Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚਾਈਨਾ ਡੋਰ ਵੇਚਣ ਤੇ ਵਰਤੋਂ ਕਰਨ ਵਾਲਿਆਂ ਦੇ ਖ਼ਿਲਾਫ਼ ਹੋਵੇ ਧਾਰਾ 307 ਤਹਿਤ ਮੁਕੱਦਮਾ ਦਰਜ-ਵਿਜੇ ਮਾਰਵਾੜੀ

Nirmal Pandori by Nirmal Pandori
02/13/2024
in ਪੰਜਾਬ
Reading Time: 1 min read
A A
0
ਚਾਈਨਾ ਡੋਰ ਵੇਚਣ ਤੇ ਵਰਤੋਂ ਕਰਨ ਵਾਲਿਆਂ ਦੇ ਖ਼ਿਲਾਫ਼ ਹੋਵੇ ਧਾਰਾ 307 ਤਹਿਤ ਮੁਕੱਦਮਾ ਦਰਜ-ਵਿਜੇ ਮਾਰਵਾੜੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,13 ਫਰਵਰੀ (ਨਿਰਮਲ ਸਿੰਘ ਪੰਡੋਰੀ)-
ਹਰ ਸਾਲ ਚਾਈਨਾ ਡੋਰ (ਪਲਾਸਟਿਕ ਡੋਰ) ਦੇ ਨਾਲ ਜਿੱਥੇ ਹਜ਼ਾਰਾਂ ਪੰਛੀ ਜ਼ਖਮੀ ਹੁੰਦੇ ਹਨ ਜਾਂ ਮਰ ਜਾਂਦੇ ਹਨ ਉਥੇ ਇਨਸਾਨ ਵੀ ਇਸ ਦੀ ਲਪੇਟ ਵਿੱਚ ਆਉਂਦੇ ਹਨ ਪ੍ਰੰਤੂ ਇਸਦੇ ਬਾਵਜੂਦ ਵੀ ਇਸ ਖਤਰਨਾਕ ਡੋਰ ਦੀ ਵਿਕਰੀ ਬੰਦ ਨਹੀਂ ਹੋ ਰਹੀ। ਹਰ ਸਾਲ ਪਹਿਲਾਂ ਨਾਲੋਂ ਵੀ ਜ਼ਿਆਦਾ ਗਿਣਤੀ ਵਿੱਚ ਬਾਜ਼ਾਰਾਂ ਵਿੱਚ ਇਹ ਹਵਾਈ ਮੌਤ ਸ਼ਰੇਆਮ ਵੇਚੀ ਜਾਂਦੀ ਹੈ ਅਤੇ ਲੋਕ ਸ਼ਰੇਆਮ ਆਪਣੇ ਘਰਾਂ ਦੀਆਂ ਛੱਤਾਂ ‘ਤੇ ਹਵਾਈ ਮੌਤ ਉਡਾਉਂਦੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਸ਼ਵ ਹਿੰਦੂ ਪਰਿਸ਼ਦ ਦੇ ਸੂਬਾ ਸਹਿਮੁਖੀ ਅਤੇ ਪਤੰਗ ਡੋਰ ਐਸੋਸੀਏਸ਼ਨ ਬਰਨਾਲਾ ਦੇ ਸਾਬਕਾ ਚੇਅਰਮੈਨ ਵਿਜੇ ਮਾਰਵਾੜੀ ਨੇ ਕਰਦਿਆਂ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਅਜਿਹੇ ਧਾਗਿਆਂ ਨੂੰ ਬਣਾਉਣ, ਵੇਚਣ, ਸੰਭਾਲਣ ਅਤੇ ਪਤੰਗਬਾਜ਼ੀ ਵਿੱਚ ਵਰਤੋ ਕਰਨ ਦੀ ਸਖ਼ਤ ਮਨਾਹੀ ਦੇ ਹੁਕਮ ਜਾਰੀ ਕੀਤੇ ਹੋਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਵੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਚਾਈਨਾ ਡੋਰ ਦੀ ਵਿਕਰੀ ‘ਤੇ ਸਖ਼ਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ ਪ੍ਰੰਤੂ ਇਸਦੇ ਬਾਵਜੂਦ ਵੀ ਹਵਾ ‘ਚ ਉੱਡਣ ਵਾਲੀ ਇਹ ਮੌਤ ਬਾਜ਼ਾਰਾਂ ‘ਚ ਸ਼ਰੇਆਮ ਵੇਚੀ ਖਰੀਦੀ ਜਾ ਰਹੀ ਹੈ। ਵਿਜੇ ਮਾਰਵਾੜੀ ਨੇ ਕਿਹਾ ਕਿ ਬਿਨਾਂ ਸ਼ੱਕ ਇਸ ਖਤਰਨਾਕ ਡੋਰ ਦੀ ਵਿਕਰੀ ਕੁਝ ਭ੍ਰਿਸ਼ਟ ਅਧਿਕਾਰੀਆਂ ਦੀ ਮਿਲਵਰਤਨ ਨਾਲ ਹੀ ਹੋ ਰਹੀ ਹੈ, ਇਹ ਉਹ ਅਧਿਕਾਰੀ ਹਨ ਜਿਹੜੇ ਲੋਹੜੀ ਮਕਰ ਸ਼ਕਰਾਂਤੀ ਅਤੇ ਬਸੰਤ ਪੰਚਮੀ ਦੇ ਤਿਉਹਾਰ ਤੋਂ ਕੁਝ ਦਿਨ ਪਹਿਲਾਂ ਕੁੰਭਕਰਨੀ ਨੀਂਦ ਤੋਂ ਜਾਗਦੇ ਹਨ ਅਤੇ ਚਾਈਨਾ ਡੋਰ ਦੀ ਬਰਾਮਦਗੀ ਲਈ ਛਾਪੇਮਾਰੀ ਸ਼ੁਰੂ ਕਰ ਦਿੰਦੇ ਹਨ। ਉਹਨਾਂ ਕਿਹਾ ਕਿ ਇਹਨਾਂ ਅਧਿਕਾਰੀਆਂ ਨੂੰ ਉਦੋਂ ਕੁੰਭਕਰਨੀ ਨੀਂਦ ਤੋਂ ਜਾਗਣਾ ਚਾਹੀਦਾ ਹੈ ਜਦ ਇਹ ਪਲਾਸਟਿਕ ਦੀ ਖਤਰਨਾਕ ਡੋਰ ਬਾਜ਼ਾਰ ਵਿੱਚ ਆਉਂਦੀ ਹੈ ਅਤੇ ਸਟੋਰ ਕਰਕੇ ਰੱਖੀ ਜਾਂਦੀ ਹੈ। ਉਹਨਾਂ ਕਿਹਾ ਕਿ ਕਾਨੂੰਨ ਦੀਆਂ ਢਿੱਲੀਆਂ ਧਾਰਾਵਾਂ ਵੀ ਇਸ ਡੋਰ ਦੀ ਵਿਕਰੀ ਲਈ ਜ਼ਿੰਮੇਵਾਰ ਹਨ। ‌ ਵਿਜੇ ਮਾਰਵਾੜੀ ਨੇ ਕਿਹਾ ਕਿ ਚਾਈਨਾ ਡੋਰ ਵੇਚਣ ਅਤੇ ਵਰਤੋ ਕਰਨ ਵਾਲਿਆਂ ‘ਤੇ 307 ਦੀ ਧਾਰਾ ਤਹਿਤ ਮੁਕੱਦਮੇ ਦਰਜ ਹੋਣੇ ਚਾਹੀਦੇ ਹਨ। ਉਹਨਾਂ ਆਮ ਲੋਕਾਂ ਦੇ ਨਾਲ ਨਾਲ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਇਸ ਖਤਰਨਾਕ ਡੋਰ ਸਬੰਧੀ ਸਾਰਾ ਸਾਲ ਵਿਸ਼ੇਸ਼ ਮੁਹਿੰਮ ਚਲਾ ਕੇ ਲੋਕਾਂ ਨੂੰ ਇਸ ਦੇ ਖਤਰਨਾਕ ਨਤੀਜਿਆਂ ਤੋਂ ਜਾਣੂ ਕਰਵਾਇਆ ਜਾਵੇ। ਵਿਜੇ ਮਾਰਵਾੜੀ ਨੇ ਰਾਜਨੀਤਿਕ ਨੇਤਾਵਾਂ ਨੂੰ ਵੀ ਅਪੀਲ ਕੀਤੀ ਕਿ ਇਸ ਖਤਰਨਾਕ ਡੋਰ ਦੀ ਵਿਕਰੀ ਕਰਨ ਵਾਲਿਆਂ ਦੀ ਮਦਦ ਨਾ ਕੀਤੀ ਜਾਵੇ ਸਗੋਂ ਉਹਨਾਂ ਉੱਪਰ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਪ੍ਰਸ਼ਾਸਨ ਨੂੰ ਹਦਾਇਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews#punjabpolice #barnalapolice
Previous Post

ਬੀਕੇਯੂ ਡਕੌਂਦਾ (ਧਨੇਰ) ਵੱਲੋਂ ਕੈਬਨਿਟ ਮੰਤਰੀ ਮੀਤ ਹੇਅਰ ਦੇ ਬਾਈਕਾਟ ਦਾ ਐਲਾਨ

Next Post

ਹਸਪਤਾਲ ਬਨਾਮ ਖੇਡ ਸਟੇਡੀਅਮ‌ : ਸੱਤਾਧਾਰੀਆਂ ਦੇ ਦਾਅਵਿਆਂ ‘ਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ…’ਹੱਥ ਨਾ ਪੁੱਜੇ,ਥੂਹ ਕੌੜੀ…!

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਹਸਪਤਾਲ ਬਨਾਮ ਖੇਡ ਸਟੇਡੀਅਮ‌ : ਸੱਤਾਧਾਰੀਆਂ ਦੇ ਦਾਅਵਿਆਂ ‘ਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ…’ਹੱਥ ਨਾ ਪੁੱਜੇ,ਥੂਹ ਕੌੜੀ…!

ਹਸਪਤਾਲ ਬਨਾਮ ਖੇਡ ਸਟੇਡੀਅਮ‌ : ਸੱਤਾਧਾਰੀਆਂ ਦੇ ਦਾਅਵਿਆਂ 'ਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ…'ਹੱਥ ਨਾ ਪੁੱਜੇ,ਥੂਹ ਕੌੜੀ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend