• ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Gee 98News
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
Gee 98News
No Result
View All Result

ਕੋਟਕਪੂਰਾ ਗੋਲੀ ਕਾਂਡ : ਪੰਜਵੇਂ ਚਲਾਨ ਵਿੱਚ ਵੀ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਦਾ ਨਾਮ ਦਰਜ

Nirmal Pandori by Nirmal Pandori
02/27/2024
in ਪੰਜਾਬ
Reading Time: 1 min read
A A
0
ਕੋਟਕਪੂਰਾ ਗੋਲੀ ਕਾਂਡ : ਪੰਜਵੇਂ ਚਲਾਨ ਵਿੱਚ ਵੀ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਦਾ ਨਾਮ ਦਰਜ

ਚੰਡੀਗੜ੍ਹ,27 ਫਰਵਰੀ, Gee98 news service
-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਵਾਪਰੀ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤੇ ਪੰਜਵੇਂ ਸਪਲੀਮੈਂਟਰੀ ਚਲਾਨ ‘ਚ ਹੈਰਾਨੀਜਨਕ ਤੱਥ ਦਰਜ ਕੀਤੇ ਹਨ। ਪੰਜਵੇਂ ਚਲਾਨ ‘ਚ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ ਲਾਇਆ ਹੈ ਕਿ ਕੋਟਕਪੂਰਾ ਗੋਲੀ ਕਾਂਡ ਦੀ ਸਾਜਿਸ਼ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਪੁਲੀਸ ਅਧਿਕਾਰੀ ਸੁਮੇਧ ਸਿੰਘ ਸੈਣੀ ਨੇ ਰਚੀ ਸੀ। ਇਸ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਨੇ ਡੇਰਾ ਸਿਰਸਾ ਪ੍ਰੇਮੀਆਂ ਨੂੰ ਖੁਸ਼ ਕਰਨ ਅਤੇ ਚੋਣਾਂ ਵਿੱਚ ਉਨ੍ਹਾਂ ਦੀਆਂ ਵੋਟਾਂ ਹਾਸਲ ਕਰਨ ਦੇ ਮਕਸਦ ਨਾਲ ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਰਚੀ ਸੀ। ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਉਮਰਾਨੰਗਲ, ਸਾਬਕਾ ਡੀਆਈਜੀ ਅਮਰ ਸਿੰਘ ਚਾਹਲ, ਸਾਬਕਾ ਐਸਐਸਪੀ ਮੋਗਾ ਚਰਨਜੀਤ ਸ਼ਰਮਾ ਅਤੇ ਤਤਕਾਲੀ ਐਸਐਸਪੀ ਫਰੀਦਕੋਟ ਸੁਖਮਿੰਦਰ ਮਾਨ ਖ਼ਿਲਾਫ਼ ਇਹ‌ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ। ਜਾਂਚ ਟੀਮ ਨੇ ਸੁਖਬੀਰ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐੱਸਐੱਸਪੀ ਸੁਖਮਿੰਦਰ ਸਿੰਘ ਮਾਨ, ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਖਿਲਾਫ਼ ਜਾਂਚ ਰਿਪੋਰਟਾਂ, ਫੋਰੈਂਸਿਕ ਰਿਪੋਰਟਾਂ, ਘਟਨਾ ਦੌਰਾਨ ਵਰਤੇ ਗਏ ਅਸਲੇ ਦੀਆਂ ਰਿਪੋਰਟਾਂ, ਗਵਾਹਾਂ ਦੀ ਸੂਚੀ ਅਤੇ ਹੋਰ ਦਸਤਾਵੇਜ਼ ਅੱਜ ਅਦਾਲਤ ਨੂੰ ਸੌਂਪੇ। ਅਦਾਲਤ ਨੇ ਚਲਾਨ ਦੀਆਂ ਫਾਈਲਾਂ ਪ੍ਰਾਪਤ ਕਰਨ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ ਪਹਿਲੀ ਮਾਰਚ ਨਿਰਧਾਰਿਤ ਕੀਤੀ ਹੈ। ਅਦਾਲਤ ਨੇ ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰਕੇ ਪਹਿਲੀ ਮਾਰਚ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੀ ਹਦਾਇਤ ਕੀਤੀ ਹੈ।

ਸਬੰਧਤ ਖਬਰ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
Load More
Tags: #barnalanews#punjabnews
Previous Post

ਇਉਂ ਹੁੰਦੀਆਂ ਨੇ ਸਰਕਾਰੀ ਹਸਪਤਾਲਾਂ ‘ਚ ਮੈਡੀਕੋ ਲੀਗਲ ਰਿਪੋਰਟਾਂ ਤਿਆਰ.. ਵਿਜੀਲੈਂਸ ਨੇ ਡਾਕਟਰ ਨੂੰ ਰੰਗੇਂ ਹੱਥੀਂ ਕੀਤਾ ਕਾਬੂ

Next Post

ਗੀਤਕਾਰ ਬੰਟੀ ਬੈਂਸ ‘ਤੇ ਜਾਨਲੇਵਾ ਹਮਲਾ..ਵਾਲ-ਵਾਲ ਬਚੇ..ਲੱਕੀ ਪਤਿਆਲ ਦੇ ਨਾਂ ‘ਤੇ ਮੰਗੀ ਇੱਕ ਕਰੋੜ ਦੀ ਫਿਰੌਤੀ

Nirmal Pandori

Nirmal Pandori

Related Posts

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ
ਪੰਜਾਬ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

by Nirmal Pandori
06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

by Nirmal Pandori
06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
Load More
Next Post
ਗੀਤਕਾਰ ਬੰਟੀ ਬੈਂਸ ‘ਤੇ ਜਾਨਲੇਵਾ ਹਮਲਾ..ਵਾਲ-ਵਾਲ ਬਚੇ..ਲੱਕੀ ਪਤਿਆਲ ਦੇ ਨਾਂ ‘ਤੇ ਮੰਗੀ ਇੱਕ ਕਰੋੜ ਦੀ ਫਿਰੌਤੀ

ਗੀਤਕਾਰ ਬੰਟੀ ਬੈਂਸ 'ਤੇ ਜਾਨਲੇਵਾ ਹਮਲਾ..ਵਾਲ-ਵਾਲ ਬਚੇ..ਲੱਕੀ ਪਤਿਆਲ ਦੇ ਨਾਂ 'ਤੇ ਮੰਗੀ ਇੱਕ ਕਰੋੜ ਦੀ ਫਿਰੌਤੀ

Leave a Reply Cancel reply

Your email address will not be published. Required fields are marked *

  • Contact

© 2026 JNews - Premium WordPress news & magazine theme by Jegtheme.

error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.