Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁੱਖ ਮੰਤਰੀ ਜੀ ਕਹਿੰਦੇ ਖਜ਼ਾਨੇ ‘ਚ ਪੈਸੇ ਦੀ ਕੋਈ ਘਾਟ ਨਹੀਂ ਪਰ ਸਾਨੂੰ ਕਦੇ ਸਮੇਂ ਸਿਰ ਤਨਖਾਹ ਨਹੀਂ ਮਿਲੀ-ਮੁਲਾਜ਼ਮ ਆਗੂ

Nirmal Pandori by Nirmal Pandori
02/07/2024
in ਪੰਜਾਬ
Reading Time: 1 min read
A A
0
ਮੁੱਖ ਮੰਤਰੀ ਜੀ ਕਹਿੰਦੇ ਖਜ਼ਾਨੇ ‘ਚ ਪੈਸੇ ਦੀ ਕੋਈ ਘਾਟ ਨਹੀਂ ਪਰ ਸਾਨੂੰ ਕਦੇ ਸਮੇਂ ਸਿਰ ਤਨਖਾਹ ਨਹੀਂ ਮਿਲੀ-ਮੁਲਾਜ਼ਮ ਆਗੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,7 ਫਰਵਰੀ (ਨਿਰਮਲ ਸਿੰਘ ਪੰਡੋਰੀ)-ਮੁੱਖ ਮੰਤਰੀ ਭਗਵੰਤ ਮਾਨ ਅਕਸਰ ਸਟੇਜਾਂ ‘ਤੇ ਇਹ ਦਾਅਵਾ ਕਰਦੇ ਹਨ ਕਿ ਪੰਜਾਬ ਦੇ ਖਜ਼ਾਨੇ ‘ਚ ਪੈਸੇ ਦੀ ਕੋਈ ਘਾਟ ਨਹੀਂ ਪ੍ਰੰਤੂ ਜਦੋਂ ਦੀ ਸੂਬੇ ‘ਚ ਆਪ ਦੀ ਸਰਕਾਰ ਬਣੀ ਹੈ ਸਾਨੂੰ ਕਦੇ ਸਮੇਂ ਸਿਰ ਤਨਖਾਹ ਨਹੀਂ ਮਿਲੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੁਲਾਜ਼ਮਾਂ ਨੇ ਗੱਲਬਾਤ ਕਰਦਿਆਂ ਕੀਤਾ। ਮੁਲਾਜ਼ਮਾਂ ਨੇ ਕਿਹਾ ਕਿ ਹਰ ਮਹੀਨੇ ਤਨਖਾਹ ਮਿਲਣ ਦੀ ਬਜਾਏ ਉਹਨਾਂ ਨੂੰ ਕਈ-ਕਈ ਮਹੀਨਿਆਂ ਬਾਅਦ ਤਨਖਾਹ ਦਿੱਤੀ ਜਾਂਦੀ ਹੈ ਜਿਸ ਕਾਰਨ ਉਹਨਾਂ ਦੀ ਘਰੇਲੂ ਆਰਥਿਕਤਾ ਦੀ ਗੱਡੀ ਲੀਹੋਂ ਲੱਥੀ ਹੋਈ ਹੈ। ਮੁਲਾਜ਼ਮਾਂ ਨੇ ਕਿਹਾ ਕਿ ਬੱਚਿਆਂ ਦੇ ਸਕੂਲਾਂ ਦੀ ਫੀਸ, ਘਰ ਦਾ ਖਰਚਾ ਅਤੇ ਮੁਲਾਜ਼ਮਾਂ ਦੇ ਮਾਪਿਆਂ ਦੀਆਂ ਦਵਾਈਆਂ ਵਰਗੇ ਖਰਚਿਆਂ ਨੂੰ ਰੋਕਿਆ ਨਹੀਂ ਜਾ ਸਕਦਾ, ਇਸ ਲਈ ਇਹ ਅੰਦਾਜ਼ਾ ਲਗਾਉਣਾ ਮੁਸ਼ਕਿਲ ਨਹੀਂ ਕਿ ਜਦੋਂ ਕਿਸੇ ਮੁਲਾਜ਼ਮ ਨੂੰ ਚਾਰ-ਚਾਰ ਮਹੀਨਿਆਂ ਤੱਕ ਤਨਖਾਹ ਨਾ ਮਿਲੇ ਤਾਂ ਉਹ ਇਹਨਾਂ ਲੋੜੀਂਦੇ ਖਰਚਿਆਂ ਲਈ ਕਿਵੇਂ ਪ੍ਰਬੰਧ ਕਰਦਾ ਹੋਵੇਗਾ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਤਨਖਾਹਾਂ ਦੇ ਮਾਮਲੇ ‘ਚ ਕਦੇ ਵੀ ਇਹੋ ਜਿਹੇ ਹਾਲਾਤ ਪੈਦਾ ਨਹੀਂ ਹੋਏ ਸਨ। ਇਸ ਮੌਕੇ ਮੁਲਾਜ਼ਮਾਂ ਨੇ ਦੱਸਿਆ ਕਿ ਉਹਨਾਂ ਨੂੰ ਨਵੰਬਰ ਤੋਂ ਬਾਅਦ ਤਨਖਾਹ ਨਹੀਂ ਦਿੱਤੀ ਗਈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਚਾਰ ਪੰਜ ਮਹੀਨਿਆਂ ਦੀ ਤਨਖਾਹ ਇਕੱਠੀ ਹੋਣ ਤੋਂ ਬਾਅਦ ਉਹਨਾਂ ਨੂੰ ਆਪਣੀਆਂ ਤਨਖਾਹਾਂ ਲੈਣ ਦੇ ਲਈ ਸੰਘਰਸ਼ ਕਰਨਾ ਪੈਂਦਾ ਹੈ, ਫਿਰ ਕਿਤੇ ਜਾ ਕੇ ਇੱਕ ਦੋ ਮਹੀਨਿਆਂ ਦੀ ਤਨਖਾਹ ਮੁਲਾਜ਼ਮਾਂ ਦੇ ਖ਼ਾਤੇ ਵਿੱਚ ਪਾ ਦਿੱਤੀ ਜਾਂਦੀ ਹੈ ਤੇ ਦੋ ਤਿੰਨ ਮਹੀਨਿਆਂ ਦੀ ਫੇਰ ਬਕਾਇਆ ਰੱਖ ਲਈ ਜਾਂਦੀ ਹੈ। ਵਿਭਾਗ ਦੇ ਮੁਲਾਜ਼ਮ ਆਗੂਆਂ ਨੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਹਰਬੰਸ ਸਿੰਘ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜਦੇ ਹੋਏ ਮੰਗ ਕੀਤੀ ਹੈ ਕਿ ਹਰ ਮਹੀਨੇ ਮੁਲਾਜ਼ਮਾਂ ਨੂੰ ਤਨਖਾਹ ਜਾਰੀ ਕੀਤੀ ਜਾਵੇ। ‌ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਹਰ ਮਹੀਨੇ ਉਹਨਾਂ ਨੂੰ ਤਨਖਾਹ ਜਾਰੀ ਨਹੀਂ ਕਰਦੀ ਤਾਂ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਕਰਕੇ ਤਿੱਖੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ, ਸੂਬਾ ਖਜਾਨਚੀ ਮੱਖਣ ਸਿੰਘ, ਮਨਦੀਪ ਸਿੰਘ ਜਨਰਲ ਸਕੱਤਰ, ਬੂਟਾ ਸਿੰਘ ਬਲਾਕ ਪ੍ਰਧਾਨ ਬਰਨਾਲਾ, ਕੁਲਵਿੰਦਰ ਸਿੰਘ ਬਲਾਕ ਪ੍ਰਧਾਨ ਮਹਿਲ ਕਲਾਂ, ਕੇਤਨ ਸਿੰਗਲਾ ਅਤੇ ਵਰਿੰਦਰ ਸਿੰਘ ਬਲਾਕ ਪ੍ਰਧਾਨ ਸ਼ਹਿਣਾ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
Load More
Tags: #barnalanews#punjabnews
Previous Post

ਅਨੁਪ੍ਰਿਤਾ ਜੌਹਲ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ

Next Post

ਬਰਨਾਲਾ ਦੇ ਸਰਕਾਰੀ ਡਾਕਟਰਾਂ ਨੇ ਭਰ ਲਈਆਂ ਸੰਘਰਸ਼ ਦੀਆਂ ਸਰਿੰਜਾਂ..ਸਾਰੇ ਜ਼ਿਲ੍ਹੇ ਵਿੱਚ ਓਪੀਡੀ ਸੇਵਾਵਾਂ ਠੱਪ,ਮਰੀਜ਼ਾਂ ਦੀ ਪਰੇਸ਼ਾਨੀ ਤੋਂ ਪ੍ਰਸ਼ਾਸਨ ਬੇਖ਼ਬਰ

Nirmal Pandori

Nirmal Pandori

Related Posts

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
Load More
Next Post
ਬਰਨਾਲਾ ਦੇ ਸਰਕਾਰੀ ਡਾਕਟਰਾਂ ਨੇ ਭਰ ਲਈਆਂ ਸੰਘਰਸ਼ ਦੀਆਂ ਸਰਿੰਜਾਂ..ਸਾਰੇ ਜ਼ਿਲ੍ਹੇ ਵਿੱਚ ਓਪੀਡੀ ਸੇਵਾਵਾਂ ਠੱਪ,ਮਰੀਜ਼ਾਂ ਦੀ ਪਰੇਸ਼ਾਨੀ ਤੋਂ ਪ੍ਰਸ਼ਾਸਨ ਬੇਖ਼ਬਰ

ਬਰਨਾਲਾ ਦੇ ਸਰਕਾਰੀ ਡਾਕਟਰਾਂ ਨੇ ਭਰ ਲਈਆਂ ਸੰਘਰਸ਼ ਦੀਆਂ ਸਰਿੰਜਾਂ..ਸਾਰੇ ਜ਼ਿਲ੍ਹੇ ਵਿੱਚ ਓਪੀਡੀ ਸੇਵਾਵਾਂ ਠੱਪ,ਮਰੀਜ਼ਾਂ ਦੀ ਪਰੇਸ਼ਾਨੀ ਤੋਂ ਪ੍ਰਸ਼ਾਸਨ ਬੇਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend