Gee 98News

ਚੰਡੀਗੜ੍ਹ 4 ਮਾਰਚ, Gee98 news service
-ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ ਆਪਣਾ ਦਫ਼ਤਰ ਖਾਲੀ ਕਰਨ ਲਈ ਕਿਹਾ ਹੈ। ਦਰਅਸਲ, ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਸੀ ਕਿ ਉਨ੍ਹਾਂ ਦਾ ਦਫਤਰ ਰਾਉਜ ਐਵੇਨਿਊ ਕੋਰਟ ਨੂੰ ਅਲਾਟ ਕੀਤੀ ਗਈ ਜ਼ਮੀਨ ‘ਤੇ ਬਣਾਇਆ ਗਿਆ ਹੈ।ਇਸ ਮਾਮਲੇ ਵਿੱਚ ਹਾਈਕੋਰਟ ਨੇ ਵੀ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਦਫ਼ਤਰ ਖਾਲੀ ਕਰਨ ਲਈ ਕਿਹਾ ਸੀ।ਇਸ ਫੈਸਲੇ ਖਿਲਾਫ ‘ਆਪ’ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਹੁਣ ਸੁਪਰੀਮ ਕੋਰਟ ਨੇ ਦਫ਼ਤਰ ਖਾਲੀ ਕਰਨ ਲਈ ਕਿਹਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ‘ਆਪ’ ਨਵੇਂ ਦਫ਼ਤਰ ਲਈ ਸਰਕਾਰ ਨੂੰ ਅਰਜ਼ੀ ਦੇ ਸਕਦੀ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਸਬੰਧਤ ਵਿਭਾਗ ‘ਆਪ’ ਦੀ ਅਰਜ਼ੀ ‘ਤੇ 4 ਹਫ਼ਤਿਆਂ ਵਿੱਚ ਫ਼ੈਸਲਾ ਲਵੇ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਹ ਜ਼ਮੀਨ ਅਦਾਲਤ ਨੂੰ ਪਹਿਲਾਂ ਹੀ ਅਲਾਟ ਕੀਤੀ ਗਈ ਸੀ ਅਤੇ ਇਸੇ ਜ਼ਮੀਨ ‘ਤੇ ਹਾਈ ਕੋਰਟ ਦੇ ਮੁਲਾਜ਼ਮਾਂ ਲਈ ਰਿਹਾਇਸ਼ੀ ਕੰਪਲੈਕਸ ਬਣਾਇਆ ਜਾਣਾ ਹੈ, ਇਸ ਲਈ ਇਸ ਜਗ੍ਹਾ ਉੱਪਰ ਆਮ ਆਦਮੀ ਪਾਰਟੀ ਆਪਣਾ ਦਫਤਰ ਨਹੀਂ ਚਲਾ ਸਕਦੀ। ਸੁਪਰੀਮ ਕੋਰਟ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ‘ਆਪ’ ਨੂੰ 15 ਜੂਨ ਤੱਕ ਦਫਤਰ ਖਾਲੀ ਕਰਨ ਦਾ ਸਮਾਂ ਦਿੱਤਾ ਹੈ।

Leave a Reply

Your email address will not be published. Required fields are marked *

error: Content is protected !!