Gee 98News

ਬਰਨਾਲਾ,2 ਮਾਰਚ, ਨਿਰਮਲ ਸਿੰਘ ਪੰਡੋਰੀ
ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਜੋਂ ਕਾਂਗਰਸ ਵੱਲੋਂ ਆਪਣੇ ਵੱਖ-ਵੱਖ ਵਿੰਗਾਂ ਨੂੰ ਸਰਗਰਮ ਕੀਤਾ ਜਾ ਰਿਹਾ ਹੈ ਜਿਸ ਤਹਿਤ ‌ਹੇਠਲੇ ਪੱਧਰ ਤੱਕ ਜੁੜੇ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ।‌‌ ਬਰਨਾਲਾ ਜਿਲੇ ਦੇ ਵਫ਼ਾਦਾਰ ਕਾਂਗਰਸੀ ਆਗੂ ਬਲਦੇਵ ਸਿੰਘ ਭੁੱਚਰ ਨੂੰ ਐਸਸੀ ਡਿਪਾਰਟਮੈਂਟ ਦਾ ਸਟੇਟ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਦੇ ਡਿਪਾਰਟਮੈਂਟ ਦੇ ਸੂਬਾ ਚੇਅਰਮੈਨ ਕੁਲਦੀਪ ਸਿੰਘ ਵੈਦ ਨੇ ਬਲਦੇਵ ਸਿੰਘ ਭੁੱਚਰ ਨੂੰ ਇਸ ਸਬੰਧੀ ਨਿਯੁਕਤੀ ਪੱਤਰ ਦਿੱਤਾ। ‌ ਆਪਣੀ ਨਿਯੁਕਤੀ ‘ਤੇ ਬਲਦੇਵ ਸਿੰਘ ਭੁੱਚਰ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਐਸੀ ਡਿਪਾਰਟਮੈਂਟ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ, ਹਲਕਾ ਇੰਚਾਰਜ ਮਨੀਸ਼ ਬਾਂਸਲ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੇ ਉੱਪਰ ਪ੍ਰਗਟਾਏ ਵਿਸ਼ਵਾਸ ‘ਤੇ ਹਮੇਸ਼ਾ ਖ਼ਰੇ ਉਤਰੇ ਹਨ ਅਤੇ ਭਵਿੱਖ ਵਿੱਚ ਵੀ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਕੰਮ ਕਰਦੇ ਰਹਿਣਗੇ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਰਨਾਲਾ ਜ਼ਿਲ੍ਹੇ ਵਿੱਚ ਦਲਿਤ ਵਰਗ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਦੀਆਂ ਦਲਿਤ ਵਿਰੋਧੀ ਨੀਤੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ।

Leave a Reply

Your email address will not be published. Required fields are marked *

error: Content is protected !!