Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੁੱਧ ਦੀ ਸੜੀ ਹੁਣ ਪਾਣੀ ਵੀ ਫੂਕਾਂ ਮਾਰ-ਮਾਰ ਪੀਵੇਗੀ ਪੰਜਾਬ ਸਰਕਾਰ…”ਆਪ” ਕਰੇਗੀ “ਭਾਜਪਾ” ਦਾ ਪ੍ਰਚਾਰ

Nirmal Pandori by Nirmal Pandori
02/06/2024
in ਪੰਜਾਬ
Reading Time: 1 min read
A A
0
ਦੁੱਧ ਦੀ ਸੜੀ ਹੁਣ ਪਾਣੀ ਵੀ ਫੂਕਾਂ ਮਾਰ-ਮਾਰ ਪੀਵੇਗੀ ਪੰਜਾਬ ਸਰਕਾਰ…”ਆਪ” ਕਰੇਗੀ “ਭਾਜਪਾ” ਦਾ ਪ੍ਰਚਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,‌6 ਫਰਵਰੀ, Gee98 news
ਕੇਂਦਰ ਸਰਕਾਰ ਵੱਲੋਂ ਫੰਡ ਦੇ ਕੇ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੇ ਸੂਬੇ ਚ ਸੰਚਾਲਨ ਸਬੰਧੀ ਪੰਜਾਬ ਸਰਕਾਰ ਨੇ ਆਪਣੀ ਨੀਤੀ ਬਦਲ ਲਈ ਹੈ। ‌ ਕੇਂਦਰ ਵੱਲੋਂ ਵੱਖ-ਵੱਖ ਸਕੀਮਾਂ ਦੇ ਫੰਡ ਰੋਕੇ ਜਾਣ ਤੋਂ ਬਾਅਦ “ਦੁੱਧ ਦੀ ਸੜੀ ਪੰਜਾਬ ਸਰਕਾਰ ਪਾਣੀ ਵੀ ਫੂਕਾਂ” ਮਾਰ-ਮਾਰ ਪੀ ਰਹੀ ਹੈ। ਹੁਣ ਪੰਜਾਬ ਸਰਕਾਰ ਨੇ ਕੇਂਦਰੀ ਸਕੀਮ ‘ਕੌਮੀ ਖ਼ੁਰਾਕ ਸੁਰੱਖਿਆ ਐਕਟ’ ਤਹਿਤ ਮਿਲਣ ਵਾਲੇ ਰਾਸ਼ਨ ਦੀ ਹੋਮ ਡਲਿਵਰੀ ਲਈ ਨਵੀਂ ਸਕੀਮ ਕੱਢੀ ਹੈ ਤਾਂ ਜੋ ਇਸ ਸਕੀਮ ਲਈ ਕੇਂਦਰ ਨੂੰ ਮਿਲਣ ਵਾਲੇ ਫੰਡਾਂ ਵਿੱਚ ਕੋਈ ਰੁਕਾਵਟ ਨਾ ਆਵੇ। ਹੁਣ ਮਾਰਕਫੈੱਡ ਵੱਲੋਂ ਰਾਸ਼ਨ ਦੀ ਹੋਮ ਡਲਿਵਰੀ ਦੇਣ ਲਈ ਵਿਸ਼ੇਸ਼ ਤੌਰ ‘ਤੇ ਬੈਗ ਡਿਜ਼ਾਈਨ ਕੀਤਾ ਗਿਆ ਹੈ ਅਤੇ ਇਨ੍ਹਾਂ ਬੈਗਾਂ ਉਪਰ ਕੇਂਦਰ ਸਰਕਾਰ ਅਤੇ ਪੰਜਾਬ ਦੀ ‘ਆਪ’ ਸਰਕਾਰ ਦੋਵਾਂ ਦੀ ਸਾਂਝੀ ਬਰਾਂਡਿੰਗ ਲਗਾਈ ਗਈ ਹੈ। ਬੈਗਾਂ ਉਪਰ ‘ਕੌਮੀ ਖ਼ੁਰਾਕ ਸੁਰੱਖਿਆ ਐਕਟ’ NFSA ਅੰਕਿਤ ਕੀਤਾ ਗਿਆ ਹੈ ਜਦੋਂ ਕਿ ਬੈਗ ਦੇ ਹੇਠਾਂ ਲਿਖਿਆ ਹੈ, ”ਪੰਜਾਬ ਸਰਕਾਰ ਨੇ ਐੱਨਐੱਫਐੱਸਏ ਅਧੀਨ ਪ੍ਰਾਪਤ ਰਾਸ਼ਨ ਘਰ-ਘਰ ਪਹੁੰਚਾਇਆ।” ਇਸੇ ਤਰ੍ਹਾਂ ਬੈਗ ਦੇ ਵਿਚਕਾਰ ‘ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ’ ਦਾ ਨਾਅਰਾ ਵੀ ਲਿਖਿਆ ਗਿਆ ਹੈ। ਬੈਗ ‘ਤੇ ਕਣਕ ਦੀਆਂ ਬੱਲੀਆਂ ਦੀ ਤਸਵੀਰ ਵੀ ਲਗਾਈ ਗਈ ਹੈ ਅਤੇ ਬੈਗ ਦਾ ਰੰਗ ਪੀਲਾ ਹੈ। ਪੰਜਾਬ ਦੇ ਖੁਰਾਕ ਤੇ ਸਪਲਾਈ ਵਿਭਾਗ ਦਾ ਤਰਕ ਹੈ ਕਿ ਕੇਂਦਰ ਦੇ ਸਾਰੇ ਬਰਾਂਡਿੰਗ ਨਿਯਮਾਂ ਦੀ ਵਿਭਾਗ ਪਾਲਣਾ ਕਰ ਰਿਹਾ ਹੈ। ਮੁਫ਼ਤ ਰਾਸ਼ਨ ਦੇਣ ਵਿਚ 92 ਫ਼ੀਸਦੀ ਯੋਗਦਾਨ ਕੇਂਦਰ ਸਰਕਾਰ ਦਾ ਹੈ ਜਿਸ ਕਰ ਕੇ ਬੈਗਾਂ ‘ਤੇ ਐੱਨਐੱਫਐੱਸਏ ਅਤੇ ਸਵੱਛ ਭਾਰਤ ਦਾ ਲੋਗੋ ਵੀ ਹੈ ਤੇ ਸੂਬਾ ਸਰਕਾਰ ਸਿਰਫ਼ ਰਾਸ਼ਨ ਦੀ ਹੋਮ ਡਲਿਵਰੀ ਕਰ ਰਹੀ ਹੈ। ਅਧਿਕਾਰੀਆਂ ਦਾ ਤਰਕ ਹੈ ਕਿ ਹੁਣ ਇਸ ਸਕੀਮ ‘ਤੇ ਕੇਂਦਰ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ ਕਿਉਂਕਿ ਹੋਮ ਡਲਿਵਰੀ ਅਤੇ ਆਟਾ ਪਿਸਾਈ ਦਾ ਸਾਰਾ ਖਰਚਾ ਸੂਬਾ ਸਰਕਾਰ ਚੁੱਕ ਰਹੀ ਹੈ। ਸਰਕਾਰ ਨੇ ਅਨੁਮਾਨ ਲਗਾਇਆ ਹੈ ਕਿ ਸੂਬੇ ਦੇ ਕੁੱਲ 1.54 ਕਰੋੜ ਲਾਭਪਾਤਰੀਆਂ ‘ਚੋਂ 60 ਫ਼ੀਸਦੀ ਲਾਭਪਾਤਰੀ ਆਟਾ ਲੈਣ ਦੀ ਚੋਣ ਕਰਨਗੇ ਜਦੋਂ ਕਿ 40 ਫ਼ੀਸਦੀ ਕਣਕ ਲੈਣਗੇ ਪ੍ਰੰਤੂ ਦੂਜੇ ਪਾਸੇ ਤੇ ਪਹਿਲਾਂ ਤੋਂ ਸੂਬੇ ‘ਚ ਕੰਮ ਕਰ ਰਹੇ ਨੇ ਰਾਸ਼ਨ ਡਿੱਪੂ ਹੋਲਡਰ ਸਕੀਮ ਦਾ ਵਿਰੋਧ ਕਰ ਰਹੇ ਹਨ ਉਹਨਾਂ ਦਾ ਤਰਕ ਹੈ ਕਿ ਸਰਕਾਰ ਸੂਬੇ ਵਿੱਚ ਡਿਪੂਆਂ ਨੂੰ ਬਿਲਕੁਲ ਖਤਮ ਕਰਨਾ ਚਾਹੁੰਦੀ ਹੈ। ਡਿਪੂ ਹੋਲਡਰਾਂ ਨੇ ਇਸ ਸਕੀਮ ਦੇ ਖ਼ਿਲਾਫ਼ ਹਾਈਕੋਰਟ ਵਿੱਚ ਅਪੀਲ ਵੀ ਦਾਇਰ ਕੀਤੀ ਹੋਈ ਜੋ ਸੁਣਵਾਈ ਅਧੀਨ ਹੈ ਇਸ ਲਈ ਪੰਜਾਬ ਸਰਕਾਰ ਵੀ ਇਹ ਸਕੀਮ ਹਾਈਕੋਰਟ ਦੇ ਫੈਸਲੇ ‘ਤੇ ਨਿਰਭਰ ਕਰਦੀ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਕੌਮੀ ਸਿਹਤ ਮਿਸ਼ਨ ਦੇ ਅਕਤੂਬਰ 2022 ਤੋਂ ਕਰੀਬ 600 ਕਰੋੜ ਰੁਪਏ ਰੋਕੇ ਹੋਏ ਹਨ ਕਿਉਂਕਿ ਕੇਂਦਰ ਦਾ ਇਤਰਾਜ਼ ਹੈ ਕਿ ਪੰਜਾਬ ਸਰਕਾਰ ਨੇ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦੀ ਬਰਾਂਡਿੰਗ ਬਾਰੇ ਕੇਂਦਰੀ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਹੈ। ਕੇਂਦਰ ਸਰਕਾਰ ਨੇ ਕੇਂਦਰੀ ਸਪਾਂਸਰਡ ਸਕੀਮਾਂ ਦੇ ਬਰਾਂਡਿੰਗ ਨਿਯਮਾਂ ਦੀ ਪਾਲਣਾ ਨਾ ਕਰਨ ਕਰ ਕੇ ਪੂੰਜੀ ਨਿਵੇਸ਼ ਯੋਜਨਾ ਤਹਿਤ 1837 ਕਰੋੜ ਦਾ ਕਰਜ਼ਾ ਨਾ ਦੇਣ ਦੀ ਧਮਕੀ ਵੀ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

ਅਮਰੀਕਾ ਦਾ ਵਰਕ ਪਰਮਿਟ ਜਾਰੀ ਕਰਨ ਸੰਬੰਧੀ ਅਹਿਮ ਫੈਸਲਾ… ਵੱਡੀ ਗਿਣਤੀ ਵਿੱਚ ਭਾਰਤੀਆਂ ਨੂੰ ਮਿਲੇਗੀ ਰਾਹਤ

Next Post

…ਅਜੇ ਪਰਸੋਂ DSP ਬਣੇ ਹਾਕੀ ਖਿਡਾਰੀ ‘ਤੇ ਹੋ ਗਿਆ ਬਲਾਤਕਾਰ ਦਾ ਪਰਚਾ,ਨਾਬਾਲਿਗ ਕੁੜੀ ਨੇ ਲਗਾਏ ਰੇਪ ਦੇ ਦੋਸ਼

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
…ਅਜੇ ਪਰਸੋਂ DSP ਬਣੇ ਹਾਕੀ ਖਿਡਾਰੀ ‘ਤੇ ਹੋ ਗਿਆ ਬਲਾਤਕਾਰ ਦਾ ਪਰਚਾ,ਨਾਬਾਲਿਗ ਕੁੜੀ ਨੇ ਲਗਾਏ ਰੇਪ ਦੇ ਦੋਸ਼

…ਅਜੇ ਪਰਸੋਂ DSP ਬਣੇ ਹਾਕੀ ਖਿਡਾਰੀ 'ਤੇ ਹੋ ਗਿਆ ਬਲਾਤਕਾਰ ਦਾ ਪਰਚਾ,ਨਾਬਾਲਿਗ ਕੁੜੀ ਨੇ ਲਗਾਏ ਰੇਪ ਦੇ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend