Skip to main content

Gee 98News

ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ 4 ਤੋਂ 6 ਫਰਵਰੀ ਤੱਕ ਗੁਰਮਤਿ ਸਮਾਗਮ ਹੋਵੇਗਾ

ਬਰਨਾਲਾ,2 ਫਰਵਰੀ, ਨਿਰਮਲ ਸਿੰਘ ਪੰਡੋਰੀ
ਮਹਾਨ ਤਪੱਸਵੀ ਤਿਆਗ ਦੀ ਮੂਰਤ ਬੀਬੀ ਪ੍ਧਾਨ ਕੌਰ ਜੀ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ 4 ਤੋ 6 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਲੜੀ ਦੇ ਭੋਗ 6 ਫਰਵਰੀ ਨੂੰ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਪਾਏ ਜਾਣਗੇ। ਜਾਣਕਾਰੀ ਦਿੰਦੇ ਹੋਏ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਦੱਸਿਆ ਕਿ 4 ਫਰਵਰੀ ਨੂੰ ਸ਼ਾਮ 7 ਵਜੇ ਤੋ ਰਾਤ 9 ਵਜੇ ਤੱਕ ਹੋਣ ਵਾਲੇ ਗੁਰਮਤਿ ਸਮਾਗਮ ਵਿੱਚ ਭਾਈ ਸੁਖਬੀਰ ਸਿੰਘ ਹਜੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਗੁਰਬਾਣੀ ਕੀਰਤਨ ਰਾਹੀ ਅਤੇ ਭਾਈ ਗੁਰਮੀਤ ਸਿੰਘ ਮੰਡੀ ਕਲਾਂ ਦਾ ਢਾਡੀ ਜਥਾ ਅਤੇ ਭਾਈ ਮਨਜੀਤ ਸਿੰਘ ਬੁਟਾਹਰੀ ਕਵੀਸ਼ਰੀ ਜਥਾ ਸੰਗਤਾਂ ਨੂੰ ਗੁਰ ਇਤਿਹਾਸ ਰਾਹੀ ਨਿਹਾਲ ਕਰਨਗੇ ਅਤੇ 5 ਫਰਵਰੀ ਨੂੰ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਲਿਖਤੀ ਟੈਸਟ,ਦਸਤਾਰ ਸਜਾਉਣ , ਜਪੁਜੀ ਸਾਹਿਬ ਸ਼ੁੱਧ ਉਚਾਰਣ ਦੇ ਮੁਕਾਬਲੇ ਕਰਵਾਏ ਜਾਣ ਗਏ 6 ਫਰਵਰੀ ਨੂੰ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਹਾਨ ਗੁਰਮਤਿ ਸਮਾਗਮ ਹੋਵੇਗਾ ਜਿਸ ਵਿੱਚ ਗਿਆਨੀ ਰਘਵੀਰ ਸਿੰਘ ਜੀ ਜਥੇਦਾਰ ਅਕਾਲ ਤਖਤ ਸਾਹਿਬ ਅਤੇ ਗਿਆਨੀ ਅਮਰਜੀਤ ਸਿੰਘ ਐਡ : ਗੁੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਧਾਨ ਐਸਜੀਪੀਸੀ ਗੁਰਮਤਿ ਵਿਚਾਰਾਂ ਰੱਖਣਗੇ।‌‌ ਇਸ ਮੌਕੇ ਜੇਤੂ ਵਿਦਿਆਰਥੀ ਆ ਨੂੰ ਇਨਾਮ ਦਿੱਤੇ ਜਾਣਗੇ।

error: Content is protected !!