Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਭ ਫੜੇ ਜਾਣਗੇ : ਸਰਕਾਰੀ ਗਰਾਂਟ ‘ਚ ਘਪਲਾ ਕਰਨ ਵਾਲਾ ਸਰਪੰਚ, ਪੰਚਾਇਤ ਸਕੱਤਰ ਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਦੇ ਅੜਿੱਕੇ

Nirmal Pandori by Nirmal Pandori
03/11/2024
in ਪੰਜਾਬ
Reading Time: 1 min read
A A
0
ਸਭ ਫੜੇ ਜਾਣਗੇ : ਸਰਕਾਰੀ ਗਰਾਂਟ ‘ਚ ਘਪਲਾ ਕਰਨ ਵਾਲਾ ਸਰਪੰਚ, ਪੰਚਾਇਤ ਸਕੱਤਰ ਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਦੇ ਅੜਿੱਕੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,11 ਮਾਰਚ, Gee98 news service
-ਪਿੰਡ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ ਆਈਆਂ ਗ੍ਰਾਂਟਾਂ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਜੋਂ ਵਿਜੀਲੈਂਸ ਬਿਊਰੋ ਨੇ ਸਰਪੰਚ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ।ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰ ਵੱਲੋਂ ਪਿੰਡ ਨੂਰਪੁਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਨੂੰ ਵਿਕਾਸ ਕਾਰਜਾਂ ਲਈ ਜਾਰੀ ਹੋਈਆਂ ਗਰਾਂਟਾਂ ਵਿੱਚੋਂ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ, ਗ੍ਰਾਮ ਪੰਚਾਇਤ ਸਕੱਤਰ ਅਸ਼ੋਕ ਕੁਮਾਰ, ਵਾਸੀ ਪਿੰਡ ਬਘੌਰਾਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਮਲਕੀਤ ਰਾਮ ਵਾਸੀ ਪਿੰਡ ਸਰਹਾਲ ਕਾਜੀਆਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਪਸੀ ਮਿਲੀਭੁਗਤ ਨਾਲ 3,14,500 ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕਰਕੇ ਉਕਤ ਸਾਬਕਾ ਸਰਪੰਚ ਸੁਰਿੰਦਰ ਸਿੰਘ ਅਤੇ ਮਲਕੀਤ ਰਾਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਚਾਇਤ ਸਕੱਤਰ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤ ਦੀ ਪੜਤਾਲ ਤੋਂ ਪਾਇਆ ਗਿਆ ਕਿ ਉਕਤ ਪਿੰਡ ਨੂਰਪੁਰ ਨੂੰ ਸਾਲ 2014 ਤੋਂ 2017 ਤੱਕ ਗਲੀਆਂ-ਨਾਲੀਆਂ, ਗੰਦੇ ਪਾਣੀ ਦੇ ਨਿਕਾਸ, ਐਸ.ਸੀ. ਤੇ ਬੀ.ਸੀ. ਧਰਮਸ਼ਾਲਾਵਾਂ ਦੀ ਉਸਾਰੀ ਸਮੇਤ ਸ਼ਮਸ਼ਾਨ ਘਾਟ ਦੀ ਉਸਾਰੀ ਸਬੰਧੀ ਹਾਸਲ ਹੋਈਆਂ ਗਰਾਂਟਾਂ ਵਿੱਚੋਂ ਉਕਤ ਮੁਲਜਮਾਂ ਵੱਲੋਂ ਮਸਟਰੋਲ ਮੁਤਾਬਿਕ ਲੇਬਰ/ਮਿਸਤਰੀ ਦੇ ਕੰਮਾਂ ਸਬੰਧੀ ਮਜ਼ਦੂਰਾਂ ਨੂੰ 75,000 ਰੁਪਏ ਦੀ ਅਦਾਇਗੀ ਕੀਤੀ ਜਾਣੀ ਸੀ ਪਰੰਤੂ ਉਕਤ ਪੰਚਾਇਤ ਸਕੱਤਰ ਅਤੇ ਸਰਪੰਚ ਨੇ ਉਕਤ ਮਲਕੀਤ ਰਾਮ ਦੇ ਨਾਮ ਉੱਪਰ 54,500 ਰੁਪਏ ਰੇਤਾ/ਬੱਜਰੀ ਦੀ ਅਦਾਇਗੀ ਸਬੰਧੀ ਕੈਸ਼ ਬੁੱਕ ਵਿੱਚ ਫਰਜ਼ੀ ਇੰਦਰਾਜ ਦਿਖਾ ਕੇ ਇਹ ਪੈਸੇ ਮਲਕੀਤ ਰਾਮ ਦੇ ਬੈਂਕ ਵਿੱਚੋਂ ਕਢਵਾ ਕੇ ਆਪਸ ਵਿੱਚ ਵੰਡ ਲਏ। ਇਹਨਾਂ ਮੁਲਜ਼ਮਾਂ ਨੇ ਇਹ ਰੇਤਾ/ਬਜਰੀ ਵਰਤਣ ਅਤੇ ਇਹ ਅਦਾਇਗੀ ਦੇਣ ਸਬੰਧੀ ਸਬੰਧੀ ਕੋਈ ਰਜਿਸਟਰ ਵਿੱਚ ਕੋਈ ਮਤਾ ਨਹੀਂ ਪਾਇਆ। ਬੁਲਾਰੇ ਨੇ ਦੱਸਿਆ ਕਿ ਇਸ ਪਿੰਡ ਨੂੰ ਵਿਕਾਸ ਕਾਰਜਾਂ ਲਈ ਕੁੱਲ 2,60,000 ਰੁਪਏ ਦੀਆਂ ਗਰਾਂਟਾਂ ਮਿਲੀਆਂ ਸਨ ਜਿੰਨਾਂ ਵਿੱਚ ਭਗਤ ਧੰਨਾ ਰਾਮ ਦੇ ਕਮਰੇ ਵਾਸਤੇ 1,00,000 ਰੁਪਏ, ਜਿੰਮ ਦੀ ਉਸਾਰੀ ਵਾਸਤੇ 1,00,000 ਰੁਪਏ ਅਤੇ ਸੋਲਰ ਲਾਈਟਾਂ ਲਈ 60,000 ਰੁਪਏ ਪ੍ਰਾਪਤ ਹੋਏ ਸਨ ਪ੍ਰੰਤੂ ਟੈਕਨੀਕਲ ਟੀਮ ਦੀ ਰਿਪੋਰਟ ਅਨੁਸਾਰ ਜਿਸ ਕੰਮ ਲਈ ਇਹ ਗ੍ਰਾਂਟਾਂ ਆਈਆਂ ਸਨ ਉਹ ਕੰਮ ਮੌਕੇ ਉਤੇ ਹੋਣੇ ਨਹੀਂ ਪਾਏ ਗਏ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇੰਨਾਂ ਗਰਾਂਟਾਂ ਸਬੰਧੀ ਉਕਤ ਪੰਚਾਇਤ ਸਕੱਤਰ ਅਤੇ ਸਰਪੰਚ ਵੱਲੋਂ ਕੈਸ਼ ਬੁੱਕ ਵਿੱਚ ਫਰਜ਼ੀ ਇੰਦਰਾਜ ਦਿਖਾ ਕੇ ਕੁੱਲ 2,60,000 ਰੁਪਏ ਦਾ ਗਬਨ ਕੀਤਾ ਜਾਣਾ ਸਾਬਿਤ ਹੋਇਆ ਹੈ। ਇਸ ਤੋਂ ਇਲਾਵਾ ਪੰਚਾਇਤ ਸਕੱਤਰ ਅਤੇ ਸਰਪੰਚ ਵੱਲੋਂ ਉਕਤ ਗਰਾਂਟਾਂ ਨੂੰ ਖ਼ਰਚਣ ਸਬੰਧੀ ਅਤੇ ਅਦਾਇਗੀਆਂ ਸਬੰਧੀ ਕੋਈ ਮਤਾ ਨਹੀਂ ਪਾਇਆ ਗਿਆ। ਇਸ ਤਰਾਂ ਪਿੰਡ ਨੂੰ ਸਾਲ 2014 ਤੋਂ 2017 ਤੱਕ ਪ੍ਰਾਪਤ ਗਰਾਂਟਾਂ ਦੀ ਵਰਤੋਂ ਵਿੱਚ ਸਾਬਕਾ ਸਰਪੰਚ ਸੁਰਿੰਦਰ ਸਿੰਘ, ਪੰਚਾਇਤ ਸਕੱਤਰ ਅਸ਼ੋਕ ਕੁਮਾਰ ਅਤੇ ਮਲਕੀਤ ਰਾਮ ਵੱਲੋਂ ਆਪਸੀ ਮਿਲੀਭੁਗਤ ਰਾਹੀਂ ਕੁੱਲ 3,14,500 ਰੁਪਏ ਦੀ ਘਪਲੇਬਾਜੀ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਤਿੰਨੇ ਮੁਲਜ਼ਮਾਂ ਵਿਰੁੱਧ ਧਾਰਾ 13(1)ਏ ਤੇ 13(2) ਅਤੇ ਆਈ.ਪੀ.ਸੀ. ਦੀ ਧਾਰਾ 406, 409, 120-ਬੀ ਤਹਿਤ ਮੁਕੱਦਮਾ ਨੰਬਰ 05 ਮਿਤੀ 11.03.2024 ਨੂੰ ਵਿਜੀਲੈਂਸ ਬਿਉਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਦਰਜ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤੇ ਮੁਲਜ਼ਮ ਸਾਬਕਾ ਸਰਪੰਚ ਸੁਰਿੰਦਰ ਸਿੰਘ ਅਤੇ ਮਲਕੀਤ ਰਾਮ ਨੂੰ ਕੱਲ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਉਪਰੰਤ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews#punjabpolice #barnalapolice
Previous Post

ਮੀਤ ਹੇਅਰ ਬਨਾਮ ਲੋਕ ਸਭਾ ਚੋਣਾਂ : ਵਧੀਆਂ ਸਰਗਰਮੀਆਂ..ਟੀਮ ਦੇ ਸੁਨੇਹੇ…’ਆਪ’ ਕਿਉਂ ਉਤਾਰੇਗੀ ਮੀਤ ਹੇਅਰ ਨੂੰ ਮੈਦਾਨ ‘ਚ… ਪੜ੍ਹੋ ਖ਼ਬਰ

Next Post

ਕੀ ਹੈ ਨਾਗਰਿਕਤਾ ਸੋਧ ਕਾਨੂੰਨ CAA…ਕਿਸ ਨੂੰ ਦਿੱਤੀ ਜਾਵੇਗੀ ਭਾਰਤੀ ਨਾਗਰਿਕਤਾ…ਕਿਵੇਂ ਹੋਵੇਗਾ ਕਾਨੂੰਨ ਲਾਗੂ…ਪੜ੍ਹੋ ਅਹਿਮ ਜਾਣਕਾਰੀ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਕੀ ਹੈ ਨਾਗਰਿਕਤਾ ਸੋਧ ਕਾਨੂੰਨ CAA…ਕਿਸ ਨੂੰ ਦਿੱਤੀ ਜਾਵੇਗੀ ਭਾਰਤੀ ਨਾਗਰਿਕਤਾ…ਕਿਵੇਂ ਹੋਵੇਗਾ ਕਾਨੂੰਨ ਲਾਗੂ…ਪੜ੍ਹੋ ਅਹਿਮ ਜਾਣਕਾਰੀ

ਕੀ ਹੈ ਨਾਗਰਿਕਤਾ ਸੋਧ ਕਾਨੂੰਨ CAA…ਕਿਸ ਨੂੰ ਦਿੱਤੀ ਜਾਵੇਗੀ ਭਾਰਤੀ ਨਾਗਰਿਕਤਾ…ਕਿਵੇਂ ਹੋਵੇਗਾ ਕਾਨੂੰਨ ਲਾਗੂ…ਪੜ੍ਹੋ ਅਹਿਮ ਜਾਣਕਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend