Skip to main content

Gee 98News

‘ਮਹਾਰਾਣੀ ਜੀ’ ਵੀ ਮਹਾਰਾਜੇ ਦੇ ਮਗਰ ਹੀ ਚੱਲਣਗੇ…ਰਸਮੀ ਐਲਾਨ ਬਾਕੀ

ਚੰਡੀਗੜ੍ਹ,13 ਮਾਰਚ, Gee98 news service
-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਚੋਣ ਲੜਨ ਦੇ ਚਾਹਵਾਨਾਂ ਨੇ ਸਿਆਸੀ ਜੋੜ ਤੋੜ ਲਗਾਉਣੇ ਸ਼ੁਰੂ ਕੀਤੇ ਹੋਏ ਹਨ, ਇਸੇ ਤਹਿਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮਪਤਨੀ ਅਤੇ ਪਟਿਆਲਾ ਤੋਂ ਮੌਜੂਦਾ ਲੋਕ ਸਭਾ ਮੈਂਬਰ ਪਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਦੀ ਚਰਚਾ ਤੇਜ਼ ਹੋ ਗਈ ਹੈ, ਜਾਣਕਾਰੀ ਅਨੁਸਾਰ ਜਲਦੀ ਹੀ ਪਰਨੀਤ ਕੌਰ ਭਾਜਪਾ ਵਿੱਚ ਜੁਆਇਨ ਕਰ ਜਾਵੇਗੀ। ਚਰਚਾ ਇਹ ਵੀ ਹੈ ਕਿ ਪਰਨੀਤ ਕੌਰ ਨੂੰ ਭਾਜਪਾ ਪਟਿਆਲਾ ਤੋਂ ਲੋਕ ਸਭਾ ਦਾ ਉਮੀਦਵਾਰ ਬਣਾਏਗੀ। ਯਾਦ ਰਹੇ ਕਿ ਕਾਂਗਰਸ ਨੇ ਪਰਨੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਕਾਂਗਰਸ ਨੇ ਇਹ ਇਸ਼ਾਰਾ ਵੀ ਕੀਤਾ ਸੀ ਕਿ ਉਹ ਇਸ ਵਾਰ ਪਟਿਆਲਾ ਤੋਂ ਆਪਣਾ ਉਮੀਦਵਾਰ ਬਦਲੇਗੀ।

error: Content is protected !!