Gee 98News

ਚੰਡੀਗੜ੍ਹ,12 ਮਾਰਚ, Gee98 news service
-ਸੁਪਰੀਮ ਕੋਰਟ ਦੀ ਸਖ਼ਤਾਈ ਤੋਂ ਬਾਅਦ ਸਟੇਟ ਬੈਂਕ ਆਫ਼ ਇੰਡੀਆ (SBI) ਨੇ ਚੋਣ ਕਮਿਸ਼ਨ ਨੂੰ ਇਲੈਕਟੋਰਲ ਬਾਂਡ (Electoral Bonds) ਬਾਰੇ ਜਾਣਕਾਰੀ ਸੌਂਪ ਦਿੱਤੀ ਹੈ। ਹੁਣ ਭਾਰਤੀ ਚੋਣ ਕਮਿਸ਼ਨ ਇਹ ਅੰਕੜੇ 15 ਮਾਰਚ ਤੱਕ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰੇਗਾ। ਨਿਊਜ਼ ਏਜੰਸੀ ਪੀਟੀਆਈ ਅਨੁਸਾਰ ਭਾਰਤੀ ਸਟੇਟ ਬੈਂਕ (SBI) ਨੇ ਮੰਗਲਵਾਰ ਨੂੰ ਚੋਣ ਕਮਿਸ਼ਨ ਨੂੰ ਇਲੈਕਟੋਰਲ ਬਾਂਡ ਦਾ ਪੂਰਾ ਡਾਟਾ ਭੇਜਿਆ ਹੈ। ਐਸਬੀਆਈ ਨੂੰ ਵੱਡਾ ਝਟਕਾ ਦਿੰਦੇ ਹੋਏ, ਸੁਪਰੀਮ ਕੋਰਟ ਨੇ ਕੱਲ੍ਹ ਚੋਣ ਬਾਂਡ ਨਾਲ ਸਬੰਧਤ ਜਾਣਕਾਰੀ ਦਾ ਖੁਲਾਸਾ ਕਰਨ ਦੀ ਸਮਾਂ ਸੀਮਾ ਵਧਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਨਾਲ ਹੀ, ਅਦਾਲਤ ਨੇ ਹੁਕਮ ਦਿੱਤਾ ਸੀ ਕਿ ਐਸਬੀਆਈ 12 ਮਾਰਚ ਨੂੰ ਕੰਮਕਾਜੀ ਸਮਾਂ ਖਤਮ ਹੋਣ ਤੱਕ ਚੋਣ ਕਮਿਸ਼ਨ ਨੂੰ ਚੋਣ ਬਾਂਡ ਦੀ ਪੂਰੀ ਜਾਣਕਾਰੀ ਦੇਵੇ। SBI ਨੇ ਮੰਗਲਵਾਰ ਸ਼ਾਮ 5:30 ਵਜੇ ਤੱਕ ਪੂਰਾ ਡਾਟਾ ਚੋਣ ਕਮਿਸ਼ਨ ਨੂੰ ਭੇਜ ਦਿੱਤਾ। ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਚੋਣ ਕਮਿਸ਼ਨ ਨੂੰ 15 ਮਾਰਚ ਨੂੰ ਸ਼ਾਮ 5 ਵਜੇ ਤੱਕ ਐਸਬੀਆਈ ਦੁਆਰਾ ਆਪਣੀ ਅਧਿਕਾਰਤ ਵੈਬਸਾਈਟ ‘ਤੇ ਸਾਂਝੀ ਕੀਤੀ ਜਾਣਕਾਰੀ ਪ੍ਰਕਾਸ਼ਤ ਕਰਨ ਦਾ ਨਿਰਦੇਸ਼ ਦਿੱਤਾ ਸੀ। ਚੋਣ ਕਮਿਸ਼ਨ ਵੱਲੋਂ ਇਹ ਜਾਣਕਾਰੀ ਆਪਣੀ ਵੈਬਸਾਈਟ ‘ਤੇ ਸਾਂਝੀ ਕਰਨ ਤੋਂ ਬਾਅਦ ਇਲੈਕਟੋਰਲ ਬਾਂਡਸ ਸਬੰਧੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *

error: Content is protected !!