Gee 98News

ਚੰਡੀਗੜ੍ਹ,7 ਫਰਵਰੀ, Gee98 news service
‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਅਦਾਲਤ ਵੱਲੋਂ ਪੇਸ਼ ਹੋਣ ਦਾ ਨੋਟਿਸ ਜਾਰੀ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਟਵੀਟ ਜ਼ਰੀਏ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਭਗਵੰਤ ਮਾਨ ਨੇ ਲਿਖਿਆ ਹੈ ਕਿ “ਰਾਊਜ ਐਵੇਨਿਊ ਕੋਰਟ ਦੇ ਨੋਟਿਸ ‘ਤੇ ਅਸੀਂ ਕੋਰਟ ਦੇ ਹੁਕਮਾਂ ਦਾ ਅਧਿਐਨ ਕਰ ਰਹੇ ਹਾਂ, ਕਾਨੂੰਨ ਮੁਤਾਬਕ ਕਦਮ ਚੁੱਕਾਂਗੇ, ਕੋਰਟ ਨੂੰ ਦੱਸਾਂਗੇ ਕਿ ਈਡੀ ਦੇ ਸਾਰੇ ਸੰਮਨ ਕਿਵੇਂ ਗ਼ੈਰ ਕਾਨੂੰਨੀ ਸਨ”। ਜ਼ਿਕਰਯੋਗ ਹੈ ਕਿ ਦਿੱਲੀ ਦੀ ਕੋਰਟ ਨੇ ਈਡੀ ਦੀ ਸ਼ਿਕਾਇਤ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਐਡੀਸ਼ਨਲ ਚੀਫ਼ ਮੈਟਰੋਪੋਲਿਟਨ ਮੈਜਿਸਟਰੇਟ ਦਿਵਿਆ ਮਲਹੋਤਰਾ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ 17 ਫਰਵਰੀ ਨੂੰ ਕੋਰਟ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।

Leave a Reply

Your email address will not be published. Required fields are marked *

error: Content is protected !!