Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਂਗਣਵਾੜੀ ਵਰਕਰਾਂ/ਹੈਲਪਰਾਂ ਵੱਲੋਂ 4 ਫਰਵਰੀ ਨੂੰ ਵਿਭਾਗੀ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

Nirmal Pandori by Nirmal Pandori
02/01/2024
in ਬਰਨਾਲਾ ਆਸ-ਪਾਸ
Reading Time: 1 min read
A A
0
ਆਂਗਣਵਾੜੀ ਵਰਕਰਾਂ/ਹੈਲਪਰਾਂ ਵੱਲੋਂ 4 ਫਰਵਰੀ ਨੂੰ ਵਿਭਾਗੀ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,1 ਫਰਵਰੀ (ਨਿਰਮਲ ਸਿੰਘ ਪੰਡੋਰੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਦਾ ਬਿਗੁਲ ਵਜਾਉਂਦਿਆਂ ਆਪਣੇ ਤੇਵਰ ਤਿੱਖੇ ਕਰ ਲਏ ਹਨ ਤੇ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 4 ਫਰਵਰੀ ਐਤਵਾਰ ਨੂੰ ਮਲੋਟ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਬੂਹੇ ਅੱਗੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਨਗੀਆਂ, ਜਦਕਿ ਦੁਆਬਾ ਅਤੇ ਮਾਝਾ ਖੇਤਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਇਸੇ ਦਿਨ ਆਪੋ ਆਪਣੇ ਬਲਾਕਾਂ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕਣਗੀਆਂ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਅਤੇ ਬਲਾਕ ਪ੍ਰਧਾਨ ਬਰਨਾਲਾ ਜਸਪਾਲ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਅਤੇ ਪੰਜਾਬ ਸਰਕਾਰ ਦੇ ਮਾੜੇ ਵਤੀਰੇ ਕਰਕੇ ਜਥੇਬੰਦੀ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ । ਉਨਾਂ ਦੱਸਿਆ ਕਿ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ । ਜਿਸ ਕਰਕੇ ਉਹਨਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ (ਖਾਸ ਕਰਕੇ ਬਾਲ ਭਲਾਈ ਕੌਂਸਲ) ਦਾ 1 ਸਾਲ ਦਾ ਸਟੇਟ ਫੰਡ ਦਾ ਮਾਣ ਭੱਤਾ ਅਤੇ ਸਮਾਜ ਭਲਾਈ ਬੋਰਡ ਦੀਆਂ ਵਰਕਰਾਂ/ਹੈਲਪਰਾਂ ਦਾ ਸਟੇਟ ਅਤੇ ਸੈਂਟਰ ਦਾ ਫੰਡ ਚਾਰ ਮਹੀਨਿਆਂ ਦਾ ਬਕਾਇਆ ਖੜ੍ਹਾ ਹੈ । ਉਨਾਂ ਕਿਹਾ ਕਿ ਅੱਠ ਬਲਾਕ ਐਨ ਜੀ ਓ ਤੋਂ ਵਾਪਸ ਲੈ ਕੇ ਵਿਭਾਗ ਵਿੱਚ ਮਰਜ ਕੀਤੇ ਜਾਣ, ਬਕਾਇਆ ਸੈਂਟਰ ਫੰਡ,ਆਂਗਣਵਾੜੀ ਕੇਂਦਰਾਂ ਦੇ ਕਿਰਾਏ ਦਾ ਭੁਗਤਾਨ, ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦੇਣ,ਵਰਦੀ ਭੱਤਾ,ਮੈਡੀਕਲ ਛੁੱਟੀ,ਪ੍ਰੀ ਨਰਸਰੀ ਟੀਚਰ ਦਾ ਦਰਜਾ,ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ,
ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਪੂਰੇ ਵਿੱਚ ਤਬਦੀਲ ਕਰਨ ਅਤੇ ਆਂਗਨਵਾੜੀ ਵਰਕਰ ਹੈਲਪਰਾਂ ਦੀਆਂ ਹੋਰ ਅਹਿਮ ਮੰਗਾਂ ਮਨਵਾਉਣ ਸਬੰਧੀ ਜਥੇਬੰਦੀ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਪ੍ਰੰਤੂ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਤੀ ਜਾਣ ਬੁੱਝ ਕੇ ਘੇਸਲ ਵੱਟੀ ਬੈਠੀ ਹੈ।
ਉਹਨਾਂ ਕਿਹਾ ਕਿ 4 ਫਰਵਰੀ ਕੈਬਨਿਟ ਮੰਤਰੀ ਦੀ ਕੋਠੀ ਅੱਗੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਆਂਗਣਵਾੜੀ ਵਰਕਰਾਂ ਹੈਲਪਰਾਂ ਵੱਧ ਚੜ ਕੇ ਹਿੱਸਾ ਲੈਣਗੀਆਂ। ਇਸ ਮੌਕੇ ਸਰਕਲ ਪ੍ਰਧਾਨ ਗੁਰਮੀਤ ਕੌਰ ਕਾਲੇਕੇ, ਪਰਮਜੀਤ ਕੌਰ ਬਡਬਰ, ਗੁਰਮੀਤ ਕੌਰ ਸੰਘੇੜਾ, ਅੰਗੂਰੀ ਦੇਵੀ ਹੰਡਿਆਇਆ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

04/23/2026
Load More
Tags: #barnalanews#punjabnews
Previous Post

ਬੁਲੰਦ ਹੌਂਸਲੇ : ਚੋਰਾਂ ਨੇ ਚਰਚਾ ‘ਚ ਰਹਿਣ ਵਾਲੀ ਧਾਕੜ MLA ਦੀ ਕੋਠੀ ‘ਚ ਕੀਤੀ ਚੋਰੀ

Next Post

ਭਾਨਾ ਸਿੱਧੂ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ…ਵੱਖ ਵੱਖ ਆਗੂਆਂ ਨੂੰ ਕੀਤਾ ਨਜ਼ਰਬੰਦ

Nirmal Pandori

Nirmal Pandori

Related Posts

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
Load More
Next Post
ਭਾਨਾ ਸਿੱਧੂ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ…ਵੱਖ ਵੱਖ ਆਗੂਆਂ ਨੂੰ ਕੀਤਾ ਨਜ਼ਰਬੰਦ

ਭਾਨਾ ਸਿੱਧੂ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ…ਵੱਖ ਵੱਖ ਆਗੂਆਂ ਨੂੰ ਕੀਤਾ ਨਜ਼ਰਬੰਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend