Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

MP ਮਾਨ ਦੀ ਟਿੱਪਣੀ ‘ਮਾਮੇ ਦੇ ਕੰਨਾਂ ‘ਚ ਨੱਤੀਆਂ..ਭਾਣਜਾ ਆਕੜਿਆ ਫਿਰੇ’…ਕ੍ਰਿਟੀਕਲ ਬਣ ਗਿਆ ਬਰਨਾਲੇ ਦੇ ਕ੍ਰਿਟੀਕਲ ਕੇਅਰ ਸੈਂਟਰ ਦਾ ਮੁੱਦਾ

Nirmal Pandori by Nirmal Pandori
03/13/2024
in ਪੰਜਾਬ
Reading Time: 1 min read
A A
0
MP ਮਾਨ ਦੀ ਟਿੱਪਣੀ ‘ਮਾਮੇ ਦੇ ਕੰਨਾਂ ‘ਚ ਨੱਤੀਆਂ..ਭਾਣਜਾ ਆਕੜਿਆ ਫਿਰੇ’…ਕ੍ਰਿਟੀਕਲ ਬਣ ਗਿਆ ਬਰਨਾਲੇ ਦੇ ਕ੍ਰਿਟੀਕਲ ਕੇਅਰ ਸੈਂਟਰ ਦਾ ਮੁੱਦਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,13 ਮਾਰਚ (ਨਿਰਮਲ ਸਿੰਘ ਪੰਡੋਰੀ)-
-ਸਿਵਲ ਹਸਪਤਾਲ ਬਰਨਾਲਾ ਵਿੱਚ ਬਣਨ ਵਾਲੇ ‘ਕ੍ਰਿਟੀਕਲ ਕੇਅਰ ਸੈਂਟਰ’ ਦਾ ਮੁੱਦਾ ਵੀ ‘ਕ੍ਰਿਟੀਕਲ’ ਹੀ ਬਣਦਾ ਜਾ ਰਿਹਾ ਹੈ। ‌ਹੰਢਿਆਇਆ ਵਿਖੇ ਬਣਨ ਵਾਲੇ ਮਲਟੀ ਸੁਪਰਸਪੈਸ਼ਲਿਟੀ ਹਸਪਤਾਲ ਦੇ ਵਾਂਗ ਇਹ ਕ੍ਰਿਟੀਕਲ ਸੈਂਟਰ ਵੀ ਰਾਜਨੀਤੀ ਦੀ ਭੇਂਟ ਚੜ ਰਿਹਾ ਹੈ।12 ਮਾਰਚ ਨੂੰ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਕ੍ਰਿਟੀਕਲ ਸੈਂਟਰ ਦਾ ਉਦਘਾਟਨ ਕਰਨ ਲਈ ਪੁੱਜੇ ਤਾਂ ਬੇਰੰਗ ਵਾਪਸ ਮੁੜ ਆਏ ਕਿਉਂਕਿ ਸਿਵਲ ਸਰਜਨ ਵੱਲੋਂ ਉਦਘਾਟਨ ਸਬੰਧੀ ਕੋਈ ਪ੍ਰਬੰਧ ਹੀ ਨਹੀਂ ਕੀਤਾ ਗਿਆ ਸੀ। ‌ ਐਮਪੀ ਮਾਨ ਦੇ ਦਫ਼ਤਰ ਵੱਲੋਂ ਵੀ ਪੱਤਰਕਾਰਾਂ ਨੂੰ ਇਹੋ ਸੁਨੇਹੇ ਲਗਾਏ ਗਏ ਸਨ ਕਿ ਸਰਦਾਰ ਮਾਨ ਕ੍ਰਿਟੀਕਲ ਕੇਅਰ ਸੈਂਟਰ ਦਾ ਉਦਘਾਟਨ ਕਰਨਗੇ ਅਤੇ ਸਿਵਲ ਹਸਪਤਾਲ ਵਿਖੇ ਹੀ ਪ੍ਰੈਸ ਵਾਰਤਾ ਵੀ ਕਰਨਗੇ ਪ੍ਰੰਤੂ ਜਦੋਂ ਸਰਦਾਰ ਮਾਨ ਆਪਣੇ ਸਮਰਥਕਾਂ ਨਾਲ ਸਿਵਲ ਹਸਪਤਾਲ ਪੁੱਜੇ ਤਾਂ ਉਥੇ ਹਾਲਾਤ ਬਿਲਕੁਲ ਉਲਟ ਸਨ ਜਿਸ ਤੋਂ ਬਾਅਦ ਸਰਦਾਰ ਮਾਨ ਨੇ ਰੈਸਟ ਹਾਊਸ ਪੁੱਜ ਕੇ ਪ੍ਰੈਸ ਵਾਰਤਾ ਕੀਤੀ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ‘ਤੇ ਈਰਖਾਵਾਦੀ ਰਾਜਨੀਤੀ ਦੇ ਦੋਸ਼ ਲਗਾਏ। ‌ ਸਰਦਾਰ ਮਾਨ ਨੇ ਦਾਅਵਾ ਕੀਤਾ ਕਿ ਉਹਨਾਂ ਨੇ ਕੇਂਦਰ ਸਰਕਾਰ ਤੱਕ ਪਹੁੰਚ ਕਰਕੇ ਬਤੌਰ ਮੈਂਬਰ ਪਾਰਲੀਮੈਂਟ ਬਰਨਾਲੇ ਦੇ ਲੋਕਾਂ ਲਈ ਇਹ ਉੱਚ ਕੋਟੀ ਦੀਆਂ ਸਿਹਤ ਸਹੂਲਤਾਂ ਨਾਲ ਲੈੱਸ ਕ੍ਰਿਟੀਕਲ ਸੈਂਟਰ ਮਨਜ਼ੂਰ ਕਰਵਾਇਆ ਸੀ ਪ੍ਰੰਤੂ ਇੱਕ ਸਾਲ ਬੀਤਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਇਸ ਕ੍ਰਿਟੀਕਲ ਸੈਂਟਰ ਦੀ ਸਥਾਪਨਾ ਵੱਲ ਕੋਈ ਕਦਮ ਨਹੀਂ ਚੁੱਕਿਆ ਗਿਆ ਤੇ ਹੁਣ ਵਾਰ-ਵਾਰ ਉਹਨਾਂ ਵੱਲੋਂ ਚਿੱਠੀਆਂ ਲਿਖਣ ਤੋਂ ਬਾਅਦ ਇਸ ਦੇ ਟੈਂਡਰ ਲਗਾਏ ਗਏ ਹਨ। ਇਸ ਮੌਕੇ ਸਰਦਾਰ ਮਾਨ ਨੇ ਕੇਂਦਰੀ ਸਿਹਤ ਮੰਤਰੀ ਵੱਲੋਂ ਇਸ ਕੇਅਰ ਸੈਂਟਰ ਦੀ ਮਨਜ਼ੂਰੀ ਸਬੰਧੀ ਉਹਨਾਂ ਨੂੰ ਲਿਖਿਆ ਪੱਤਰ ਵੀ ਪੱਤਰਕਾਰਾਂ ਨੂੰ ਦਿੱਤਾ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਿਵਲ ਹਸਪਤਾਲ ਵਿੱਚ ਬਣਨ ਵਾਲਾ ਕ੍ਰਿਟੀਕਲ ਕੇਅਰ ਸੈਂਟਰ ਪੰਜਾਬ ਸਰਕਾਰ ਦੇ ਉੱਦਮ ਸਦਕਾ ਬਣ ਰਿਹਾ ਹੈ, ਖਾਸ ਕਰਕੇ ਇਸ ਮਾਮਲੇ ਵਿੱਚ ਕੈਬਨਟ ਮੰਤਰੀ ਮੀਤ ਹੇਅਰ ਨੂੰ ਸਿਹਰਾ ਦਿੱਤਾ ਜਾ ਰਿਹਾ ਜਦਕਿ ਕੇਂਦਰੀ ਮੰਤਰੀ ਵੱਲੋਂ ਸਿਮਰਨਜੀਤ ਸਿੰਘ ਮਾਨ ਨੂੰ ਲਿਖਿਆ ਪੱਤਰ ਇਹ ਸਪੱਸ਼ਟ ਕਰਦਾ ਹੈ ਕਿ ਇਹ ਕ੍ਰਿਟੀਕਲ ਕੇਅਰ ਸੈਂਟਰ ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਬਣ ਰਿਹਾ ਹੈ। ‌ ਇਸ ਕ੍ਰਿਟੀਕਲ ਸੈਂਟਰ ਦੇ ਸਥਾਪਨਾ ਸਬੰਧੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਾਅਵੇ ‘ਤੇ ਆਪਣੇ ਅੰਦਾਜ਼ ਵਿੱਚ ਟਿੱਪਣੀ ਕਰਦੇ ਹੋਏ ਸਰਦਾਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ “ਮਾਮੇ ਦੇ ਕੰਨਾਂ ‘ਚ ਨੱਤੀਆਂ, ਭਾਣਜਾ ਆਕੜਿਆ ਫਿਰੇ” ਕਹਾਵਤ ਵਾਂਗ ‘ਆਪ’ ਆਗੂ ਇਸ ਕ੍ਰਿਟੀਕਲ ਸੈਂਟਰ ਦੀ ਸਥਾਪਨਾ ਸਬੰਧੀ ਫੋਕੇ ਦਾਅਵੇ ਕਰ ਰਹੇ ਹਨ ਜਦਕਿ ਪੰਜਾਬ ਸਰਕਾਰ ਦਾ ਇਸ ਕੇਅਰ ਸੈਂਟਰ ਦੀ ਸਥਾਪਨਾ ਸਬੰਧੀ ਕੋਈ “ਲੱਲਾ ਖੱਖਾ” ਨਹੀਂ ਹੈ। ਸਰਦਾਰ ਮਾਨ ਨੇ ਕਿਹਾ ਕਿ ਉਹ ਸਿਵਲ ਸਲਜਨ ਬਰਨਾਲਾ ਵੱਲੋਂ ਉਹਨਾਂ ਨਾਲ ਕੀਤੇ ਗਏ ਸਲੂਕ ਸਬੰਧੀ ਕੇਂਦਰੀ ਮੰਤਰੀ ਨੂੰ ਸਿਵਲ ਸਰਜਨ ਦੇ ਖ਼ਿਲਾਫ਼ ਚਿੱਠੀ ਵੀ ਲਿਖਣਗੇ। ਇਸ ਬਹੁਕਰੋੜੀ ਕ੍ਰਿਟੀਕਲ ਸੈਂਟਰ ਦੀ ਸਥਾਪਨਾ ਦੇ ਮਾਮਲੇ ‘ਚ ਸੱਤਾਧਾਰੀ ਆਗੂਆਂ ਦੇ ਇਸ਼ਾਰੇ ‘ਤੇ ਸਿਹਤ ਵਿਭਾਗ ਦੇ ਅਫ਼ਸਰਾਂ ਵੱਲੋਂ ਸ.ਸਿਮਰਨਜੀਤ ਸਿੰਘ ਮਾਨ ਦੇ ਨਾਲ ਕੀਤੇ ਗਏ ਸਲੂਕ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਰੱਜ ਕੇ ਨਾਅਰੇਬਾਜ਼ੀ ਵੀ ਕੀਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews
Previous Post

ਇਲੈਕਟੋਰਲ ਬਾਂਡ : ਨਿਕਲ ਸਕਦੇ ਨੇ ਵੱਡੇ ਵਿੱਤੀ ਸੱਪ…SBI ਨੇ ਚੋਣ ਕਮਿਸ਼ਨ ਨੂੰ ਸੌਂਪ ਦਿੱਤਾ ਡਾਟਾ

Next Post

…”ਬਦਲੇ ਬਦਲੇ ਸੇ ਤੇਵਰ ਨਜ਼ਰ ਆਏ ਜਨਾਬ ਕੇ”…ਬਜਟ ਸੈਸ਼ਨ ਦੇ ਆਖਰੀ ਦਿਨ CM ਮਾਨ ਦਾ ਭਾਸ਼ਣ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
…”ਬਦਲੇ ਬਦਲੇ ਸੇ ਤੇਵਰ ਨਜ਼ਰ ਆਏ ਜਨਾਬ ਕੇ”…ਬਜਟ ਸੈਸ਼ਨ ਦੇ ਆਖਰੀ ਦਿਨ CM ਮਾਨ ਦਾ ਭਾਸ਼ਣ

…"ਬਦਲੇ ਬਦਲੇ ਸੇ ਤੇਵਰ ਨਜ਼ਰ ਆਏ ਜਨਾਬ ਕੇ"…ਬਜਟ ਸੈਸ਼ਨ ਦੇ ਆਖਰੀ ਦਿਨ CM ਮਾਨ ਦਾ ਭਾਸ਼ਣ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend