Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਲਿਸ ਤਾਂ ਭਾਈ ! ਅਣਪਛਾਤੀ ਹੀ ਹੁੰਦੀ ਆਂ…ਸ਼ੁਭਕਰਨ ਦੀ ਮੌਤ ਸਬੰਧੀ ਅਣਪਛਾਤਿਆਂ ‘ਤੇ ਪਰਚਾ ਦਰਜ,ਹੋ ਗਿਆ ਪੋਸਟਮਾਰਟਮ,ਅੱਜ ਹੋਵੇਗਾ ਸਸਕਾਰ

Nirmal Pandori by Nirmal Pandori
02/29/2024
in ਪੰਜਾਬ
Reading Time: 1 min read
A A
0
ਪੁਲਿਸ ਤਾਂ ਭਾਈ ! ਅਣਪਛਾਤੀ ਹੀ ਹੁੰਦੀ ਆਂ…ਸ਼ੁਭਕਰਨ ਦੀ ਮੌਤ ਸਬੰਧੀ ਅਣਪਛਾਤਿਆਂ ‘ਤੇ ਪਰਚਾ ਦਰਜ,ਹੋ ਗਿਆ ਪੋਸਟਮਾਰਟਮ,ਅੱਜ ਹੋਵੇਗਾ ਸਸਕਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਫਰਵਰੀ, Gee98 news service
-21 ਫਰਵਰੀ ਨੂੰ ਦਿੱਲੀ ਕੂਚ ਕਰੋ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦਾ 8ਵੇਂ ਦਿਨ ਬੁੱਧਵਾਰ ਨੂੰ ਦੇਰ ਰਾਤ ਪੋਸਟਮਾਰਟਮ ਕੀਤਾ ਗਿਆ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੱਧ ਕਰਨ ਉਪਰੰਤ ਪਾਤੜਾਂ ਥਾਣੇ ਵਿੱਚ 302 ਅਤੇ 114 ਤਹਿਤ ਐੱਫਆਰਆਈ ਦਰਜ ਕਰ ਕੇ ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਭਾਰੀ ਸੁਰੱਖਿਆ ਪ੍ਰਬੰਧਾਂ ਦੌਰਾਨ ਸਾਰੀ ਕਾਰਵਾਈ ਅਮਲ ‘ਚ ਲਿਆਂਦੀ ਗਈ।ਪੁਲਿਸ ਕਾਰਵਾਈ ਉਪਰੰਤ ਪੰਜ ਮੈਂਬਰੀ ਡਾਕਟਰੀ ਬੋਰਡ ਵੱਲੋਂ ਸ਼ੁਭਕਰਨ ਸਿੰਘ ਪੋਸਟਮਾਰਟਮ ਕੀਤਾ ਗਿਆ। ਸਾਰਾ ਦਿਨ ਕਿਸਾਨ ਆਗੂਆਂ ਤੇ ਪੁਲਿਸ ਪ੍ਰਸ਼ਾਸਨ ਨਾਲ ਹੋਈਆਂ ਮੀਟਿੰਗਾਂ ਉਪਰੰਤ ਪੁਲਿਸ ਵੱਲੋਂ ਜ਼ੀਰੋ ਐੱਫਆਰਆਈ ਦਰਜ ਕਰਨ ਦੇ ਦਿੱਤੇ ਭਰੋਸੇ ਉਪਰੰਤ ਜਥੇਬੰਦੀਆਂ ਤੇ ਪਰਿਵਾਰਕ ਮੈਂਬਰ ਸਹਿਮਤ ਹੋਏ, ਜਿਸ ਦੌਰਾਨ ਸ਼ੁਭਕਰਨ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਐੱਸਐੱਸਪੀ ਬਠਿੰਡਾ ਅਤੇ ਐੱਸਐੱਸਪੀ ਪਟਿਆਲਾ ਦੀ ਹਾਜ਼ਰੀ ‘ਚ ਬਿਆਨ ਦਰਜ ਕਰਵਾਏ ਗਏ,ਜਿਸ ਤੋਂ ਬਾਅਦ ਰਾਜਿੰਦਰਾ ਹਸਪਤਾਲ ਪਟਿਆਲਾ ‘ਚ ਲੰਬਾ ਸਮਾਂ ਚੱਲੀ ਕਾਗਜ਼ੀ ਕਾਰਵਾਈ ਤੋਂ ਬਾਅਦ ਪੋਸਟਮਾਰਟਮ ਹੋਇਆ।‌ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ਼ ਐੱਫਆਰਆਈ ਦਰਜ ਕਰ ਲਈ ਗਈ ਹੈ, ਜਿਸਦੀ ਕਾਪੀ ਮਿਲਣ ਉਪਰੰਤ ਸ਼ੁਭਕਰਨ ਸਿੰਘ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਗਿਆ ਹੈ ਅਤੇ ਵੀਰਵਾਰ ਨੂੰ ਸਵੇਰੇ ਉਸਦੀ ਲਾਸ਼ ਨੂੰ ਪਹਿਲਾਂ ਖਨੌਰੀ ਬਾਰਡਰ ‘ਤੇ ਲਿਜਾਇਆ ਜਾਵੇਗਾ ਅਤੇ ਉੱਥੇ ਸ਼ਰਧਾਂਜਲੀ ਦੇਣ ਤੋਂ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਬੱਲੋਂ ਵਿਖੇ ਸਸਕਾਰ ਕੀਤਾ ਜਾਵੇਗਾ। ਸ਼ੁਭ ਕਰਨ ਦੀ ਮੌਤ ਦੇ ਮਾਮਲੇ ਵਿੱਚ ਅਣਪਛਾਤਿਆਂ ‘ਤੇ ਕੀਤੀ ਕਾਰਵਾਈ ਵੀ ਚਰਚਾ ਵਿੱਚ ਹੈ। ਧਿਆਨ ਰਹੇ ਕਿ ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਵਾਪਰੇ ਗੋਲੀ ਕਾਂਡ ‘ਚ ਸਮੇਂ ਦੀ ਅਕਾਲੀ ਸਰਕਾਰ ਵੱਲੋਂ ਅਣਪਛਾਤੀ ਪੁਲਿਸ ‘ਤੇ ਪਰਚਾ ਦਰਜ ਕੀਤਾ ਗਿਆ ਸੀ, ਜਿਸ ਉਪਰ ਭਗਵੰਤ ਮਾਨ ਹੁਣ ਤੱਕ ਵੀ ਟਿੱਪਣੀਆਂ ਕਰਦੇ ਰਹਿੰਦੇ ਹਨ ਪ੍ਰੰਤੂ ਹੁਣ ਖੁਦ ਭਗਵੰਤ ਮਾਨ ਦੀ ਸਰਕਾਰ ਵੱਲੋਂ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਅਣਪਛਾਤਿਆਂ ‘ਤੇ ਪਰਚਾ ਦਰਜ ਕੀਤਾ ਗਿਆ ਜਦੋਂ ਕਿ ਇਹ ਜੱਗ ਜ਼ਾਹਿਰ ਹੈ ਕਿ ਸ਼ੁਭਕਰਨ ਦੀ ਮੌਤ ਖਨੌਰੀ ਬਾਰਡਰ ‘ਤੇ ਤਾਇਨਾਤ ਹਰਿਆਣਾ ਪੁਲਿਸ ਤੇ ਸੁਰੱਖਿਆ ਬਲਾਂ ਦੀ ਗੋਲੀ ਨਾਲ ਹੋਈ ਹੈ। ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਚ ਪੁਲਿਸ ਵੱਲੋਂ ਕੀਤੀ ਕਾਰਵਾਈ ਨੂੰ ਸ਼ੁਭਕਰਨ ਦੇ ਪਰਿਵਾਰਿਕ ਮੈਂਬਰਾਂ ਦੇ ਅੱਖੀ ਘੱਟਾ ਕਿਹਾ ਜਾ ਰਿਹਾ ਹੈ ਅਤੇ ਇਹ ਘੱਟਾ ਚੁੱਕਣ ਵਿੱਚ ਕੁਝ ਕਿਸਾਨ ਆਗੂਆਂ ਦਾ ਹੱਥ ਵੀ ਮੰਨਿਆ ਜਾ ਰਿਹਾ ਹੈ। ਸਵਾਲ ਇਹ ਵੀ ਉੱਠ ਰਹੇ ਹਨ ਕਿ ਅਣਪਛਾਤਿਆਂ ‘ਤੇ ਕੀਤੀ ਜ਼ੀਰੋ ਐਫਆਈਆਰ ਵਿੱਚ ਪੰਜਾਬ ਪੁਲਿਸ ਵੱਲੋਂ ਕਿਹੜੇ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਜਾਵੇਗਾ ਅਤੇ ਕਦੋਂ ਕੀਤਾ ਜਾਵੇਗਾ। ਕੀ ਪੰਜਾਬ ਪੁਲਿਸ ਨਾਲ ਇਸ ਮਾਮਲੇ ਵਿੱਚ ਕਿਸਾਨ ਆਗੂਆਂ ਦੀ ਕੋਈ ਗੁਪਤ ਗੱਲਬਾਤ ਹੋਈ ਹੈ ? ਸ਼ੁਭ ਕਰਨ ਦੀ ਲਾਸ਼ ਅੱਠ ਦਿਨਾਂ ਤੱਕ ਮੌਰਚਰੀ ਵਿੱਚ ਰੱਖਣ ਤੋਂ ਬਾਅਦ ਅਣਪਛਾਤਿਆਂ ‘ਤੇ ਐਫਆਈਆਰ ਲਈ ਕਿਸਾਨ ਆਗੂਆਂ ਵੱਲੋਂ ਕੀਤੀ “ਹਾਂ” ‘ਤੇ ਸਵਾਲ ਉਠਣੇ ਸੁਭਾਵਿਕ ਹਨ ਅਤੇ ਇਹਨਾਂ ਸਵਾਲਾਂ ਦਾ ਜਵਾਬ ਸੰਬੰਧਤ ਕਿਸਾਨ ਆਗੂਆਂ ਨੂੰ ਦੇਣਾ ਹੀ ਪਵੇਗਾ ਜਾਂ ਫਿਰ ਇਹ ਮੰਨਿਆ ਜਾਵੇਗਾ ਕਿ ਸਾਡੇ ਦੇਸ਼ ਵਿੱਚ ਪੁਲਿਸ ਦੀ ਵਰਦੀ ‘ਤੇ ਸਟਾਰ (ਰੈਂਕ) ਅਤੇ ਨੇਮ ਪਲੇਟ ਲੱਗੀ ਹੋਣ ਦੇ ਬਾਵਜੂਦ ਵੀ ਪੁਲਿਸ ਅਣਪਛਾਤੀ ਹੀ ਹੁੰਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
Load More
Tags: #barnalanews#punjabnews
Previous Post

ਕਤਲ ਕੇਸ ‘ਚੋਂ ਦੋਸ਼ੀਆਂ ਨੂੰ ਕੱਢਣ ਬਦਲੇ 6 ਲੱਖ ਦੀ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਨੇ ਫੜਿਆ

Next Post

ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ, ਫੈਸਲੇ ਸੁਣਦਿਆਂ ਸੁਣਦਿਆਂ ਸੁੱਕ ਗਏ…!

Nirmal Pandori

Nirmal Pandori

Related Posts

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
Load More
Next Post
ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ…ਪੰਜਾਬ ਸਰਕਾਰ ਨੂੰ ਝਟਕਾ

ਇਸ ਅਦਾਲਤ 'ਚ ਬੰਦੇ ਬਿਰਖ ਹੋ ਗਏ, ਫੈਸਲੇ ਸੁਣਦਿਆਂ ਸੁਣਦਿਆਂ ਸੁੱਕ ਗਏ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend