• ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Gee 98News
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
Gee 98News
No Result
View All Result

ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਨੂੰ ਖਾਣਾ ਨਹੀਂ ਦੇਵਾਂਗੇ,ਪੋਸ਼ਣ ਟਰੈਕਰ ਐਪ ‘ਤੇ ਗੋਇੰਗ ਟੂ ਸਕੂਲ ਕਰਾਂਗੇ- ਹਰਿਗੋਬਿੰਦ ਕੌਰ

Nirmal Pandori by Nirmal Pandori
02/22/2024
in ਪੰਜਾਬ
Reading Time: 1 min read
A A
0
ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਨੂੰ ਖਾਣਾ ਨਹੀਂ ਦੇਵਾਂਗੇ,ਪੋਸ਼ਣ ਟਰੈਕਰ ਐਪ ‘ਤੇ ਗੋਇੰਗ ਟੂ ਸਕੂਲ ਕਰਾਂਗੇ- ਹਰਿਗੋਬਿੰਦ ਕੌਰ

ਚੰਡੀਗੜ੍ਹ,22 ਫਰਵਰੀ, Gee98 news service
-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ‌ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਕੇਂਦਰਾਂ ਵਿੱਚ ਖਾਣਾ ਦੇਣ ਸਬੰਧੀ ਇੱਕ ਵੱਡਾ ਫੈਸਲਾ ਕੀਤਾ ਹੈ। ਜਥੇਬੰਦੀ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ ਦਾ ਫੈਸਲਾ ਹੈ ਕਿ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਨਾ ਤਾਂ ਖਾਣਾ ਦੇਵਾਂਗੇ ਅਤੇ ਨਾ ਹੀ ਇਹਨਾਂ ਦਾ ਹਾਈਟ ਵੇਟ ਕਰਾਂਗੇ ਬਲਕਿ ਹੁਣ ਇਹਨਾਂ ਬੱਚਿਆਂ ਨੂੰ “ਗੋਇੰਗ ਟੂ ਸਕੂਲ” ਕਰ ਦੇਵਾਂਗੇ । ਹੁਣ ਇਹਨਾਂ ਦੀ ਹਾਈਟ ਵੇਟ ਅਤੇ ਖਾਣੇ ਦੀ ਜ਼ਿੰਮੇਵਾਰੀ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਹੋਵੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਫੈਸਲਾ ਹੈ ਕਿ ਤਿੰਨ ਸਾਲ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕੀਤਾ ਜਾਵੇਗਾ ਅਤੇ ਇਹ ਬੱਚੇ ਸਕੂਲਾਂ ਵਿੱਚ ਦਾਖਲ ਕੀਤੇ ਜਾ ਰਹੇ ਹਨ। ਇਸ ਕਰਕੇ ਆਂਗਣਵਾੜੀ ਵਰਕਰ ਇਹਨਾਂ ਬੱਚਿਆਂ ਨੂੰ ਪੋਸ਼ਣ ਟਰੈਕਰ ਐਪ ‘ਤੇ ਗੋਇੰਗ ਟੂ ਸਕੂਲ ਕਰ ਰਹੀਆਂ ਹਨ ਤੇ ਇਹਨਾਂ ਬੱਚਿਆਂ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਖਾਣਾ ਨਹੀਂ ਦੇਣਗੀਆਂ । ਇਹਨਾਂ ਬੱਚਿਆਂ ਦਾ ਨਾ ਹੀ ਪੋਸ਼ਣ ਟਰੈਕ ਐਪ ‘ਤੇ ਹਾਈਟ ਵੇਟ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਡਾਇਰੈਕਟਰ ਵੱਲੋਂ 5 ਫਰਵਰੀ ਨੂੰ ਜਥੇਬੰਦੀ ਦੇ ਵਫ਼ਦ ਨਾਲ ਮੀਟਿੰਗ ਕਰਕੇ ਸਾਰੀਆਂ ਮੰਗਾਂ ਦਾ ਹੱਲ ਕਰਨ ਲਈ 15 ਦਿਨ ਦਾ ਸਮਾਂ ਮੰਗਿਆ ਗਿਆ ਸੀ ਪਰ ਅਜੇ ਤੱਕ ਆਂਗਣਵਾੜੀ ਵਰਕਰਾਂ ਹੈਲਪਰਾਂ ਦੀ ਕਿਸੇ ਵੀ ਮੰਗ ਦਾ ਹੱਲ ਨਹੀਂ ਹੋਇਆ । ਜਿਸ ਕਰਕੇ ਰੋਸ ਵਜੋਂ ਜਥੇਬੰਦੀ ਵੱਲੋਂ 3 ਮਾਰਚ ਨੂੰ ਮਲੋਟ ਵਿਖੇ ਰੋਸ ਧਰਨਾ ਲਗਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ 26 ਨਵੰਬਰ 2023 ਅਤੇ 5 ਫਰਵਰੀ 2024 ਨੂੰ ਵੀ ਯੂਨੀਅਨ ਦੇ ਵਫ਼ਦ ਨੇ ਡਾਇਰੈਕਟਰ ਨਾਲ ਮੀਟਿੰਗਾਂ ਕੀਤੀਆਂ ਸਨ। ਉਸ ਸਮੇਂ ਭਰੋਸਾ ਦਿੱਤਾ ਗਿਆ ਸੀ ਕਿ ਇਹਨਾਂ ਬੱਚਿਆਂ ਨੂੰ ਖਾਣਾ ਦੇਣ ਸਬੰਧੀ ਵਿਭਾਗ ਤਿੰਨ ਦਿਨਾਂ ਦੇ ਅੰਦਰ ਅੰਦਰ ਫੈਸਲਾ ਕਰ ਲਵੇਗਾ ਕਿ ਇਹਨਾਂ ਬੱਚਿਆਂ ਨੂੰ ਖਾਣਾ ਕਿਸ ਤਰੀਕੇ ਨਾਲ ਦੇਣਾ ਹੈ ਪਰੰਤੂ ਚਾਰ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਮਹਿਕਮਾ ਕੋਈ ਫੈਸਲਾ ਨਹੀਂ ਕਰ ਸਕਿਆ।

ਸਬੰਧਤ ਖਬਰ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
Load More
Tags: #barnalanews#punjabnews
Previous Post

ਭਾਈ ਅੰਮ੍ਰਿਤਪਾਲ ਸਿੰਘ ਜੀ ਮਾਤਾ ਵੱਲੋਂ ਵੀ ਭੁੱਖ ਹੜ੍ਹਤਾਲ ਸ਼ੁਰੂ, ਜੇਲ੍ਹ ਤਬਦੀਲੀ ਦੀ ਮੰਗ

Next Post

ਗੁਣਤਾਜ ਪ੍ਰੈਸ ਕਲੱਬ ਮਹਿਲ ਕਲਾਂ ਦੀ ਨਵੀਂ ਕਮੇਟੀ ਦੀ ਚੋਣ,ਨਿਰਮਲ ਸਿੰਘ ਪੰਡੋਰੀ ਪ੍ਰਧਾਨ ਬਣੇ

Nirmal Pandori

Nirmal Pandori

Related Posts

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ
ਪੰਜਾਬ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

by Nirmal Pandori
06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

by Nirmal Pandori
06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
Load More
Next Post
ਗੁਣਤਾਜ ਪ੍ਰੈਸ ਕਲੱਬ ਮਹਿਲ ਕਲਾਂ ਦੀ ਨਵੀਂ ਕਮੇਟੀ ਦੀ ਚੋਣ,ਨਿਰਮਲ ਸਿੰਘ ਪੰਡੋਰੀ ਪ੍ਰਧਾਨ ਬਣੇ

ਗੁਣਤਾਜ ਪ੍ਰੈਸ ਕਲੱਬ ਮਹਿਲ ਕਲਾਂ ਦੀ ਨਵੀਂ ਕਮੇਟੀ ਦੀ ਚੋਣ,ਨਿਰਮਲ ਸਿੰਘ ਪੰਡੋਰੀ ਪ੍ਰਧਾਨ ਬਣੇ

Leave a Reply Cancel reply

Your email address will not be published. Required fields are marked *

  • Contact

© 2026 JNews - Premium WordPress news & magazine theme by Jegtheme.

error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.