੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ‘ਤੇ ਸਿੱਧੂ ਦੇ ਕਰੀਬੀ ਦੋਵੇਂ ਪਿਓ-ਪੁੱਤ ਮਹੇਸ਼ ਇੰਦਰ ਸਿੰਘ ਨਿਹਾਲਸਿੰਘਵਾਲਾ ਅਤੇ ਧਰਮਪਾਲ ਸਿੰਘ ਨੂੰ ਕਾਂਗਰਸ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਧਰਮਪਾਲ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ, ਨਾਲ ਹੀ ਪਾਰਟੀ ਫਲੋਰ ਅਤੇ ਪੰਜਾਬ ਪ੍ਰਦੇਸ਼ ਦੇ ਡੈਲੀਗੇਟ ਤੋਂ ਵੀ ਹਟਾ ਦਿੱਤਾ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਕਾਂਗਰਸ ਵੱਲੋਂ ਇਹ ਕਾਰਵਾਈ ਨਵਜੋਤ ਸਿੱਧੂ ਦੀ ਮੋਗਾ ਰੈਲੀ ਨੂੰ ਲੈ ਕੇ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ 21 ਤਾਰੀਕ ਨੂੰ ਮੋਗਾ ਦੇ ਨਿੱਜੀ ਪੈਲੇਸ ‘ਚ ਸਿੱਧੂ ਵੱਲੋਂ ਕਾਂਗਰਸ ਦੀ ਰੈਲੀ ਕੀਤੀ ਗਈ ਸੀ, ਜਿਸ ‘ਚ ਮੋਗਾ ਹਲਕੇ ਦੀ ਇੰਚਾਰਜ ਮਾਲਵਿਕਾ ਸੂਦ ਨੇ ਇਤਰਾਜ਼ ਜਤਾਇਆ ਸੀ ਕਿ ਨਾ ਤਾਂ ਉਨ੍ਹਾਂ ਨੂੰ ਇਸ ਰੈਲੀ ‘ਚ ਬੁਲਾਇਆ ਗਿਆ ਸੀ ਅਤੇ ਨਾ ਹੀ ਹਾਈਕਮਾਂਡ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਸੀ। ਮਾਲਵਿਕਾ ਸੂਦ ਨੇ ਇਸ ਸਬੰਧੀ ਸ਼ਿਕਾਇਤ ਜਾਰੀ ਕੀਤੀ ਸੀ, ਜਿਸ ਦੇ ਆਧਾਰ ‘ਤੇ ਪਾਰਟੀ ਹਾਈਕਮਾਂਡ ਨੇ ਦੋਵਾਂ ਪਿਉ-ਪੁੱਤ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ।

error: Content is protected !!