Gee 98News

ਚੰਡੀਗੜ੍ਹ,14 ਫਰਵਰੀ, Gee98 news service
ਇੱਕ ਪਾਸੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਸਮਾਗਮਾਂ/ਰੈਲੀਆਂ ‘ਤੇ ਆਪਣੇ ਵਰਕਰਾਂ ਨੂੰ ਲਿਜਾਣ ਲਈ ਪੰਜਾਬ ਦੇ ਰੂਟਾਂ ‘ਤੇ ਰੋਜ਼ਾਨਾ ਚਲਦੀਆਂ ਪੀਆਰਟੀਸੀ ਦੀਆਂ ਬੱਸਾਂ ਨੂੰ ਰੂਟਾਂ ਤੋਂ ਹਟਾ ਕੇ ਵਰਤਿਆ ਜਾ ਰਿਹਾ ਹੈ ਜਿਸ ਕਾਰਨ ਸਵਾਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਪਰੰਤੂ ਦੂਜੇ ਪਾਸੇ ਸੈਂਕੜੇ ਪਨਬੱਸਾਂ ਅਜਿਹੀਆਂ ਹਨ ਜਿਨਾਂ ਦਾ ਖੜੀਆਂ ਦਾ ਟੈਕਸ ਭਰਿਆ ਜਾ ਰਿਹਾ ਹੈ।
ਫਾਜਿਲਕਾ ਦੇ ਰਹਿਣ ਵਾਲੇ ਹਰਜੁਪਿੰਦਰ ਸਿੰਘ ਨਾਮ ਦੇ ਇੱਕ ਵਿਅਕਤੀ ਨੇ ਆਪਣੇ ਐਡਵੋਕੇਟ ਰਾਹੀਂ ਇੱਕ ਜਨਹਿਤ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਖਲ ਕੀਤੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੀਆਂ 500 ਤੋਂ ਵਧੇਰੇ ਅਜਿਹੀਆਂ ਬੱਸਾਂ ਹਨ ਜਿਨਾਂ ਦਾ ਖੜੀਆਂ ਦਾ ਕਰੋੜਾਂ ਰੁਪਏ ਟੈਕਸ ਭਰਿਆ ਜਾ ਰਿਹਾ ਹੈ। ਪਟੀਸ਼ਨਰ ਨੇ ਹਾਈਕੋਰਟ ਨੂੰ ਦੱਸਿਆ ਹੈ ਕਿ ਪਨਬੱਸ (PRTC) ਕੋਲ 2000 ਤੋਂ ਵੱਧ ਬੱਸਾਂ ਦੇ ਪਰਮਿਟ ਹਨ ਅਤੇ ਉਨ੍ਹਾਂ ਕੋਲ 1815 ਦੇ ਕਰੀਬ ਬੱਸਾਂ ਹਨ, ਪਰ 1200 ਤੋਂ ਕੁੱਝ ਜ਼ਿਆਦਾ ਹੀ ਬੱਸਾਂ ਇਸ ਵੇਲੇ ਚੱਲ ਰਹੀਆਂ ਹਨ, ਜਦਕਿ 568 ਦੇ ਕਰੀਬ ਬੱਸਾਂ ਖੜ੍ਹੀਆਂ ਹੋਈਆਂ ਹਨ ਅਤੇ ਜਿਨ੍ਹਾਂ ਦਾ ਟੈਕਸ ਭਰਨਾ ਪੈ ਰਿਹਾ ਹੈ। ਇਨ੍ਹਾਂ ਬੱਸਾਂ ਕਾਰਨ ਪਿਛਲੇ ਇੱਕ ਸਾਲ ਵਿੱਚ ਕਰੋੜਾਂ ਦਾ ਨੁਕਸਾਨ ਹੋਇਆ ਹੈ। ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗ ਕੀਤੀ ਗਈ ਹੈ ਕਿ ਇਸ ਦੀ ਕੇਂਦਰੀ ਏਜੰਸੀ ਜਾਂ ਆਡੀਟਰ ਜਨਰਲ ਤੋਂ ਆਡਿਟ ਕਰਵਾਇਆ ਜਾਵੇ ਤਾਂ ਜੋ ਸਰਕਾਰ ਨੂੰ ਹੋਏ ਕੁੱਲ ਨੁਕਸਾਨ ਦਾ ਪਤਾ ਲੱਗ ਸਕੇ ਅਤੇ ਅਸਲ ਸਥਿਤੀ ਸਾਹਮਣੇ ਆ ਸਕੇ। ਪਟੀਸ਼ਨ ‘ਤੇ ਹਾਈਕੋਰਟ ਨੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਹੁਣ ਨੋਟਿਸ ਜਾਰੀ ਕੀਤਾ ਹੈ ਅਤੇ ਜਵਾਬ ਦਾਖਲ ਕਰਨ ਲਈ ਕਿਹਾ ਹੈ।

Leave a Reply

Your email address will not be published. Required fields are marked *

error: Content is protected !!