Gee 98News

ਚੰਡੀਗੜ੍ਹ,2 ਫਰਵਰੀ, Gee98 news service
ਪੰਜਾਬ ਦੀ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਦੇ ਹੋਏ ਅਦਾਲਤ ਨੇ ਇਲਾਕੇ ਦੇ ਐਸਐਚਓ ਨੂੰ ਸਖ਼ਤ ਹੁਕਮ ਦਿੱਤਾ ਹੈ ਕਿ ਵਿਧਾਇਕ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਬਾਬਾ ਬਕਾਲਾ ਹਲਕੇ ਦੇ ਵਿਧਾਇਕ ਦਲਵੀਰ ਸਿੰਘ ਟੌਂਗ ਦੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ ਅਤੇ ਬਿਆਸ ਥਾਣੇ ਦੇ ਐਸਐਚਓ ਨੂੰ ਹੁਕਮ ਦਿੱਤੇ ਹਨ ਕਿ ਉਹ ਵਿਧਾਇਕ ਦਲਬੀਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ 17 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਕਰਨ। ‌ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਦਲਬੀਰ ਸਿੰਘ ਦੇ ਖ਼ਿਲਾਫ਼ ਅਦਾਲਤ ਵਿੱਚ ਚੈੱਕ ਬਾਉਂਸ ਹੋਣ ਦਾ ਇੱਕ ਮਾਮਲਾ ਸੁਣਵਾਈ ਅਧੀਨ ਹੈ ਜਿਸ ਵਿੱਚ ਵਿਧਾਇਕ ਦਲਬੀਰ ਸਿੰਘ ਨੂੰ ਅਦਾਲਤ ਨੇ ਵਾਰ-ਵਾਰ ਸੰਮਨ ਜਾਰੀ ਕੀਤੇ ਪ੍ਰੰਤੂ ਵਿਧਾਇਕ ਸਾਬ੍ਹ ਅਦਾਲਤ ਵਿੱਚ ਕਦੇ ਵੀ ਪੇਸ਼ ਨਹੀਂ ਹੋਏ। ਵਿਧਾਇਕ ਸਾਹਿਬ ਨੇ ਲੈਣ ਦੇਣ ਦੇ ਮਾਮਲੇ ਚ ਕਿਸੇ ਨੂੰ ਚੈੱਕ ਜਾਰੀ ਕੀਤੇ ਸਨ ਪ੍ਰੰਤੂ ਖ਼ਾਤਾ ਖਾਲੀ ਹੋਣ ਕਰਕੇ ਇਹ ਚੈੱਕ ਬਾਊਂਸ ਹੋ ਗਏ। ‌ਜਾਣਕਾਰੀ ਇਹ ਵੀ ਹੈ ਕਿ ਇਸ ਤੋਂ ਪਹਿਲਾਂ ਵੀ ਮਾਨਯੋਗ ਜੱਜ ਨੇ ਪੰਜ ਵਾਰ ਵਿਧਾਇਕ ਨੂੰ ਗ੍ਰਿਫ਼ਤਾਰ ਕਰਕੇ ਪੇਸ਼ ਕਰਨ ਦੇ ਹੁਕਮ ਦਿੱਤੇ ਪ੍ਰੰਤੂ ਅੰਮ੍ਰਿਤਸਰ ਪੁਲਿਸ ਨੇ ਅਦਾਲਤ ਦੇ ਹੁਕਮਾਂ ਨੂੰ ਹਰ ਵਾਰ ਅੱਖੋਂ ਪਰੋਖੇ ਕੀਤਾ ਤੇ ਵਿਧਾਇਕ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਿਸ ਤੋਂ ਬਾਅਦ ਹੁਣ ਅਦਾਲਤ ਨੇ ਵਿਧਾਇਕ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਦੇ ਹੋਏ ਇਲਾਕੇ ਦੇ ਐਸਐਚਓ ਨੂੰ ਸਖ਼ਤ ਹੁਕਮ ਦਿੱਤੇ ਹਨ ਕਿ ਉਹ ਨਿੱਜੀ ਤੌਰ ‘ਤੇ ਵਿਧਾਇਕ ਨੂੰ ਲੈ ਕੇ 17 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ। ‌ ਅਦਾਲਤ ਨੇ ਇਲਾਕੇ ਦੇ ਐਸਐਚਓ ਨੂੰ ਸਖ਼ਤੀ ਨਾਲ ਕਿਹਾ ਹੈ ਕਿ ਉਨ੍ਹਾਂ ਨੂੰ ਹੁਕਮਾਂ ਦੀ ਤਾਮੀਲ ਕਰਦੇ ਹੋਏ ਵਿਧਾਇਕ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਜੇਕਰ ਵਿਧਾਇਕ ਨੂੰ ਸੈਸ਼ਨ ਕੋਰਟ ਤੋਂ ਕੋਈ ਰਾਹਤ ਨਹੀਂ ਮਿਲਦੀ ਤਾਂ ਉਹਨਾਂ ਨੂੰ ਹਾਈਕੋਰਟ ਜਾਣਾ ਪਵੇਗਾ ਅਤੇ ਜੇਕਰ ਹਾਈਕੋਰਟ ਨੇ ਵੀ ਕੋਈ ਰਾਹਤ ਨਾ ਦਿੱਤੀ ਤਾਂ ਇਲਾਕੇ ਦਾ ਐਸ ਐਚ ਓ ਵਿਧਾਇਕ ਨੂੰ ਗ੍ਰਿਫ਼ਤਾਰ ਕਰਕੇ ਕੋਰਟ ਵਿੱਚ ਪੇਸ਼ ਕਰੇਗਾ।

Leave a Reply

Your email address will not be published. Required fields are marked *

error: Content is protected !!