• ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Gee 98News
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
Gee 98News
No Result
View All Result

ਹਸਪਤਾਲ ਬਨਾਮ ਖੇਡ ਸਟੇਡੀਅਮ‌ : ਸੱਤਾਧਾਰੀਆਂ ਦੇ ਦਾਅਵਿਆਂ ‘ਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ…’ਹੱਥ ਨਾ ਪੁੱਜੇ,ਥੂਹ ਕੌੜੀ…!

Nirmal Pandori by Nirmal Pandori
02/13/2024
in ਪੰਜਾਬ
Reading Time: 1 min read
A A
0
ਹਸਪਤਾਲ ਬਨਾਮ ਖੇਡ ਸਟੇਡੀਅਮ‌ : ਸੱਤਾਧਾਰੀਆਂ ਦੇ ਦਾਅਵਿਆਂ ‘ਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ…’ਹੱਥ ਨਾ ਪੁੱਜੇ,ਥੂਹ ਕੌੜੀ…!

ਬਰਨਾਲਾ,13 ਫਰਵਰੀ (ਨਿਰਮਲ ਸਿੰਘ ਪੰਡੋਰੀ)-
ਨਗਰ ਕੌਸਲ ਬਰਨਾਲਾ ਵੱਲੋਂ ਹੰਡਿਆਇਆ ਵਿਖੇ ਬਣਨ ਵਾਲੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਜਗ੍ਹਾ ਸਿਹਤ ਵਿਭਾਗ ਤੋਂ ਵਾਪਸ ਲੈਣ ਸਬੰਧੀ ਪਾਸ ਕੀਤੇ ਗਏ ਮਤੇ ਤੋਂ ਬਾਅਦ ਬਰਨਾਲਾ ਦੀ ਰਾਜਨੀਤੀ ਗਰਮਾਈ ਹੋਈ ਹੈ। ਕਾਂਗਰਸ ਸਰਕਾਰ ਵੇਲੇ ਇਸ ਹਸਪਤਾਲ ਨੂੰ ਮਨਜ਼ੂਰ ਕਰਵਾਉਣ ਵਾਲੇ ਅਤੇ ਨੀਹ ਪੱਥਰ ਰਖਵਾਉਣ ਵਾਲੇ ਆਗੂ ਕੇਵਲ ਸਿੰਘ ਢਿੱਲੋ ਨੇ ਅਦਾਰਾ Gee98 news network ਗੱਲਬਾਤ ਕਰਦਿਆਂ ਸੱਤਾਧਾਰੀਆਂ ਵੱਲੋਂ ਹਸਪਤਾਲ ਦੀ ਮਨਜ਼ੂਰੀ ਨਾ ਮਿਲਣ ਸਬੰਧੀ ਕੀਤੇ ਦਾਅਵਿਆਂ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸੱਤਾਧਾਰੀਆਂ ਦੇ ਇਹ ਦਾਅਵੇ “ਹੱਥ ਨਾ ਪੁੱਜੇ, ਥੂਹ ਕੌੜੀ” ਦੀ ਕਹਾਵਤ ਵਾਂਗ ਹੀ ਹਨ। ਕੇਵਲ ਸਿੰਘ ਢਿੱਲੋ ਨੇ ਦਾਅਵਾ ਕੀਤਾ ਕਿ ਸਬੰਧਿਤ ਜਗ੍ਹਾ ‘ਤੇ ਹਸਪਤਾਲ ਬਣਾਉਣ ਸਬੰਧੀ ਸਾਰੀਆਂ ਪ੍ਰਵਾਨਗੀਆਂ ਤੋਂ ਬਾਅਦ ਹੀ ਨੀਹ ਪੱਥਰ ਰੱਖਿਆ ਗਿਆ ਸੀ। ਢਿੱਲੋ ਨੇ ਦੋਸ਼ ਲਗਾਇਆ ਕਿ ਬਰਨਾਲਾ ਦੇ ਸੱਤਾਧਾਰੀ ਆਗੂਆਂ ਵੱਲੋਂ ਹਸਪਤਾਲ ਬਣਾਉਣ ਦੀ ਕਵਾਇਦ ਨੂੰ ਅੱਗੇ ਸ਼ੁਰੂ ਕਰਨ ਦੀ ਬਜਾਏ ਸਿਆਸੀ ਰੰਜ਼ਿਸ਼ ਤਹਿਤ ਇਸ ਯੋਜਨਾ ਨੂੰ ਖ਼ਤਮ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਬਰਨਾਲਾ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਦੇਣ ਵਾਲੇ ਇਸ ਹਸਪਤਾਲ ਨੂੰ ਬਣਾਉਣ ਸਬੰਧੀ ਸੱਤਾਧਾਰੀ ਆਗੂਆਂ ਨੇ ਇੱਕ ਕਦਮ ਨਹੀਂ ਪੁੱਟਿਆ, ਸਗੋਂ ਉਲਟਾ ਇਸ ਹਸਪਤਾਲ ਦੀਆਂ ਪ੍ਰਵਾਨਗੀਆਂ ਸਬੰਧੀ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਢਿੱਲੋ ਨੇ ਕਿਹਾ ਕਿ ਜੇਕਰ ਖੇਡ ਸਟੇਡੀਅਮ ਬਣਾਉਣਾ ਹੀ ਹੈ ਤਾਂ ਹੰਡਿਆਇਆ ਵਿਖੇ ਹੋਰ ਬਥੇਰੀ ਜ਼ਮੀਨ ਪਈ ਹੈ ਜਿੱਥੇ ਖੇਡ ਸਟੇਡੀਅਮ ਬਣਾਇਆ ਜਾ ਸਕਦਾ ਹੈ ਪ੍ਰੰਤੂ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਤੋਂ ਵਾਂਝੇ ਕਰਨ ਦੀ ਮਾੜੀ ਰਾਜਨੀਤੀ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕੇਵਲ ਸਿੰਘ ਢਿੱਲੋ ਨੇ ਖੁਲਾਸਾ ਕੀਤਾ ਕਿ ਸਿਵਲ ਹਸਪਤਾਲ ਬਰਨਾਲਾ ਵਿੱਚ ਪ੍ਰਧਾਨ ਮੰਤਰੀ ਅਯੂਸ਼ਮਾਨ ਭਾਰਤ ਹੈਲਥ ਇਨਫਰਾਸਟਰਕਚਰ ਮਿਸ਼ਨ ਤਹਿਤ ਬਣਨ ਜਾ ਰਹੇ ਤਿੰਨ ਮੰਜ਼ਲਾ ਕ੍ਰਿਟੀਕਲ ਕੇਅਰ ਸੈਂਟਰ ਦਾ ਸਿਹਰਾ ਸਥਾਨਕ ਸੱਤਾਧਾਰੀ ਆਗੂਆਂ ਨੇ ਲੈਣ ਲਈ ਆਪਣੇ “ਰਾਜਨੀਤਿਕ ਸਿਰਾਂ ‘ਤੇ ਝੂਠ ਦੀਆਂ ਪੱਗਾਂ” ਸਜਾ ਲਈਆਂ ਹਨ ਪਰੰਤੂ ਲੋਕ ਜਾਣਦੇ ਹਨ ਕਿ ਇਹ ਕ੍ਰਿਟੀਕਲ ਕੇਅਰ ਸੈਂਟਰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪਹਿਲ ਸਦਕਾ ਸਮੁੱਚੇ ਦੇਸ਼ ਵਿੱਚ ਬਣਾਏ ਜਾ ਰਹੇ ਅਜਿਹੇ ਕੇਅਰ ਸੈਂਟਰਾਂ ਵਿੱਚੋਂ ਇੱਕ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਨਗਰ ਕੌਂਸਲ ਦੀ ਮੀਟਿੰਗ ਵਿੱਚ ਹਸਪਤਾਲ ਬਣਾਉਣ ਲਈ ਸਿਹਤ ਵਿਭਾਗ ਨੂੰ ਦਿੱਤੀ ਜਗ੍ਹਾ ਵਾਪਸ ਲੈਣ ਸਬੰਧੀ ਮਤਾ ਪਾਸ ਕਰਕੇ ਖੇਡ ਸਟੇਡੀਅਮ ਬਣਾਉਣ ਦਾ ਮਤਾ ਪਾਸ ਕਰ ਦਿੱਤਾ ਗਿਆ ਹੈ। ਇਸ ਮੌਕੇ ਸੱਤਾਧਾਰੀ ਧਿਰ ਨਾਲ ਸਬੰਧਤ ਆਗੂਆਂ ਨੇ ਸਿਹਤ ਵਿਭਾਗ ਤੋਂ ਜ਼ਮੀਨ ਵਾਪਸ ਲੈਣ ਸਬੰਧੀ ਪਾਸ ਕੀਤੇ ਮਤੇ ਬਾਰੇ ਸਫਾਈ ਦਿੰਦੇ ਹੋਏ ਕਿਹਾ ਸੀ ਕਿ ਉਕਤ ਹਸਪਤਾਲ ਬਣਾਉਣ ਸਬੰਧੀ ਨੀਂਹ ਪੱਥਰ ਰੱਖਣ ਤੋਂ ਅਗਲੇਰੀ ਕੋਈ ਕਾਰਵਾਈ ਨਹੀਂ ਕੀਤੀ ਗਈ ਪ੍ਰੰਤੂ ਸਵਾਲ ਇਹ ਵੀ ਉੱਠਦੇ ਹਨ ਕਿ ਜੇਕਰ ਨੀਂਹ ਪੱਥਰ ਰੱਖਣ ਵਾਲਿਆਂ ਨੇ ਹਸਪਤਾਲ ਬਣਾਉਣ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਤਾਂ ਸਰਕਾਰ ਦੇ ਦੋ ਸਾਲਾਂ ਦੌਰਾਨ ਮੌਜੂਦਾ ਸੱਤਾਧਾਰੀ ਧਿਰ ਵੱਲੋਂ ਹਸਪਤਾਲ ਬਣਾਉਣ ਸਬੰਧੀ ਕੀ ਕਾਰਵਾਈ ਕੀਤੀ ਗਈ, ਜਦ ਕਿ ਸਬੰਧਤ ਮਹਿਕਮੇ ਨੂੰ ਜ਼ਮੀਨ ਦੇਣ ਸਬੰਧੀ ਵੱਡੀ ਕਾਰਵਾਈ ਮੁਕੰਮਲ ਹੋ ਹੀ ਚੁੱਕੀ ਸੀ। ‌

ਸਬੰਧਤ ਖਬਰ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
Load More
Tags: #barnalanews#barnalanews#healthdepartment#punjabnews
Previous Post

ਚਾਈਨਾ ਡੋਰ ਵੇਚਣ ਤੇ ਵਰਤੋਂ ਕਰਨ ਵਾਲਿਆਂ ਦੇ ਖ਼ਿਲਾਫ਼ ਹੋਵੇ ਧਾਰਾ 307 ਤਹਿਤ ਮੁਕੱਦਮਾ ਦਰਜ-ਵਿਜੇ ਮਾਰਵਾੜੀ

Next Post

ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ : ਮੀਤ ਹੇਅਰ

Nirmal Pandori

Nirmal Pandori

Related Posts

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ
ਪੰਜਾਬ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

by Nirmal Pandori
06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

by Nirmal Pandori
06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
Load More
Next Post
ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ : ਮੀਤ ਹੇਅਰ

ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ : ਮੀਤ ਹੇਅਰ

Leave a Reply Cancel reply

Your email address will not be published. Required fields are marked *

  • Contact

© 2026 JNews - Premium WordPress news & magazine theme by Jegtheme.

error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.