Gee 98News

ਚੰਡੀਗੜ੍ਹ,6 ਮਾਰਚ, Gee98 news service
-ਪੰਜਾਬ ਵਿਧਾਨ ਸਭਾ ਵਿੱਚ ਅੱਜ ਸਿਫ਼ਰ ਕਾਲ ਦੌਰਾਨ ਵਿਧਾਨ ਸਭਾ ਦੇ ਸਪੀਕਰ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਰਹੇ। ਦਰਅਸਲ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬੋਲਣ ਲਈ ਸਮਾਂ ਮੰਗਿਆ ਪਰੰਤੂ ਉਹਨਾਂ ਨੂੰ ਸਮਾਂ ਨਹੀਂ ਦਿੱਤਾ ਗਿਆ, ਤਾਂ ਖਹਿਰਾ ਨੇ ਆਪਣੀ ਸੀਟ ‘ਤੇ ਬੈਠਦਿਆਂ ਹੀ ਉਨ੍ਹਾਂ ਵਿਰੁੱਧ ਕਈ ਅਪਸ਼ਬਦ ਬੋਲੇ, ਜਿਸ ਦਾ ਨੋਟਿਸ ਲੈਂਦਿਆਂ ਸਪੀਕਰ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ “ਕਾਨਵੈਂਟ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਅਪਮਾਨਜਨਕ ਸ਼ਬਦ ਵਰਤਣ ਦੀ ਸਿਖਲਾਈ ਦਿੱਤੀ ਜਾ ਰਹੀ ਹੈ”। ਇਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਕਿਸੇ ਨੇ ਕੁਰਸੀ ਦੀ ਮਰਿਆਦਾ ਖ਼ਿਲਾਫ਼ ਕੁਝ ਕਿਹਾ ਤਾਂ ਉਹ ਸਖ਼ਤ ਕਾਰਵਾਈ ਕਰਨਗੇ। ਇਸ ‘ਤੇ ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਅੱਜ ਖਹਿਰਾ ਪ੍ਰਤੀ ਸਪੀਕਰ ਅਤੇ ਡਿਪਟੀ ਸਪੀਕਰ ਇੰਨੇ ਸਖਤ ਰਹੇ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਸੁਖਪਾਲ ਖਹਿਰਾ ਲਈ ਸਮਾਂ ਮੰਗਦੇ ਰਹੇ ਪਰ ਉਨ੍ਹਾਂ ਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ। ਧਿਆਨਯੋਗ ਹੈ ਕਿ ਸੁਖਪਾਲ ਖਹਿਰਾ ਲਗਾਤਾਰ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਖਿਲਾਫ ਬੋਲਦੇ ਆ ਰਹੇ ਹਨ। ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸਪੀਕਰ ਦੀ ਟਿੱਪਣੀ ਤੋਂ ਨਾਰਾਜ਼ ਨਜ਼ਰ ਆਏ ਅਤੇ ਉਨ੍ਹਾਂ ਕਿਹਾ ਕਿ ਤੁਸੀਂ ਮੰਤਰੀਆਂ ਨੂੰ ਬਿਨਾਂ ਕਿਸੇ ਕਾਰਨ ਖੁੱਲ੍ਹ ਕੇ ਬੋਲਣ ਦਾ ਸਮਾਂ ਦਿੰਦੇ ਹੋ ਜਦਕਿ ਤੁਸੀਂ ਸਾਨੂੰ ਸਪਲੀਮੈਂਟਰੀ ਸਵਾਲਾਂ ‘ਤੇ ਵੀ ਬੋਲਣ ਨਹੀਂ ਦਿੰਦੇ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਸਪੀਕਰ ਦੀ ਭੂਮਿਕਾ ਚਰਚਾ ਵਿੱਚ ਹੈ।

Leave a Reply

Your email address will not be published. Required fields are marked *

error: Content is protected !!