Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਾਕੀ ਦੀਆਂ ਗੱਲਾਂ ਛੱਡੋ,ਪਹਿਲਾਂ ਸਿਹਤ ਜ਼ਰੂਰੀ ਹੈ… ਅੱਜ ਪਤਾ ਲੱਗੂ ਕਿ ਬਰਨਾਲਾ ਦੇ ਕੌਂਸਲਰ ਲੋਕ ਪੱਖੀ ਰਹਿਣਗੇ ਜਾਂ ਫਿਰ…! ਮਾਮਲਾ ਹਸਪਤਾਲ ਜਾਂ ਸਟੇਡੀਅਮ ਦਾ…।

Nirmal Pandori by Nirmal Pandori
02/05/2024
in ਪੰਜਾਬ
Reading Time: 1 min read
A A
0
ਬਾਕੀ ਦੀਆਂ ਗੱਲਾਂ ਛੱਡੋ,ਪਹਿਲਾਂ ਸਿਹਤ ਜ਼ਰੂਰੀ ਹੈ… ਅੱਜ ਪਤਾ ਲੱਗੂ ਕਿ ਬਰਨਾਲਾ ਦੇ ਕੌਂਸਲਰ ਲੋਕ ਪੱਖੀ ਰਹਿਣਗੇ ਜਾਂ ਫਿਰ…! ਮਾਮਲਾ ਹਸਪਤਾਲ ਜਾਂ ਸਟੇਡੀਅਮ ਦਾ…।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,5 ਫਰਵਰੀ, ਨਿਰਮਲ ਸਿੰਘ ਪੰਡੋਰੀ
ਨਗਰ ਕੌਸਲ ਬਰਨਾਲਾ ਵੱਲੋਂ ਹੰਡਿਆਇਆ ਵਿਖੇ ਤਜਵੀਜ਼ਤ ਸਰਕਾਰੀ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਐਂਡ ਟਰਾਮਾ ਸੈਂਟਰ ਦਾ ਮੰਤਵ ਬਦਲੇ ਜਾਣ ਦੀ ਚਰਚਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਕੋਟੀ ਦੀਆਂ ਸਿਹਤ ਸਹੂਲਤਾਂ ਦੇਣ ਦੇ ਦਾਅਵਿਆਂ ਦੀ ਫੂਕ ਕੱਢ ਦਿੱਤੀ। ਨਗਰ ਕੌਂਸਲ ਵੱਲੋਂ ਇਸ ਹਸਪਤਾਲ ਲਈ ਰਾਖਵੀਂ ਰੱਖੀ ਜਗ੍ਹਾ ਨੂੰ ਖੇਡ ਸਟੇਡੀਅਮ ਵਾਸਤੇ ਤਬਦੀਲ ਕਰਨ ਦੇ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਹੈਰਾਨੀ ਇਸ ਗੱਲ ਦੀ ਹੈ ਕਿ ਇਹ ਲੋਕ ਵਿਰੋਧੀ ਯਤਨ ਨੇਤਾ ਜੀ ਦੀ ਪਹਿਲ ‘ਤੇ ਸ਼ੁਰੂ ਕੀਤੇ ਗਏ ਹਨ। ਦਰਅਸਲ ! ਨੇਤਾ ਜੀ ਇਸ ਜਗ੍ਹਾ ‘ਤੇ ਚੰਗੀਆਂ ਸਹੂਲਤਾਂ ਵਾਲਾ ਖੇਡ ਸਟੇਡੀਅਮ ਬਣਾਉਣਾ ਚਾਹੁੰਦੇ ਹਨ ਅਤੇ ਇਸ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਨੂੰ ਹੁਕਮ ਦਿੱਤਾ ਅਤੇ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਤੋਂ ਹਸਪਤਾਲ ਬਣਾਉਣ ਸਬੰਧੀ ਸਟੇਟਸ ਰਿਪੋਰਟ ਪ੍ਰਾਪਤ ਕਰਕੇ ਨਗਰ ਕੌਂਸਲ ਨੂੰ ਇਸ ਜਗ੍ਹਾ ਦਾ ਮੰਤਵ ਚੇਂਜ ਕਰਨ ਸਬੰਧੀ ਮੀਟਿੰਗ ਵਿੱਚ ਵਿਚਾਰ ਕਰਨ ਦੇ ਹੁਕਮ ਵੀ ਦੇ ਦਿੱਤੇ। ਹੈਰਾਨੀ ਇਸ ਗੱਲ ਦੀ ਹੈ ਕਿ ਇਹ ਸਾਰੀ ਕਾਰਵਾਈ ਇੱਕੋ ਦਿਨ 1 ਫਰਵਰੀ 2024 ਨੂੰ ਹੀ ਮੁਕੰਮਲ ਕੀਤੀ ਗਈ ਭਾਵ ਕਿ 1 ਫਰਵਰੀ ਨੂੰ ਡੀਸੀ ਦਫਤਰ ਬਰਨਾਲਾ ਨੇ ਸਿਹਤ ਵਿਭਾਗ ਤੋਂ ਉਕਤ ਹਸਪਤਾਲ ਬਣਾਉਣ ਸਬੰਧੀ ਸਟੇਟਸ ਰਿਪੋਰਟ ਮੰਗੀ ਅਤੇ 1 ਫਰਵਰੀ ਨੂੰ ਹੀ ਸਿਹਤ ਵਿਭਾਗ ਨੇ ਡੀਸੀ ਦਫਤਰ ਬਰਨਾਲਾ ਨੂੰ ਸਟੇਟਸ ਰਿਪੋਰਟ ਦੇ ਦਿੱਤੀ ਅਤੇ ਫਿਰ 1 ਫਰਵਰੀ ਨੂੰ ਹੀ ਡੀਸੀ ਦਫਤਰ ਬਰਨਾਲਾ ਨੇ ਨਗਰ ਕੌਂਸਲ ਬਰਨਾਲਾ ਨੂੰ ਉਕਤ ਹਸਪਤਾਲ ਵਾਲੀ ਜ਼ਮੀਨ ਉੱਪਰ ਖੇਡ ਸਟੇਡੀਅਮ ਬਣਾਉਣ ਲਈ ਇਹ ਜ਼ਮੀਨ ਵਾਪਸ ਲੈਣ ਸਬੰਧੀ ਨਗਰ ਕੌਂਸਲ ਦੀ ਮੀਟਿੰਗ ਵਿੱਚ ਮਤਾ ਪਾਸ ਕਰਵਾਉਣ ਸਬੰਧੀ ਹੁਕਮ ਦੇ ਦਿੱਤੇ ਗਏ। ਹੁਣ 5 ਫਰਵਰੀ ਨਗਰ ਕੌਂਸਲ ਦੇ ਹਾਊਸ ਦੀ ਮੀਟਿੰਗ ਵਿੱਚ ਇਹ ਏਜੰਡਾ ਮੁੱਖ ਤੌਰ ‘ਤੇ ਰੱਖਿਆ ਗਿਆ ਹੈ ਕਿ ਹੰਡਿਆਇਆ ਦੀ ਉਕਤ ਜ਼ਮੀਨ ‘ਤੇ ਹਸਪਤਾਲ ਦੀ ਜਗ੍ਹਾ ਖੇਡ ਸਟੇਡੀਅਮ ਬਣਾਇਆ ਜਾਵੇ। ਇਹ ਸਮਝ ਤੋਂ ਪਰ੍ਹੇ ਹੈ ਕਿ ਲੋਕਾਂ ਦੀ ਸਿਹਤ ਨਾਲ ਸਿੱਧੇ ਤੌਰ ‘ਤੇ ਜੁੜੇ ਇਸ ਮੁੱਦੇ ਨੂੰ ਜੜ੍ਹੋਂ ਹੀ ਖਤਮ ਕਿਉਂ ਕੀਤਾ ਜਾ ਰਿਹਾ ਹੈ ਕਿਉਂਕਿ ਜੇਕਰ ਜ਼ਮੀਨ ਸਿਹਤ ਵਿਭਾਗ ਦੇ ਨਾਮ ਰਹੇਗੀ ਤਾਂ ਆਉਣ ਵਾਲੇ ਸਮੇਂ ਵਿੱਚ ਕਿਸੇ ਵੇਲੇ ਵੀ ਹਸਪਤਾਲ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕਦੀ ਹੈ ਪ੍ਰੰਤੂ “ਨਾ ਰਹੇਗਾ ਬਾਂਸ ਨਾ ਵੱਜੇਗੀ ਬੰਸਰੀ” ਦੀ ਕਹਾਵਤ ਅਨੁਸਾਰ ਜੇਕਰ ਉਕਤ ਜ਼ਮੀਨ ਸਿਹਤ ਵਿਭਾਗ ਤੋਂ ਵਾਪਸ ਲੈ ਕੇ ਖੇਡ ਵਿਭਾਗ ਨੂੰ ਦੇ ਦਿੱਤੀ ਗਈ ਤਾਂ ਆਉਣ ਵਾਲੇ ਸਮੇਂ ‘ਚ ਬਰਨਾਲਾ ਵਿਖੇ ਉੱਚ ਕੋਟੀ ਦੀ ਸਿਹਤ ਸੰਸਥਾ ਬਨਣ ਦਾ ਮੁੱਦਾ ਬਿਲਕੁਲ ਖਤਮ ਹੋ ਜਾਵੇਗਾ । ਹੈਰਾਨੀ ਇਸ ਗੱਲ ਦੀ ਵੀ ਹੈ ਕਿ ਸਥਾਨਕ ਸੱਤਾਧਾਰੀ ਆਗੂ ਇਹ ਬਾਖ਼ੂਬੀ ਜਾਣਦੇ ਹਨ ਕਿ ਬਰਨਾਲਾ ਦਾ ਸਿਵਲ ਹਸਪਤਾਲ ਰੈਫਰਲ ਹਸਪਤਾਲ ਬਣ ਚੁੱਕਿਆ ਹੈ ਜਿੱਥੇ ਸਿਹਤ ਸਹੂਲਤਾਂ ਨਾਮਾਤਰ ਹਨ, ਫਿਰ ਇੱਕ ਉੱਚ ਕੋਟੀ ਦੀ ਸਿਹਤ ਸੰਸਥਾ ਦੀ ਸਥਾਪਨਾ ਕਰਨ ਦੀ ਬਜਾਏ ਉਸ ਨਾਲ ਜੁੜਿਆ ਮੁੱਦਾ ਹੀ ਖਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਹਾਲਾਂਕਿ ਇਹ ਹਰ ਕੋਈ ਜਾਣਦਾ ਹੈ ਕਿ ਖੇਡ ਸਟੇਡੀਅਮ ਵਿੱਚ ਵੀ ਬੰਦਾ ਫੇਰ ਹੀ ਜਾਵੇਗਾ ਜੇਕਰ ਉਸਦੀ ਸਿਹਤ ਇਜਾਜ਼ਤ ਦੇਵੇਗੀ, ਖੇਡਾਂ ਖੇਡਣ ਲਈ ਤੰਦਰੁਸਤੀ ਜ਼ਰੂਰੀ ਹੈ ਤੇ ਤੰਦਰੁਸਤੀ ਦੇ ਲਈ ਚੰਗੀ ਸਿਹਤ ਜ਼ਰੂਰੀ ਹੈ, ਚੰਗੀ ਸਿਹਤ ਲਈ ਹਰ ਇੱਕ ਵਿਅਕਤੀ ਨੂੰ ਘਰ ਦੇ ਨੇੜੇ ਚੰਗੀਆਂ ਸਿਹਤ ਸਹੂਲਤਾਂ ਮਿਲਣੀਆਂ ਜ਼ਰੂਰੀ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਅਜੇ ਕੁਝ ਦਿਨ ਪਹਿਲਾਂ ਸੰਘੇੜਾ ਵਿਖੇ 45 ਲੱਖ ਦੀ ਲਾਗਤ ਨਾਲ ਉੱਚ ਕੋਟੀ ਦੀ ਖੇਡ ਸੰਸਥਾ ਬਣਾਉਣ ਦਾ ਆਗਾਜ਼ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸ਼ਹਿਰ ਵਿੱਚ ਪਹਿਲਾਂ ਹੀ ਬਾਬਾ ਕਾਲਾ ਮਹਿਰ ਸਟੇਡੀਅਮ ਬਣਿਆ ਹੋਇਆ ਹੈ ਜਿਸ ਨੂੰ ਹੋਰ ਉੱਚ ਪੱਧਰ ਤੱਕ ਵੀ ਅਪਗ੍ਰੇਡ ਕੀਤਾ ਜਾ ਸਕਦਾ ਹੈ ਫਿਰ ਵੀ ਸਮਝ ਤੋਂ ਪਰ੍ਹੇ ਹੈ ਕਿ ਗਰੀਬ ਅਤੇ ਲੋੜਵੰਦ ਲੋਕਾਂ ਲਈ ਇੱਕ ਉੱਚ ਕੋਟੀ ਦੀ ਸਿਹਤ ਸੰਸਥਾ ਦੀ ਸਥਾਪਨਾ ਦੇ ਸੁਪਨੇ ਨੂੰ ਮੂਲੋਂ ਹੀ ਖਤਮ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਲੋਕਾਂ ਦੀਆਂ ਨਜ਼ਰਾਂ ਬਰਨਾਲਾ ਦੇ ਕੌਂਸਲਰਾਂ ਵੱਲ ਵੀ ਟਿਕ ਗਈਆਂ ਹਨ, ਭਾਵੇਂ ਕਿ ਨਗਰ ਕੌਂਸਲ ਦੀ ਅੱਜ ਦੀ ਮੀਟਿੰਗ ਵਿੱਚ ਇਹ ਏਜੰਡਾ ਉਪਰਲੇ ਹੁਕਮਾਂ ਤਹਿਤ ਹੀ ਲਿਆਂਦਾ ਜਾ ਰਿਹਾ ਪ੍ਰੰਤੂ ਜੇਕਰ ਹਸਪਤਾਲ ਦੀ ਜਗ੍ਹਾ ਖੇਡ ਵਿਭਾਗ ਨੂੰ ਤਬਦੀਲ ਕਰਨ ਸਬੰਧੀ ਮਤਾ ਪਾਸ ਕੀਤਾ ਜਾਂਦਾ ਹੈ ਤਾਂ ਇਸ ਦੀ ਕਵਾਇਦ ਕੌਂਸਲਰਾਂ ਤੋਂ ਹੀ ਸ਼ੁਰੂ ਹੋਵੇਗੀ ਅਤੇ ਕੌਂਸਲਰਾਂ ਨੂੰ ਇਸ ਗੱਲ ਦਾ ਜਵਾਬ ਲੋਕਾਂ ਨੂੰ ਦੇਣਾ ਪਵੇਗਾ ਕਿ ਗਰੀਬ ਲੋਕਾਂ ਲਈ ਇੱਕ ਉੱਚ ਕੋਟੀ ਦੀ ਸਿਹਤ ਸੰਸਥਾ ਦੀ ਸਥਾਪਨਾ ਨੂੰ ਜੜ੍ਹ ਤੋਂ ਹੀ ਕਿਉਂ ਖਤਮ ਕੀਤਾ ਗਿਆ। ਇਸ ਮਾਮਲੇ ਵਿੱਚ ਇਹ ਤਰਕ ਵੀ ਹਾਸੋਹੀਣਾ ਲੱਗਦਾ ਹੈ ਕਿ ਹੁਣ ਤੱਕ ਸਬੰਧਿਤ ਜਗ੍ਹਾ ਉੱਪਰ ਹਸਪਤਾਲ ਬਣਾਉਣ ਲਈ ਕੋਈ ਗਰਾਂਟ ਜਾਰੀ ਨਹੀਂ ਕੀਤੀ ਗਈ ਅਤੇ ਲੋੜੀਂਦੇ ਯਤਨ ਵੀ ਨਹੀਂ ਕੀਤੇ ਗਏ। ਹੈਰਾਨੀ ਇਸ ਗੱਲ ਦੀ ਹੈ ਕਿ ਹਸਪਤਾਲ ਬਣਾਉਣ ਦੇ ਯਤਨ ਕਰਨ ਦੇ “ਜ਼ਿੰਮੇਵਾਰ ਸੱਜਣਾਂ” ਵੱਲੋਂ ਹੀ ਇਹ ਤਰਕ ਦਿੱਤੇ ਜਾ ਰਹੇ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
Load More
Tags: #barnalanews#punjabnews
Previous Post

ਕੇਂਦਰ ਨੇ ਪੰਜਾਬ ਸਿਰ ਭੰਨਿਆ ਭਾਂਡਾ…ਮਾਮਲਾ ਰਾਸ਼ਟਰੀ ਸਿਹਤ ਮਿਸ਼ਨ ਦੀ ਰੁਕੀ ਹੋਈ ਗ੍ਰਾਂਟ ਦਾ…!

Next Post

ਵੱਡੀ ਖ਼ਬਰ : ਚੰਡੀਗੜ੍ਹ ਮੇਅਰ ਚੋਣਾਂ ਸਬੰਧੀ ਸੁਪਰੀਮ ਕੋਰਟ ਦਾ ਅਹਿਮ ਫੈਸਲਾ…ਚੋਣ ਅਧਿਕਾਰੀ ‘ਤੇ ਕੀਤੀਆਂ ਸਖ਼ਤ ਟਿੱਪਣੀਆਂ

Nirmal Pandori

Nirmal Pandori

Related Posts

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
Load More
Next Post
ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ…ਪੰਜਾਬ ਸਰਕਾਰ ਨੂੰ ਝਟਕਾ

ਵੱਡੀ ਖ਼ਬਰ : ਚੰਡੀਗੜ੍ਹ ਮੇਅਰ ਚੋਣਾਂ ਸਬੰਧੀ ਸੁਪਰੀਮ ਕੋਰਟ ਦਾ ਅਹਿਮ ਫੈਸਲਾ…ਚੋਣ ਅਧਿਕਾਰੀ 'ਤੇ ਕੀਤੀਆਂ ਸਖ਼ਤ ਟਿੱਪਣੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend