Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਮਾਣਹਾਨੀ ਦੇ ਇੱਕ ਮਾਮਲੇ ਦੀ ‌ਸੁਣਵਾਈ ਦੌਰਾਨ ਸੁਪਰੀਮ ਕੋਰਟ ‘ਚ ਮੰਗੀ ਮੁਆਫ਼ੀ

Nirmal Pandori by Nirmal Pandori
02/26/2024
in ਪੰਜਾਬ
Reading Time: 1 min read
A A
0
ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਮਾਣਹਾਨੀ ਦੇ ਇੱਕ ਮਾਮਲੇ ਦੀ ‌ਸੁਣਵਾਈ ਦੌਰਾਨ ਸੁਪਰੀਮ ਕੋਰਟ ‘ਚ ਮੰਗੀ ਮੁਆਫ਼ੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,26 ਫਰਵਰੀ, Gee98 news service
-ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਖਿਲਾਫ਼ ਸੁਪਰੀਮ ਕੋਰਟ ਵਿੱਚ ਚੱਲ ਰਹੇ ਮਾਣਹਾਨੀ ਦੇ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਆਪਣੀ ਗਲਤੀ ਮੰਨ ਲਈ ਹੈ। ਕੇਜਰੀਵਾਲ ਨੇ ਯੂਟਿਊਬਰ ਧਰੁਵ ਰਾਠੀ ਦੇ ਇੱਕ ਵੀਡੀਓ ਨੂੰ ਰੀਟਵੀਟ ਕਰਨ ਲਈ ਉਸ ਵਿਰੁੱਧ ਦਰਜ ਮਾਣਹਾਨੀ ਦੇ ਕੇਸ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਨੂੰ ਵੀ ਅਪੀਲ ਕੀਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ,ਉਦੋਂ ਤੱਕ ਹੇਠਲੀ ਅਦਾਲਤ ਦੀ ਕਾਰਵਾਈ ਮੁਲਤਵੀ ਰਹੇਗੀ। ਦਰਅਸਲ, ਕੇਜਰੀਵਾਲ ਦੇ ਖ਼ਿਲਾਫ਼ ਇਹ ਮਾਮਲਾ 2018 ਵਿੱਚ ਯੂਟਿਊਬਰ ਧਰੁਵ ਰਾਠੀ ਦੇ ਇੱਕ ਵੀਡੀਓ ਵਾਲੇ ਟਵੀਟ ਨੂੰ ਰੀਟਵੀਟ ਕਰਨ ਲਈ ਦਰਜ ਕੀਤਾ ਗਿਆ ਸੀ। ਉਸ ਵੀਡੀਓ ‘ਚ ਵਿਕਾਸ ਸੰਕ੍ਰਿਤਿਆਯਨ ਨਾਂ ਦੇ ਵਿਅਕਤੀ ਬਾਰੇ ਅਪਮਾਨਜਨਕ ਗੱਲਾਂ ਕਹੀਆਂ ਗਈਆਂ ਸਨ। ਪਹਿਲਾਂ ਦਿੱਲੀ ਹਾਈ ਕੋਰਟ ਨੇ ਇਹ ਕਹਿ ਕੇ ਕੇਸ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿ ਵੱਡੀ ਗਿਣਤੀ ਵਿੱਚ ਲੋਕ ਟਵਿੱਟਰ ‘ਤੇ ਕੇਜਰੀਵਾਲ ਨੂੰ ਫੋਲੋ ਕਰਦੇ ਹਨ। ਸ਼ਿਕਾਇਤਕਰਤਾ ਦੇ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਪੁਸ਼ਟੀ ਕੀਤਿਆਂ ਬਿਨਾਂ, ਉਨ੍ਹਾਂ ਨੇ ਇਸਨੂੰ ਰੀਟਵੀਟ ਕੀਤਾ ਅਤੇ ਇਸਨੂੰ ਕਰੋੜਾਂ ਲੋਕਾਂ ਤੱਕ ਫੈਲਾ ਦਿੱਤਾ। ਹਾਈਕੋਰਟ ਨੇ ਯੂਟਿਊਬਰ ਧਰੁਵਰਾਠੀ ਦੇ ਕਥਿਤ ਤੌਰ ‘ਤੇ ਮਾਣਹਾਨੀ ਵਾਲੇ ਇੱਕ ਵੀਡੀਓ ਨੂੰ ਰੀਟਵੀਟ ਕਰਨ ਲਈ ਇੱਕ ਅਪਰਾਧਿਕ ਮਾਣਹਾਨੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਦੋਸ਼ੀ ਠਹਿਰਾਉਣ ਵਾਲੇ ਸੰਮਨ ਨੂੰ ਬਰਕਰਾਰ ਰੱਖਿਆ ਸੀ। ਹਾਈਕੋਰਟ ਨੇ 5 ਫਰਵਰੀ 2024 ਦੇ ਆਪਣੇ ਫੈਸਲੇ ਵਿੱਚ ਕਿਹਾ ਸੀ ਕਿ ਜੇਕਰ ਕਥਿਤ ਅਪਮਾਨਜਨਕ ਕੰਟੈਂਟ ਦੁਬਾਰਾ ਪੋਸਟ ਕੀਤਾ ਜਾਂਦਾ ਹੈ ਤਾਂ ਮਾਣਹਾਨੀ ਦਾ ਕਾਨੂੰਨ ਲਾਗੂ ਹੋਵੇਗਾ। ਅਦਾਲਤ ਨੇ ਕਿਹਾ ਸੀ ਕਿ ਅਜਿਹੇ ਕੰਟੈਂਟ ਨੂੰ ਰੀਟਵੀਟ ਕਰਨ ਵੇਲੇ ਜ਼ਿੰਮੇਵਾਰੀ ਦੀ ਭਾਵਨਾ ਹੋਣੀ ਚਾਹੀਦੀ ਹੈ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਜੇਕਰ ਅਪਮਾਨਜਨਕ ਕੰਟੈਂਟ ਨੂੰ ਰੀਟਵੀਟ ਕਰਨ ਵਾਲਾ ਵਿਅਕਤੀ ਬੇਦਾਅਵਾ ਅਟੈਚ ਨਹੀਂ ਕਰਦਾ ਹੈ, ਤਾਂ ਸਜ਼ਾ ਅਤੇ ਹੋਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮਾਮਲੇ ਵਿੱਚ ਜਦੋਂ ਮਾਣਹਾਨੀ ਦੇ ਮੁਕੱਦਮੇ ਸੰਬੰਧੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਗਿਆ ਤਾਂ ਇਹ ਮਾਮਲਾ ਹਾਈਕੋਰਟ ਪੁੱਜਿਆ, ਜਦ ਹਾਈਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਕੋਈ ਰਾਹਤ ਨਾ ਮਿਲੀ ਤਾਂ ਕੇਜਰੀਵਾਲ ਨੇ ਸੁਪਰੀਮ ਕੋਰਟ ਦੀ ਸਰਨ ਲਈ, ਜਿੱਥੇ ਸੁਣਵਾਈ ਦੌਰਾਨ ਅਰਵਿੰਦ ਕੇਜਰੀਵਾਲ ਨੇ ਅਪਮਾਨਜਨਕ ਵੀਡੀਓ ਨੂੰ ਰੀਟਵੀਟ ਕਰਨ ਲਈ ਮਾਫੀ ਮੰਗ ਲਈ ਹੈ ਅਤੇ ਉਹਨਾਂ ਖ਼ਿਲਾਫ਼ ਮਾਣਹਾਨੀ ਦੇ ਮਾਮਲੇ ਨੂੰ ਰੱਦ ਕਰਨ ਦੀ ਅਪੀਲ ਵੀ ਸੁਪਰੀਮ ਕੋਰਟ ਨੂੰ ਕੀਤੀ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਅਜਿਹੇ ਹੀ ਇੱਕ ਮਾਮਲੇ ਵਿੱਚ ਮੁਆਫ਼ੀ ਮੰਗੀ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#punjabnews
Previous Post

ਇੱਕ ਔਰਤ ਨਾਲ ਲਿਵ ਇਨ ਰਿਲੇਸ਼ਨਸ਼ਿਪ ‘ਚ ਰਹਿ ਰਹੇ ਵਿਅਕਤੀ ਨੇ ਔਰਤ ਦੇ ਸੱਤ ਸਾਲਾ ਬੱਚੇ ਨੂੰ ਬਣਾਇਆ ਹਵਸ ਦਾ ਸ਼ਿਕਾਰ,ਔਰਤ ਦੀ ਸ਼ਿਕਾਇਤ ‘ਤੇ ਮਾਮਲਾ ਦਰਜ

Next Post

ਇਉਂ ਹੁੰਦੀਆਂ ਨੇ ਸਰਕਾਰੀ ਹਸਪਤਾਲਾਂ ‘ਚ ਮੈਡੀਕੋ ਲੀਗਲ ਰਿਪੋਰਟਾਂ ਤਿਆਰ.. ਵਿਜੀਲੈਂਸ ਨੇ ਡਾਕਟਰ ਨੂੰ ਰੰਗੇਂ ਹੱਥੀਂ ਕੀਤਾ ਕਾਬੂ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਬਰਨਾਲਾ ‘ਚ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਨੇ ਦਬੋਚਿਆ

ਇਉਂ ਹੁੰਦੀਆਂ ਨੇ ਸਰਕਾਰੀ ਹਸਪਤਾਲਾਂ 'ਚ ਮੈਡੀਕੋ ਲੀਗਲ ਰਿਪੋਰਟਾਂ ਤਿਆਰ.. ਵਿਜੀਲੈਂਸ ਨੇ ਡਾਕਟਰ ਨੂੰ ਰੰਗੇਂ ਹੱਥੀਂ ਕੀਤਾ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend