Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ASI ਚਤਰ ਸਿਹੁੰ ਇਉਂ ਫਸਿਆ ਵਿਜੀਲੈਂਸ ਦੇ ਜਾਲ ਵਿੱਚ..ਰੰਗੇ ਹੱਥੀਂ ਕਾਬੂ

Nirmal Pandori by Nirmal Pandori
02/21/2024
in ਪੰਜਾਬ
Reading Time: 1 min read
A A
0
ASI ਚਤਰ ਸਿਹੁੰ ਇਉਂ ਫਸਿਆ ਵਿਜੀਲੈਂਸ ਦੇ ਜਾਲ ਵਿੱਚ..ਰੰਗੇ ਹੱਥੀਂ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,21 ਫਰਵਰੀ, Gee98 news service
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਝਾੜੋਂ ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸ ਦੇ ਰਿਸ਼ਤੇਦਾਰ ਰਣਜੀਤ ਸਿੰਘ ਵਾਸੀ ਪਿੰਡ ਝਾੜੋਂ, ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਥਾਣਾ ਲੌਂਗੋਵਾਲ ਵਿਖੇ ਪੁਲੀਸ ਕੇਸ ਵਿੱਚ ਨਾਮਜ਼ਦ ਕੀਤੇ ਜਾਣ ਉਪਰੰਤ ਉਸ ਕੋਲ਼ੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਛੋਟਾ ਥਾਣੇਦਾਰ ਰਣਜੀਤ ਸਿੰਘ ਦੇ ਘਰੋਂ ਇੱਕ ਗੱਡੀ (ਅਰਟਿਗਾ ਕਾਰ) ਵੀ ਚੁੱਕ ਕੇ ਲੈ ਗਿਆ ਹੈ ਜੋ ਉਸਦੀ ਪਤਨੀ ਦੇ ਨਾਮ ‘ਤੇ ਰਜਿਸਟਰਡ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਏ.ਐਸ.ਆਈ. ਰਣਜੀਤ ਸਿੰਘ ਨੂੰ ਰਿਸ਼ਵਤ ਦੇਣ ਲਈ ਧਮਕੀਆਂ ਦੇ ਰਿਹਾ ਹੈ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਉਸਦੀ ਪਤਨੀ ਨੂੰ ਵੀ ਨਾਮਜ਼ਦ ਕਰ ਦੇਵੇਗਾ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਏ.ਐਸ.ਆਈ. ਚਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਿੰਦਰ ਸਿੰਘ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
Load More
Tags: #barnalanews#punjabnews#punjabpolice #barnalapolice
Previous Post

ਗਾਇਕ ਹੰਸਰਾਜ ਹੰਸ ‘ਤੇ ਡੇਰੇ ਦੇ ਫੰਡਾਂ ‘ਚ ਘਪਲੇ ਦੇ ਦੋਸ਼…ਨਕੋਦਰ ਡੇਰੇ ਦਾ ਗੱਦੀਨਸ਼ੀਨ ਹੈ ਹੰਸ

Next Post

ਮਿਡ ਡੇ ਮੀਲ : ਪੂੜੀਆਂ ਦੀ ਖੁਸ਼ਬੋ ਤੇ ਕਿੰਨੂਆਂ ਦੀ ਮਿਠਾਸ…ਅਧਿਆਪਕਾਂ ਨੂੰ ਨਹੀਂ ਆ ਰਹੀ ਰਾਸ…!

Nirmal Pandori

Nirmal Pandori

Related Posts

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
Load More
Next Post
ਮਿਡ ਡੇ ਮੀਲ : ਪੂੜੀਆਂ ਦੀ ਖੁਸ਼ਬੋ ਤੇ ਕਿੰਨੂਆਂ ਦੀ ਮਿਠਾਸ…ਅਧਿਆਪਕਾਂ ਨੂੰ ਨਹੀਂ ਆ ਰਹੀ ਰਾਸ…!

ਮਿਡ ਡੇ ਮੀਲ : ਪੂੜੀਆਂ ਦੀ ਖੁਸ਼ਬੋ ਤੇ ਕਿੰਨੂਆਂ ਦੀ ਮਿਠਾਸ…ਅਧਿਆਪਕਾਂ ਨੂੰ ਨਹੀਂ ਆ ਰਹੀ ਰਾਸ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend