Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ : ਮੀਤ ਹੇਅਰ

Nirmal Pandori by Nirmal Pandori
02/13/2024
in ਪੰਜਾਬ
Reading Time: 1 min read
A A
0
ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ : ਮੀਤ ਹੇਅਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਫਰਵਰੀ (Gee98 news service)-
-ਪੰਜਾਬ ਨੂੰ ਖੇਡ ਨਕਸ਼ੇ ਉਤੇ ਮੁੜ ਉਭਾਰਨ ਵਿੱਚ ਸੂਬੇ ਵਿੱਚ ਸਥਾਪਤ ਹੋਣ ਜਾ ਰਹੀਆਂ ਨਵੀਆਂ ਖੇਡ ਨਰਸਰੀਆਂ ਅਹਿਮ ਰੋਲ ਨਿਭਾਉਣਗੀਆਂ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਣਾਈ ਗਈ ਨਵੀਂ ਖੇਡ ਨੀਤੀ ਤਹਿਤ ਬਣਨ ਵਾਲੀਆਂ 1000 ਨਰਸਰੀਆਂ ਨੂੰ ਸਥਾਪਤ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ 1000 ਖੇਡ ਨਰਸਰੀਆਂ ਵਿੱਚੋਂ 205 ਖੇਡ ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾਣ ਵਾਲੀਆਂ ਹਨ। 14 ਖੇਡਾਂ ਦੀਆਂ 205 ਨਰਸਰੀਆਂ ਲਈ 21 ਸੁਪਰਵਾਈਜ਼ਰਾਂ ਅਤੇ 205 ਕੋਚਾਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਖੇਡ ਨਰਸਰੀਆਂ ਦੀ ਸਥਾਪਨਾ ਨਾਲ ਖੇਡਾਂ ਦਾ ਪੱਧਰ ਜ਼ਮੀਨੀ ਪੱਧਰ ’ਤੇ ਉੱਚਾ ਉਠੇਗਾ। ਇਕ ਖੇਡ ਨਰਸਰੀ ਲਈ ਖੇਡ ਵਿਭਾਗ ਵੱਲੋਂ ਕੋਚ ਦੀ ਸਹੂਲਤ ਤੋਂ ਇਲਾਵਾ 60 ਖਿਡਾਰੀਆਂ ਨੂੰ 50 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਡਾਈਟ ਦਿੱਤੀ ਜਾਵੇਗੀ। ਖੇਡ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਸੁਪਰਵਾਈਜ਼ਰਾਂ ਤੇ 205 ਕੋਚਾਂ ਦੀ ਭਰਤੀ ਲਈ 25 ਫਰਵਰੀ ਤੱਕ ਬਿਨੈ ਪੱਤਰ ਮੰਗੇ ਗਏ ਹਨ। ਕੋਚਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ 14 ਖੇਡਾਂ ਵਿੱਚੋਂ ਅਥਲੈਟਿਕਸ ਲਈ 58, ਫੁਟਬਾਲ ਲਈ 48, ਵਾਲੀਬਾਲ ਲਈ 35, ਹਾਕੀ ਲਈ 22, ਕਬੱਡੀ ਲਈ 12, ਹੈਂਡਬਾਲ ਲਈ 9, ਕੁਸ਼ਤੀ ਲਈ 7, ਖੋ ਖੋ ਤੇ ਬਾਸਕਟਬਾਲ ਲਈ 4-4, ਵੇਟਲਿਫਟਿੰਗ ਲਈ 2 ਅਤੇ ਮੁੱਕੇਬਾਜ਼ੀ, ਤਲਵਾਰਬਾਜ਼ੀ, ਕਿੱਕ ਬਾਕਸਿੰਗ ਤੇ ਨੈਟਬਾਲ ਲਈ 1-1 ਕੋਚ ਦੀ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿੱਚ ਹੋਰ ਨਰਸਰੀਆਂ ਦੀ ਸਥਾਪਨਾ ਕੀਤੀ ਜਾਵੇਗੀ ਜਿਨ੍ਹਾਂ ਵਿੱਚ ਬਾਕੀ ਰਹਿੰਦੀਆਂ ਖੇਡਾਂ ਵੀ ਸ਼ਾਮਲ ਕੀਤੀਆਂ ਜਾਣਗੀਆਂ।ਮੀਤ ਹੇਅਰ ਨੇ ਦੱਸਿਆ ਕਿ ਨਵੀਂ ਖੇਡ ਨੀਤੀ ਦਾ ਨਿਵੇਕਲਾ ਪੱਖ ਖੇਡ ਨਰਸਰੀਆਂ ਦੀ ਸਥਾਪਨਾ ਸੀ ਜਿਸ ਨਾਲ ਹੇਠਲੇ ਪੱਧਰ ਉਤੇ ਖਿਡਾਰੀਆ ਦੀ ਪ੍ਰਤਿਭਾ ਨਿੱਖਰ ਕੇ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਬਿਨੈ ਪੱਤਰ ਦੇਣ ਲਈ ਸੁਪਰਵਾਈਜ਼ਰ ਲਈ ਉਮਰ 18 ਤੋਂ 45 ਸਾਲ ਅਤੇ ਕੋਚ ਲਈ 18 ਤੋਂ 37 ਸਾਲ ਰੱਖੀ ਗਈ ਹੈ। ਸੁਪਰਵਾਈਜ਼ਰ ਨੂੰ ਉੱਕਾ ਪੁੱਕਾ 50000 ਰੁਪਏ ਪ੍ਰਤੀ ਮਹੀਨਾ ਅਤੇ ਕੋਚ ਨੂੰ 25000 ਰੁਪਏ ਪ੍ਰਤੀ ਮਹੀਨਾ ਮਿਹਨਤਾਨਾ ਦਿੱਤਾ ਜਾਵੇਗਾ। ਹੋਰ ਵਧੇਰੇ ਜਾਣਕਾਰੀ ਅਤੇ ਭਰਤੀ ਲਈ ਯੋਗਤਾ ਆਦਿ ਬਾਰੇ ਵੇਰਵੇ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਦੇਖੇ ਜਾ ਸਕਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews#punjabpolice #barnalapolice
Previous Post

ਹਸਪਤਾਲ ਬਨਾਮ ਖੇਡ ਸਟੇਡੀਅਮ‌ : ਸੱਤਾਧਾਰੀਆਂ ਦੇ ਦਾਅਵਿਆਂ ‘ਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ…’ਹੱਥ ਨਾ ਪੁੱਜੇ,ਥੂਹ ਕੌੜੀ…!

Next Post

ਗੌਰਮਿੰਟ ਜੀ… ਗ਼ੌਰ ਕਰਨ ਵਾਲੀ ਗੱਲ ਆਂ..ਖੜੀਆਂ ਸਰਕਾਰੀ ਬੱਸਾਂ ਦਾ ਭਰਿਆ ਜਾ ਰਿਹੈ ਕਰੋੜਾਂ ਰੁਪਏ ਟੈਕਸ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਗੌਰਮਿੰਟ ਜੀ… ਗ਼ੌਰ ਕਰਨ ਵਾਲੀ ਗੱਲ ਆਂ..ਖੜੀਆਂ ਸਰਕਾਰੀ ਬੱਸਾਂ ਦਾ ਭਰਿਆ ਜਾ ਰਿਹੈ ਕਰੋੜਾਂ ਰੁਪਏ ਟੈਕਸ

ਗੌਰਮਿੰਟ ਜੀ… ਗ਼ੌਰ ਕਰਨ ਵਾਲੀ ਗੱਲ ਆਂ..ਖੜੀਆਂ ਸਰਕਾਰੀ ਬੱਸਾਂ ਦਾ ਭਰਿਆ ਜਾ ਰਿਹੈ ਕਰੋੜਾਂ ਰੁਪਏ ਟੈਕਸ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend