Gee 98News

ਚੰਡੀਗੜ੍ਹ,14 ਫਰਵਰੀ-ਕਿਸਾਨ ਅੰਦੋਲਨ ਦੇ ਮੱਦੇਨਜ਼ਰ ਬੱਸ ਰਾਹੀਂ ਸਫ਼ਰ ਕਰਨ ਦੇ ਨਾਲ ਨਾਲ ਹੁਣ ਰੇਲ ਯਾਤਰੀਆਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲ ਰਾਹੀ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਹੁਣ ਸਮੇਂ ਸਮੇਂ ਦੀ ਅਪਡੇਟ ਲੈ ਕੇ ਹੀ ਸਫਰ ਲਈ ਨਿਕਲਣਾ ਚਾਹੀਦਾ ਹੈ। ਪੰਜਾਬ ਤੋਂ ਅੰਦੋਲਨ ਲਈ ਦਿੱਲੀ ਜਾ ਰਹੇ ਕਿਸਾਨਾਂ ‘ਤੇ ਹਰਿਆਣਾ ਦੀ ਸਰਕਾਰ ਵੱਲੋਂ ਸਖ਼ਤੀ ਕੀਤੇ ਜਾਣ ਤੋਂ ਬਾਅਦ ਕਿਸਾਨਾਂ ਨੇ 15 ਫਰਵਰੀ ਨੂੰ ਪੰਜਾਬ ‘ਚ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਹਰਿਆਣਾ ਪੁਲਿਸ ਵੱਲੋਂ ਦਿੱਲੀ ਜਾ ਰਹੇ ਕਿਸਾਨਾਂ ‘ਤੇ ਸੰਭੂ ਅਤੇ ਖਨੌਰੀ ਬਾਰਡਰ ‘ਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 15 ਫਰਵਰੀ ਨੂੰ 12 ਵਜੇ ਤੋਂ 4 ਵਜੇ ਤੱਕ ਚਾਰ ਘੰਟਿਆਂ ਲਈ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *

error: Content is protected !!