Gee 98News

ਚੰਡੀਗੜ੍ਹ,29 ਫਰਵਰੀ, Gee98 news service
-ਪ੍ਰਸਿੱਧ ਸ਼ਾਇਰ ਸੁਰਜੀਤ ਪਾਤਰ ਦੀ ਇੱਕ ਗ਼ਜ਼ਲ “ਕੁਛ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ”” ਦੇ ਇੱਕ ਸ਼ੇਅਰ ਨੂੰ ਬੀਤੇ ਕੱਲ੍ਹ ਸੁਪਰੀਮ ਕੋਰਟ ਵਿੱਚ ਖਤਮ ਹੋਏ ਇੱਕ ਮਾਮਲੇ ਨੇ ਬਾਖੂਬੀ ਸਿੱਧ ਕਰ ਦਿੱਤਾ ਹੈ। ਆਪਣੀ ਪਤਨੀ ਦੀ ਮੌਤ ਦੇ ਇਕ ਮਾਮਲੇ ਵਿੱਚ ਇੱਕ ਵਿਅਕਤੀ ਨੂੰ 30 ਸਾਲਾਂ ਬਾਅਦ ਇਨਸਾਫ਼ ਦਿੱਤੇ ਦਿੰਦੇ ਹੋਏ ਸੁਪਰੀਮ ਕੋਰਟ ਨੇ ਬਰੀ ਕਰ ਦਿੱਤਾ। ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਇੱਕ ਪੱਖ ਇਹ ਵੀ ਹੈ ਕਿ 30 ਸਾਲਾਂ ਤੋਂ ਇਨਸਾਫ਼ ਲਈ ਥਾਣੇ-ਕਚਹਿਰੀਆਂ ਦੇ ਧੱਕੇ ਖਾਣ ਵਾਲੇ ਅਤੇ ਆਪਣੀ ਪਤਨੀ ਦੀ ਮੌਤ ਦੇ ਮਾਮਲੇ ‘ਚ ਆਪਣੇ ਆਪ ਨੂੰ ਬੇਕਸੂਰ ਸਾਬਤ ਕਰਨ ਲਈ ਲੱਖਾਂ ਰੁਪਏ ਖਰਚ ਕਰਨ ਵਾਲੇ ਇੱਕ ਵਿਅਕਤੀ ਨੂੰ ਸੁਪਰੀਮ ਕੋਰਟ ਨੇ ਸਿਰਫ਼ 10 ਮਿੰਟਾਂ ਵਿੱਚ ਹੀ ਬਰੀ ਕਰ ਦਿੱਤਾ।ਇਸ ਦੌਰਾਨ ਸੁਪਰੀਮ ਕੋਰਟ ਨੇ ਸਿਸਟਮ ‘ਤੇ ਵੀ ਸਵਾਲ ਚੁੱਕੇ ਤੇ ਅਫਸੋਸ ਜ਼ਾਹਰ ਕੀਤਾ ਕਿ ਜੇਕਰ ਅਪਰਾਧਿਕ ਨਿਆਂ ਪ੍ਰਣਾਲੀ ਵਿਚ ਦੋਸ਼ੀਆਂ ਨੂੰ ਬਰੀ ਕਰਨ ਵਿਚ 30 ਸਾਲ ਲੱਗ ਜਾਂਦੇ ਹਨ ਤਾਂ ਭਾਰਤ ਦੀ ਫੌਜਦਾਰੀ ਨਿਆਂ ਪ੍ਰਣਾਲੀ ਖੁਦ ਦੋਸ਼ੀਆਂ ਲਈ ਸਜ਼ਾ ਬਣ ਸਕਦੀ ਹੈ, ਜਿਸ ਦੀ ਮਿਸਾਲ ਅੱਜ ਦੇਖਣ ਨੂੰ ਮਿਲੀ।ਸੁਪਰੀਮ ਕੋਰਟ ਨੇ 1993 ਵਿੱਚ ਇੱਕ ਔਰਤ ਦੇ ਪਤੀ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ।ਇਸ ਮਾਮਲੇ ਦੀ ਸੁਣਵਾਈ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਕੀਤੀ।ਸੁਪਰੀਮ ਕੋਰਟ ਨੇ 30 ਸਾਲ ਪੁਰਾਣੇ ਇਸ ਮਾਮਲੇ ‘ਚ ਸੁਣਵਾਈ ਸ਼ੁਰੂ ਹੋਣ ਦੇ ਕਰੀਬ 10 ਮਿੰਟਾਂ ਦੇ ਅੰਦਰ ਹੀ ਆਪਣਾ ਫੈਸਲਾ ਸੁਣਾ ਦਿੱਤਾ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਅਫਸੋਸ ਪ੍ਰਗਟ ਕੀਤਾ ਕਿ ਜੇਕਰ ਅਪਰਾਧਿਕ ਨਿਆਂ ਪ੍ਰਣਾਲੀ ਨੂੰ ਦੋਸ਼ੀਆਂ ਨੂੰ ਬਰੀ ਕਰਨ ਵਿਚ 30 ਸਾਲ ਲੱਗ ਜਾਂਦੇ ਹਨ ਤਾਂ ਸਮਝਿਆ ਜਾ ਸਕਦਾ ਹੈ ਕਿ ਦੇਸ਼ ਦੀ ਫੌਜਦਾਰੀ ਨਿਆਂ ਪ੍ਰਣਾਲੀ ਹੀ ਦੋਸ਼ੀਆਂ ਲਈ ਸਜ਼ਾ ਬਣ ਸਕਦੀ ਹੈ।

Leave a Reply

Your email address will not be published. Required fields are marked *

error: Content is protected !!