Gee 98News

ਬਰਨਾਲਾ,6 ਫਰਵਰੀ (ਨਿਰਮਲ ਸਿੰਘ ਪੰਡੋਰੀ)-ਵਿਜੀਲੈਂਸ ਬਿਊਰੋ ਨੇ ਬਰਨਾਲਾ ਦੇ ਸੀਆਈਏ ਸਟਾਫ ‘ਚ ਤਾਇਨਾਤ ਸਬ ਇੰਸਪੈਕਟਰ ਨੂੰ 15000 ਦੀ ਰਿਸ਼ਵਤ ਲੈਂਦੇ ਹੋਏ ਰੰਗੇਂ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਬਰਨਾਲਾ ਸ਼ਹਿਰ ਦੇ ਇੱਕ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ ‘ਤੇ ਸਬ ਇੰਸਪੈਕਟਰ ਮਨਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ 15000 ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਗਿਆ ਹੈ। ‌ ਬੁਲਾਰੇ ਨੇ ਦੱਸਿਆ ਕਿ ਕਾਰ ਡੀਲਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੋਗਾ ਦੇ ਧਰਮਪਾਲ ਨਾਂ ਦੇ ਵਿਅਕਤੀ ਨਾਲ ਸਕਾਰਪੀਓ ਗੱਡੀ ਵੇਚਣ ਸੰਬੰਧੀ ਉਸਦਾ ਲੈਣ ਦੇਣ ਦਾ ਝਗੜਾ ਚੱਲ ਰਿਹਾ ਹੈ ਇਸ ਮਾਮਲੇ ਵਿੱਚ ਸਬ ਇੰਸਪੈਕਟਰ ਮਨਜਿੰਦਰ ਸਿੰਘ ਦੂਜੀ ਧਿਰ ਨਾਲ ਸਮਝੌਤਾ ਕਰਨ ਲਈ ਉਸ ਉਪਰ ਦਬਾਅ ਪਾ ਰਿਹਾ ਸੀ। ਸ਼ਿਕਾਇਤ ਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਸਮਝੌਤਾ ਨਾ ਕਰਨ ਦੀ ਸੂਰਤ ਵਿੱਚ ਉਸ ਖ਼ਿਲਾਫ਼ ਪਰਚਾ ਦਰਜ ਕਰਨ ਦਾ ਡਰਾਵਾ ਦੇਣ ਸਬੰਧੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ । ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਐਸ ਆਈ ਮਨਜਿੰਦਰ ਸਿੰਘ ਨੂੰ 15000 ਰਿਸ਼ਵਤ ਲੈਂਦੇ ਹੋਏ ਰੰਗੇਂ ਹੱਥੀਂ ਕਾਬੂ ਕੀਤਾ ਅਤੇ ਦੋਸ਼ੀ ਦੇ ਖ਼ਿਲਾਫ਼ ਪਟਿਆਲਾ ਰੇਂਜ ਥਾਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

Leave a Reply

Your email address will not be published. Required fields are marked *

error: Content is protected !!