Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰੀ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਨੂੰ ਬਦਨਾਮ ਕਰਨ ਦੀ ਬਜਾਏ ਸਰਕਾਰ ਆਪਣੀ ਪੀੜੀ ਥੱਲੇ ਸੋਟਾ ਫੇਰੇ- ਨਿਰਪਾਲ ਸਿੰਘ ਪੱਪੂ

Nirmal Pandori by Nirmal Pandori
01/28/2024
in ਬਰਨਾਲਾ ਆਸ-ਪਾਸ
Reading Time: 1 min read
A A
0
ਸਰਕਾਰੀ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਨੂੰ ਬਦਨਾਮ ਕਰਨ ਦੀ ਬਜਾਏ ਸਰਕਾਰ ਆਪਣੀ ਪੀੜੀ ਥੱਲੇ ਸੋਟਾ ਫੇਰੇ- ਨਿਰਪਾਲ ਸਿੰਘ ਪੱਪੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲਵੇ ਸਰਕਾਰ, ਨਹੀਂ ਤਿੱਖੇ ਸੰਘਰਸ਼ ਦਾ ਕਰੇ ਸਾਹਮਣਾ-ਰਣਧੀਰ ਰਾਣਾ
    ਬਰਨਾਲਾ,28 ਜਨਵਰੀ (ਨਿਰਮਲ ਸਿੰਘ ਪੰਡੋਰੀ)- ਪੰਜਾਬ ਰੋਡਵੇਜ਼,ਪੀਆਰਟੀਸੀ, ਪਨਬੱਸ ਦੇ ਡਰਾਈਵਰਾਂ/ਕੰਡਕਟਰਾਂ ਵੱਲੋਂ ਸਰਕਾਰੀ ਬੱਸਾਂ ਵਿੱਚ 52 ਸਵਾਰੀਆਂ ਤੋਂ ਵੱਧ ਸਵਾਰੀਆਂ ਨਾ ਬਿਠਾਉਣ ਦੇ ਫੈਸਲੇ ਨੇ ਸੂਬੇ ਦੇ ਟਰਾਂਸਪੋਰਟ ਵਿਭਾਗ ਦੀਆਂ ਆਰਥਿਕ ਚੂਲਾਂ ਹਿਲਾ ਦਿੱਤੀਆਂ ਹਨ। ਦੱਸ ਦੇਈਏ ਕਿ ਇਹਨਾਂ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਪ੍ਰਤੀ ਸਰਕਾਰ ਦੀ ਬੇਰੁਖੀ ਤੋਂ ਅੱਕ ਕੇ ਫੈਸਲਾ ਕੀਤਾ ਹੈ ਕਿ ਸਰਕਾਰੀ ਬੱਸਾਂ ਵਿੱਚ 52 ਸੀਟਾਂ ਤੋਂ ਵੱਧ ਸਵਾਰੀਆਂ ਨਹੀਂ ਬਿਠਾਈਆਂ ਜਾਣਗੀਆਂ। ਜਿਸ ਦਿਨ ਤੋਂ ਇਹਨਾਂ ਮੁਲਾਜ਼ਮਾਂ ਨੇ ਇਹ ਫੈਸਲਾ ਲਾਗੂ ਕੀਤਾ ਹੈ ਉਸ ਦਿਨ ਤੋਂ ਸੂਬੇ ਦੇ ਬੱਸ ਅੱਡਿਆਂ ਤੋਂ ਸਰਕਾਰੀ ਬੱਸਾਂ ਵਿੱਚ ਸਿਰਫ 52 ਸਵਾਰੀਆਂ ਬਿਠਾ ਕੇ ਹੀ ਸਰਕਾਰੀ ਬੱਸਾਂ ਚੱਲਦੀਆਂ ਹਨ ਜਿਸ ਕਾਰਨ ਸੂਬੇ ਦੇ ਸਵਾਰੀਆਂ ਦੇ ਹਾਲਾਤ ਵਿਗੜੇ ਹੋਏ ਹਨ। ਪੰਜਾਬ ਰੋਡਵੇਜ਼, ਪੀਆਰਟੀਸੀ ਪਨਬੱਸ ਕਾਂਟਰੈਕਟ ਵਰਕਰਜ਼ ਯੂਨੀਅਨ ਦੇ ਆਗੂ ਨਿਰਪਾਲ ਸਿੰਘ ਪੱਪੂ ਅਤੇ ਰਣਧੀਰ ਸਿੰਘ ਰਾਣਾ ਨੇ ਕਿਹਾ ਕਿ ਇਹਨਾਂ ਹਾਲਾਤਾਂ ਲਈ ਸਰਕਾਰ ਹੀ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਓਵਰਲੋਡ ਕਾਰਨ ਜਦੋਂ ਕਿਸੇ ਸਵਾਰੀ ਨਾਲ ਕੋਈ ਦੁਰਘਟਨਾ ਵਾਪਰਦੀ ਹੈ ਤਾਂ ਡਰਾਈਵਰ ‘ਤੇ ਕਾਰਵਾਈ ਕੀਤੀ ਜਾਂਦੀ ਹੈ ਅਤੇ ਜਦੋਂ ਬਹੁਤ ਜ਼ਿਆਦਾ ਸਵਾਰੀਆਂ ਹੋ ਜਾਣ ਕਾਰਨ ਕਈ ਵਾਰ ਕੰਡਕਟਰ ਤੋਂ ਸਮੇਂ ਸਿਰ ਟਿਕਟਾਂ ਪੂਰੀਆਂ ਨਹੀਂ ਕੱਟੀਆਂ ਜਾਂਦੀਆਂ ਤਾਂ ਇੰਸਪੈਕਟਰ ਕੰਡਕਟਰਾਂ ‘ਤੇ ਕਾਰਵਾਈ ਕਰਦੇ ਹਨ। ਉਹਨਾਂ ਕਿਹਾ ਕਿ ਸੂਬੇ ਦੇ ਟਰਾਂਸਪੋਰਟ ਮੰਤਰੀ ਡਰਾਈਵਰ/ਕੰਡਕਟਰਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹੋਏ ਵੀ ਜਾਣ ਬੁੱਝ ਕੇ ਅੱਖਾਂ ਬੰਦ ਕਰ ਰਹੇ ਹਨ ਜਦਕਿ ਉਲਟਾ ਚੋਰ ਕੋਤਵਾਲ ਕੋ ਡਾਂਟੇ ਅਨੁਸਾਰ ਡਰਾਈਵਰਾਂ/ਕੰਡਕਟਰਾਂ ਨੂੰ ਚੋਰ ਅਤੇ ਬਲੈਕਮੇਲਰ ਕਿਹਾ ਜਾ ਰਿਹਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਅਜੇ ਤਾਂ 52 ਸੀਟਾਂ ਵਾਲਾ ਫੈਸਲਾ ਹੀ ਲਾਗੂ ਕੀਤਾ ਗਿਆ ਹੈ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਇਸ ਤੋਂ ਵੀ ਸਖ਼ਤ ਸੰਘਰਸ਼ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸਰਕਾਰ ਆਪਣੀ ਨਾਕਾਮੀਆਂ ਨੂੰ ਛੁਪਾਉਣ ਲਈ ਮੁਲਾਜ਼ਮਾਂ ਨੂੰ ਹੀ ਬਦਨਾਮ ਕਰ ਰਹੀ ਪ੍ਰੰਤੂ ਰੋਜ਼ਾਨਾ ਸਰਕਾਰੀ ਬੱਸਾਂ ਵਿੱਚ ਸਫਰ ਕਰਨ ਵਾਲੇ ਸੂਬੇ ਦੇ ਲੋਕ ਸਭ ਕੁਝ ਜਾਣਦੇ ਹਨ। ਆਗੂਆਂ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਵਿੱਚ 500 ਤੋਂ ਵੱਧ ਬੱਸਾਂ ਕੰਡਮ ਹੋਈਆਂ ਹਨ, ਫਰੀ ਸਫ਼ਰ ਦਾ ਜੋ ਪੈਸਾ ਸਰਕਾਰ ਨੇ ਦੇਣਾ ਹੈ ਉਹ ਨਹੀਂ ਦਿੱਤਾ ਜਾ ਰਿਹਾ, ਉਲਟਾ ਪੀਆਰਟੀਸੀ ਵਿੱਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾ ਕੇ ਪ੍ਰਾਈਵੇਟ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦਿੱਤਾ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਸਰਕਾਰ ਨੂੰ ਸਲਾਹ ਦਿੱਤੀ ਕਿ ਮੁਲਾਜ਼ਮਾਂ ਨੂੰ ਚੋਰ ਅਤੇ ਬਲੈਕਮੇਲਰ ਕਹਿਣ ਦੀ ਬਜਾਏ ਸਰਕਾਰ ਆਪਣੀ ਪੀੜੀ ਥੱਲੇ ਸੋਟਾ ਫੇਰੇ ਤੇ ਮੁਲਾਜ਼ਮ ਆਗੂਆਂ ਨਾਲ ਮੁੱਖ ਮੰਤਰੀ ਗੱਲਬਾਤ ਕਰੇ, ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਹੋਰ ਵੀ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨਾ ਪਵੇਗਾ ਜਿਸਦੀ ਜ਼ਿੰਮੇਵਾਰੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਹੋਵੇਗੀ। ‌
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

03/06/2026
Load More
Tags: #barnalanews#punjabnews
Previous Post

OSD ਨੇ CM ਭਗਵੰਤ ਮਾਨ ਦੇ ਕੰਨ ‘ਚ ਕੁਝ ਕਿਹਾ…ਤੇ CM ਸਾਬ੍ਹ ਅਚਾਨਕ ਗਣਤੰਤਰਤਾ ਦਿਵਸ ਸਮਾਗਮ ਵਿਚਾਲੇ ਛੱਡ ਕੇ ਚਲੇ ਗਏ

Next Post

ਤਰਕਸ਼ੀਲ ਸੁਸਾਇਟੀ ਦੇ ਆਗੂ ‘ਤੇ 295-A ਤਹਿਤ ਮਾਮਲਾ ਦਰਜ

Nirmal Pandori

Nirmal Pandori

Related Posts

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
Load More
Next Post
ਤਰਕਸ਼ੀਲ ਸੁਸਾਇਟੀ ਦੇ ਆਗੂ ‘ਤੇ 295-A ਤਹਿਤ ਮਾਮਲਾ ਦਰਜ

ਤਰਕਸ਼ੀਲ ਸੁਸਾਇਟੀ ਦੇ ਆਗੂ 'ਤੇ 295-A ਤਹਿਤ ਮਾਮਲਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend