Skip to main content

Gee 98News

ਰਾਸ਼ਨ ਡਿੱਪੂ ਹੋਲਡਰ ਫੈਡਰੇਸ਼ਨ ਪੰਜਾਬ ਨੇ ਬਿੰਦਰ ਸਿੰਘ ਉਗੋਕੇ ਤੇ ਧਰਮਪਾਲ ਤਪਾ ਨੂੰ ਸੌਂਪੀ ਬਰਨਾਲੇ ਦੀ ਕਮਾਂਡ

ਬਰਨਾਲਾ,29 ਜਨਵਰੀ (Gee98 news service)-ਰਾਸ਼ਨ ਡਿਪੂ ਹੋਲਡਰ ਫੈਡਰੈਸ਼ਨ ਰਜਿ. ਦੀ ਮਜ਼ਬੂਤੀ ਹਿੱਤ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ ਦੋ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਤੇ ਜਨਰਲ ਸਕੱਤਰ ਸੰਤੋਖ ਸਿੰਘ ਬਠਿੰਡਾ ਨੇ ਦੱਸਿਆ ਕਿ ਡਿੱਪੂ ਹੋਲਡਰਾਂ ਦੇ ਹੱਕਾਂ ਦੇ ਹਿੱਤਾਂ ਦੀ ਖ਼ਾਤਰ ਲੰਮੇ ਸਮੇਂ ਤੋਂ ਸੰਘਰਸ਼ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਬਿੰਦਰ ਸਿੰਘ ਉਗੋਕੇ ਨੂੰ ਬਰਨਾਲਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਅਤੇ ਧਰਮਪਾਲ ਤਪਾ ਨੂੰ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੂਰੇ ਪੰਜਾਬ ਵਿੱਚ ਹੋਰ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਜਾਵੇਗੀ ਜੋ ਯੂਨੀਅਨ ਦੇ ਬੈਨਰ ਹੇਠ ਡਿਪੂ ਹੋਲਡਰਾਂ ਦੀਆਂ ਮੁਸ਼ਕਲਾਂ ਅਤੇ ਹੱਕਾਂ ਲਈ ਸੰਘਰਸ਼ ਕਰਨਗੇ। ਬਰਨਾਲਾ ਦਿਹਾਤੀ ਦੇ ਨਵੇਂ ਚੁਣੇ ਗਏ ਪ੍ਰਧਾਨ ਬਿੰਦਰ ਸਿੰਘ ਉਗੋਕੇ ਅਤੇ ਸ਼ਹਿਰੀ ਪ੍ਰਧਾਨ ਧਰਮਪਾਲ ਤਪਾ ਨੇ ਆਪਣੀ ਨਿਯੁਕਤੀ ਤੇ ਸੂਬਾ ਕਮੇਟੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਜਥੇਬੰਦੀ ਦੀਆਂ ਉਮੀਦਾਂ ਅਤੇ ਨਿਯਮਾਂ ਦੇ ਅਨੁਸਾਰ ਡਿਪੂ ਹੋਲਡਰਾਂ ਨੂੰ ਜਥੇਬੰਦ ਕਰਨ ਲਈ ਬਣਦਾ ਯੋਗਦਾਨ ਪਾਉਣਗੇ। ਉਹਨਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਡਿੱਪੂ ਹੋਲਡਰਾਂ ਦਾ ਰੁਜ਼ਗਾਰ ਖ਼ਤਰੇ ਵਿੱਚ ਹੈ ਪ੍ਰੰਤੂ ਸਰਕਾਰ ਦੇ ਖ਼ਿਲਾਫ਼ ਜਥੇਬੰਦਕ ਸੰਘਰਸ਼ ਕਰਕੇ ਆਪਣਾ ਰੁਜ਼ਗਾਰ ਬਚਾਇਆ ਜਾਵੇਗਾ ਅਤੇ ਇਸ ਸਬੰਧੀ ਪਿੰਡ ਪਿੰਡ ਜਾ ਕੇ ਡਿਪੂ ਹੋਲਡਰਾਂ ਨੂੰ ਜਾਗਰੂਕ ਕੀਤਾ ਜਾਵੇਗਾ।

error: Content is protected !!