Gee 98News

ਚੰਡੀਗੜ੍ਹ,31 ਜਨਵਰੀ, Gee98 news service
-ਕੈਨੇਡਾ ਦੇ ਇੱਕ ਸੂਬੇ ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਸਬੰਧੀ ਇੱਕ ਹੋਰ ਵੱਡਾ ਫੈਸਲਾ ਕੀਤਾ ਹੈ। ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਦੀ ਇੱਛਾ ਰੱਖਣ ਵਾਲੇ ਨਵੇਂ ਕਾਲਜਾਂ ਨੂੰ ਮਨਜ਼ੂਰੀ ਦੇਣ ‘ਤੇ ਦੋ ਸਾਲ ਦੀ ਰੋਕ ਲਗਾਉਣ ਦਾ ਐਲਾਨ ਕੀਤਾ ਹੈ। ਇਹ ਐਲਾਨ ਫਰਵਰੀ 2026 ਤੱਕ ਲਾਗੂ ਰਹੇਗਾ। ਬ੍ਰਿਟਿਸ਼ ਕੋਲੰਬੀਆ ਦੀ ਸੈਕੰਡਰੀ ਸਿੱਖਿਆ ਮੰਤਰੀ ਸੇਲੀਨਾ ਰੋਬਿਨਸਨ ਨੇ ਕਿਹਾ ਕਿ ਕੌਮਾਂਤਰੀ ਸਿੱਖਿਆ ਪ੍ਰਣਾਲੀ ਵਿੱਚ ਖ਼ਾਮੀਆਂ ਨੂੰ ਠੀਕ ਕਰਨ ਲਈ ਇਹ ਰੋਕ ਜ਼ਰੂਰੀ ਹੈ। ਰੋਬਿਨਸਨ ਨੇ ਦੱਸਿਆ ਕਿ ਪਿਛਲੇ ਸਾਲ ਮਾਰਚ ਤੋਂ ਇਸ ਪ੍ਰਣਾਲੀ ਨੂੰ ਲਾਗੂ ਕਰਨ ਦੇ ਯਤਨ ਕੀਤੇ ਜਾ ਸ਼ੁਰੂ ਕੀਤੇ ਗਏ ਸਨ ਅਤੇ ਹੁਣ ਇਹ ਲਾਗੂ ਕਰ ਦਿੱਤੀ ਗਈ ਹੈ। ‌ ਉਹਨਾਂ ਕਿਹਾ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸ਼ੋਸ਼ਣ ਤੋਂ ਬਚਾਉਣ ਅਤੇ ਸੈਕੰਡਰੀ ਤੋਂ ਬਾਅਦ ਦੀ ਸਿੱਖਿਆ ਦੇ ਮਿਆਰ ‘ਚ ਸੁਧਾਰ ਕਰਨ ਦੀ ਕੋਸ਼ਿਸ਼ ਦਾ ਇਹ ਇੱਕ ਹਿੱਸਾ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਇਸ ਫੈਸਲੇ ਦਾ ਸਭ ਤੋਂ ਵੱਧ ਅਸਰ ਭਾਰਤੀ ਵਿਦਿਆਰਥੀਆਂ ਉੱਪਰ ਪੈਣ ਦੇ ਆਸਾਰ ਹਨ। ਕੈਨੇਡਾ ਦੀ ਕੌਮਾਂਤਰੀ ਵਿਦਿਆਰਥੀ ਆਬਾਦੀ 10 ਲੱਖ ਤੋਂ ਵੱਧ ਹੈ ਜਿਸ ਵਿੱਚ ਭਾਰਤ ਦੀਆਂ ਦੀ ਹਿੱਸੇਦਾਰੀ ਸਭ ਤੋਂ ਵੱਧ 37 ਫੀਸਦੀ ਤੱਕ ਹੈ। ‌ ਇਸ ਤੋਂ ਪਹਿਲਾਂ ਵੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਸੰਬੰਧੀ ਕੈਨੇਡਾ ਸਰਕਾਰ ਅਹਿਮ ਫੈਸਲੇ ਕਰ ਚੁੱਕੀ ਹੈ ਜਿਸ ਦਾ ਵੱਧ ਅਸਰ ਵੀ ਭਾਰਤੀ ਵਿਦਿਆਰਥੀਆਂ ਉੱਪਰ ਹੀ ਪੈਣਾ ਹੈ।

Leave a Reply

Your email address will not be published. Required fields are marked *

error: Content is protected !!