Skip to main content

Gee 98News

ਮਹਿਲ ਕਲਾਂ ਰਿਹਾ ਮੁਕੰਮਲ ਬੰਦ…ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਲਿਆ ਕਰੜੇ ਹੱਥੀਂ

ਮਹਿਲ ਕਲਾਂ 16 ਫਰਵਰੀ ( ਜਸਵੰਤ ਸਿੰਘ ਲਾਲੀ ) ਕੇਂਦਰ ਦੀ ਮੋਦੀ ਸਰਕਾਰ ਖਿਲਾਫ ਵੱਖ ਵੱਖ ਜਥੇਬੰਦੀਆ ਨੇ ਸਾਝੇ ਤੌਰ ‘ਤੇ ਭਾਰਤ ਬੰਦ ਦੇ ਸੱਦੇ ਤਹਿਤ ਬੱਸ ਸਟੈਡ ਮਹਿਲ ਕਲਾਂ ਵਿਖੇ ਧਰਨਾ ਲਾਕੇ ਕੇਂਦਰ ਸਰਕਾਰ ਖਿਲਾਫ ਜੋਰਦਾਰ ਨਾਅਰੇਵਾਜੀ ਕੀਤੀ । ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ , ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ , ਬੀਕੇਯੂ ਡਕੌਦਾ ਬੁਰਜ ਗਿੱਲ ਦੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਮਹਿਲ ਖੁਰਦ , ਮਜ਼ਦੂਰ ਆਗੂ ਭੋਲਾ ਸਿੰਘ ਕਲਾਲਮਾਜਰਾ , ਪ੍ਰੀਤਮ ਸਿੰਘ ਸਹਿਜੜਾ , ਰਾਜੇਵਾਲ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਨਿਰਭੈ ਸਿੰਘ , ਕ੍ਰਾਂਤੀਕਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਪਵਿੱਤਰ ਸਿੰਘ , ਪੈਨਸਰਜ ਵੈਲਫੇਅਰ ਐਸੋਸੀਏਸਨ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ , ਸਕੱਤਰ ਸੁਰਿੰਦਰ ਸਰਮਾ , ਕਿਸਾਨ ਆਗੂ ਜੱਗਾ ਸਿੰਘ ਛਾਪਾ ਦੀ ਅਗਵਾਈ ਵਿੱਚ ਵੱਖ ਵੱਖ ਪਿੰਡਾਂ ਵਿੱਚੋ ਕਿਸਾਨਾਂ ਅਤੇ ਮਜਦੂਰਾਂ ਨੇ ਵੱਡੀ ਗਿਣਤੀ ਵਿੱਚ ਸਮੂਲੀਅਤ ਕੀਤੀ । ਇਸ ਮੌਕੇ ਸਮੂਹ ਦੁਕਾਨਦਾਰਾ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਧਰਨੇ ਵਿੱਚ ਹਾਜ਼ਰੀ ਲਵਾਈ । ਇਸ ਮੌਕੇ ਵੱਖ ਵੱਖ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਰੜੇ ਹੱਥੀਂ ਲੈਦਿਆ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਹਮੇਸ਼ਾ ਸਾਡੇ ਨਾਲ ਧੱਕਾ ਕੀਤਾ ਹੈ । ਉਹਨਾਂ ਕਿਹਾ ਕਿ ਅੱਜ ਸਾਡੇ ਜੋ ਕਿਸਾਨ ਸੰਭੂ ਅਤੇ ਖਨੌਰੀ ਬਾਰਡਰਾਂ ‘ਤੇ ਬੈਠੇ ਹਨ ਉਹਨਾਂ ‘ਤੇ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ਹਰਿਆਣਾ ਸਰਕਾਰ ਨੇ ਲਗਾਤਾਰ ਗੋਲੀਆਂ ਚਲਾਈਆਂ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ । ਜਿਸ ਕਰਕੇ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ । ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ , ਬੁਰਜ ਗਿੱਲ ਯੂਨੀਅਨ ਡਕੌਦਾ ਪਿੰਡ ਕਲਾਲਮਾਜਰਾ ਦੇ ਇਕਾਈ ਪ੍ਰਧਾਨ ਅਵਤਾਰ ਸਿੰਘ ਗਿੱਲ , ਕੈਸੀਅਰ ਬਿੱਕਰ ਸਿੰਘ , ਬਿਜਲੀ ਮੁਲਾਜ਼ਮ ਆਗੂ ਕੁਲਬੀਰ ਸਿੰਘ , ਕਿਸਾਨ ਆਗੂ ਸੰਤੋਖ ਸਿੰਘ ਮਹਿਲ ਖੁਰਦ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਹਾਜਰ ਸਨ ।

error: Content is protected !!