Gee 98News

ਚੰਡੀਗੜ੍ਹ,14 ਫਰਵਰੀ, Gee98 news service
ਵਣ ਅਤੇ ਜੰਗਲੀ ਜੀਵ ਵਿਭਾਗ ਵਿੱਚ ਕੰਮ ਕਰਦੇ ਕੱਚੇ ਕਰਮਚਾਰੀਆਂ ਲਈ ਵਿਭਾਗ ਦੇ ਮੰਤਰੀ ਨੇ ਅਹਿਮ ਐਲਾਨ ਕੀਤਾ ਹੈ। ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ‌ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ, ਜਨਰਲ ਸਕੱਤਰ ਜਸਵੀਰ ਸਿੰਘ ਅਤੇ ਹੋਰ ਆਗੂਆਂ ਨਾਲ ਮੀਟਿੰਗ ਕਰਦੇ ਹੋਏ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਰੋਸਾ ਦਿੱਤਾ ਕਿ ਵਣ ਵਿਭਾਗ ਵਿੱਚ ਕੰਮ ਕਰਦੇ ਵਰਕਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਵਿਦਿਅਕ ਯੋਗਤਾ ਦੀ ਸ਼ਰਤ ਖਤਮ ਕੀਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਜਥੇਬੰਦੀ ਦੀ 23 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਵਿੱਚ ਜੰਗਲਾਤ ਕਾਮਿਆਂ ਨੂੰ ਰੈਗੂਲਰ ਕਰਨ ਲਈ ਆ ਰਹੀਆਂ ਦਿੱਕਤਾਂ ਦਾ ਹੱਲ ਕੀਤਾ ਜਾਵੇਗਾ। ਜੇਕਰ ਵਿਭਾਗ ਦੇ ਮੰਤਰੀ ਸ੍ਰੀ ਕਟਾਰੂਚੱਕ ਯੂਨੀਅਨ ਦੇ ਆਗੂਆਂ ਨੂੰ ਦਿੱਤੇ ਭਰੋਸੇ ‘ਤੇ ਕਾਇਮ ਰਹਿੰਦੇ ਹਨ ਤਾਂ ਇਹ ਵਰ੍ਹਿਆ ਤੋਂ ਪੱਕੇ ਕਰਨ ਦੀ ਮੰਗ ਕਰਦੇ ਆ ਰਹੇ ਜੰਗਲਾਤ ਵਿਭਾਗ ਦੇ ਕੱਚੇ ਕਾਮਿਆਂ ਲਈ ਵੱਡੀ ਰਾਹਤ ਹੋਵੇਗੀ। ਮੰਤਰੀ ਦੀ ਯੂਨੀਅਨ ਦੇ ਆਗੂਆਂ ਨਾਲ ਹੋਈ ਇਸ ਮੀਟਿੰਗ ਵਿੱਚ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!