Skip to main content

Gee 98News

ਪੰਜਾਬ ‘ਚ ਕਾਂਗਰਸ ਨਾਲ ਮਿਲ ਕੇ ਲੋਕ ਸਭਾ ਚੋਣਾਂ ਲੜਨ ਸਬੰਧੀ ਕੇਜਰੀਵਾਲ ਦਾ ਵੱਡਾ ਬਿਆਨ

ਚੰਡੀਗੜ੍ਹ 10 ਫਰਵਰੀ, Gee98 news service
ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਘਰ ਘਰ ਰਾਸ਼ਨ ਵੰਡਣ ਦੀ ਸਕੀਮ ਦਾ ਸ਼ੁਭ ਆਰੰਭ ਕਰਨ ਆਏ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਚ ਕਾਂਗਰਸ ਪਾਰਟੀ ਨਾਲ ਗਠਜੋੜ ਕਰਕੇ ਲੋਕ ਸਭਾ ਚੋਣਾਂ ਲੜਨ ਦੀਆਂ ਸੰਭਾਵਨਾਵਾਂ ਤੇ ਪੂਰੀ ਤਰ੍ਹਾਂ ਬਰੇਕ ਲਗਾ ਦਿੱਤੀ ਹੈ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਸੰਸਦੀ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ।ਉਨ੍ਹਾਂ ਕਿਹਾ ਕਿ “ਦੋ ਸਾਲ ਪਹਿਲਾਂ ਰਾਜ ਦੇ ਲੋਕਾਂ ਨੇ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਦਿੱਤੀਆਂ ਸਨ, ਅੱਜ ਫਿਰ ਹੱਥ ਜੋੜ ਕੇ ਪੰਜਾਬੀਆਂ ਤੋਂ ਆਸ਼ੀਰਵਾਦ ਮੰਗਦਾ ਹਾਂ”। ਸ੍ਰੀ ਕੇਜਰੀਵਾਲ ਨੇ ਕਿਹਾ, ‘ਆਉਣ ਵਾਲੇ 10-15 ਦਿਨਾਂ ਵਿੱਚ ‘ਆਪ’ ਇਨ੍ਹਾਂ ਸਾਰੀਆਂ 14 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ। ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਜਿਸ ਤਰ੍ਹਾਂ ਤੁਸੀਂ ਦੋ ਸਾਲ ਪਹਿਲਾਂ ਸਾਨੂੰ ਆਸ਼ੀਰਵਾਦ ਦਿੱਤਾ ਸੀ, ਪਾਰਟੀ ਨੂੰ ਇਨ੍ਹਾਂ ਸਾਰੀਆਂ 14 ਸੀਟਾਂ ‘ਤੇ ਜਿਤਾ ਦਿਉ।’ ਦਿੱਲੀ ਦੇ ਮੁੱਖ ਮੰਤਰੀ ਨੇ ਭਗਵੰਤ ਮਾਨ ਸਰਕਾਰ ਦੀ ਵੀ ਤਾਰੀਫ਼ ਕਰਦਿਆਂ ਕਿਹਾ ਕਿ ਇਸ ਨੇ ਪਿਛਲੇ ਦੋ ਸਾਲਾਂ ਵਿੱਚ ਬਹੁਤ ਕੰਮ ਕੀਤਾ ਹੈ। ਅਰਵਿੰਦ ਕੇਜਰੀਵਾਲ ਦੇ ਇਸ ਐਲਾਨ ਤੋਂ ਬਾਅਦ ਇੰਡੀਆ ਗੱਠਜੋੜ ਤਹਿਤ ਪੰਜਾਬ ‘ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਮਿਲ ਕੇ ਚੋਣਾਂ ਲੜਨ ਦੀਆਂ ਸੰਭਾਵਨਾਵਾਂ ਬਿਲਕੁਲ ਖਤਮ ਹੋ ਗਈਆਂ ਹਨ।

error: Content is protected !!