Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੰਡੀਗੜ੍ਹ ਦੇ ਮੇਅਰ ਨਾਲ ਵੀ ਸ੍ਰੀ ਪੁਰੋਹਿਤ ਨੇ ਲਾ ਲਿਆ ਆਢਾ,ਮੁਫ਼ਤ ਪਾਣੀ ਦੇਣ ਦੇ ਮੁੱਦੇ ‘ਤੇ ਲਗਾਈ ਫਟਕਾਰ

Nirmal Pandori by Nirmal Pandori
03/13/2024
in ਪੰਜਾਬ
Reading Time: 1 min read
A A
0
ਚੰਡੀਗੜ੍ਹ ਦੇ ਮੇਅਰ ਨਾਲ ਵੀ ਸ੍ਰੀ ਪੁਰੋਹਿਤ ਨੇ ਲਾ ਲਿਆ ਆਢਾ,ਮੁਫ਼ਤ ਪਾਣੀ ਦੇਣ ਦੇ ਮੁੱਦੇ ‘ਤੇ ਲਗਾਈ ਫਟਕਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਮਾਰਚ, Gee98 news service
-ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਗਵਰਨਰ ਸ੍ਰੀ ਬੀਐਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਚਾਰ ਵਿਚਕਾਰ ਤਾਂ ਹਮੇਸ਼ਾ ਲਾਲ ਝੰਡੀ ਰਹੀ ਹੀ ਹੈ ਪ੍ਰੰਤੂ ਹੁਣ ਸ੍ਰੀ ਪ੍ਰੋਹਿਤ ਨੇ ਨਗਰ ਨਿਗਮ ‘ਤੇ ਆਮ ਆਦਮੀ ਪਾਰਟੀ ਦਾ ਕਬਜ਼ਾ ਹੋਣ ਤੋਂ ਬਾਅਦ ਚੰਡੀਗੜ੍ਹ ਦੇ ਮੇਅਰ ਨਾਲ ਵੀ ਆਢਾ ਲਾ ਲਿਆ ਹੈ। ਦੱਸ ਦਈਏ ਕਿ ਸ੍ਰੀ ਪੁਰੋਹਿਤ ਕੋਲ ਪੰਜਾਬ ਦੇ ਗਵਰਨਰ ਦੇ ਨਾਲ ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਵੀ ਹੈ। ਜ਼ਿਕਰਯੋਗ ਹੈ ਕਿ ਨਗਰ ਨਿਗਮ ਚੰਡੀਗੜ੍ਹ ਨੇ ਕੁਝ ਦਿਨ ਪਹਿਲਾਂ ਹੀ ਚੰਡੀਗੜ੍ਹ ਦੇ ਵਾਸੀਆਂ ਨੂੰ 20 ਹਜ਼ਾਰ ਲੀਟਰ ਪਾਣੀ ਪ੍ਰਤੀ ਮਹੀਨਾ ਮੁਫ਼ਤ ਦੇਣ ਦਾ ਮਤਾ ਪਾਸ ਕੀਤਾ ਸੀ। ਜਿਸ ਤੋਂ ਬਾਅਦ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ‘ਆਪ-ਕਾਂਗਰਸ’ ਗਠਬੰਧਨ ਦੇ ਮੇਅਰ ਨੂੰ ਜਮ ਕੇ ਫਟਕਾਰ ਲਗਾਈ ਹੈ। ਸ੍ਰੀ ਪੁਰੋਹਿਤ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਪਾਣੀ ਦੀ 24 ਘੰਟੇ ਸਪਲਾਈ ਲਈ ਪਹਿਲਾਂ ਹੀ ਫਰਾਂਸ ਦੀ ਇੱਕ ਏਜੰਸੀ ਨਾਲ 15 ਸਾਲ ਲਈ ਸਮਝੌਤਾ ਸੂਚੀਬੱਧ ਕੀਤਾ ਗਿਆ ਹੈ ਜਿਸ ਦੇ ਚਲਦਿਆਂ ਮੁਫ਼ਤ ਪਾਣੀ ਨਹੀਂ ਦਿੱਤਾ ਜਾ ਸਕਦਾ। ਸ੍ਰੀ ਪ੍ਰੋਹਿਤ ਨੇ ਕਿਹਾ ਕਿ ਉਹਨਾਂ ਦਾ ਰਾਜਨੀਤੀ ਨਾਲ ਕੋਈ ਸੰਬੰਧ ਨਹੀਂ ਪ੍ਰੰਤੂ ਰਾਜਨੀਤਿਕ ਪਾਰਟੀਆਂ ਨੂੰ ਜੋ ਸੰਭਵ ਹੋਵੇ ਉਹੀ ਐਲਾਨ ਕਰਨਾ ਚਾਹੀਦਾ ਹੈ। ਪ੍ਰਸ਼ਾਸਕ ਸ੍ਰੀ ਪੁਰੋਹਿਤ ਨੇ ਚੰਡੀਗੜ੍ਹ ਨਗਰ ਨਿਗਮ ਕਮਿਸ਼ਨਰ ਅਨੰਦਿਤਾ ਮਿਸ਼ਰਾ ਨੂੰ ਵੀ ਫਟਕਾਰ ਲਗਾਈ ਅਤੇ ਕਿਹਾ ਕਿ ਜਿਸ ਵੇਲੇ ਨਿਗਮ ਵਿੱਚ ਇਹ ਪ੍ਰਸਤਾਵ ਲਿਆਂਦਾ ਗਿਆ ਸੀ ਉਸ ਵੇਲੇ ਅਨੰਦਿਤਾ ਮਿਸ਼ਰਾ ਵੀ ਉੱਥੇ ਹੀ ਸਨ, ਉਹਨਾਂ ਨੂੰ ਚਾਹੀਦਾ ਸੀ ਕਿ ਉਹ ਕੌਂਸਲਰਾਂ ਨੂੰ ਇਹਨਾਂ ਨਿਯਮਾਂ ਤੋਂ ਜਾਣੂ ਕਰਵਾਉਂਦੇ ਕਿ ਜਦੋਂ ਕਿਸੇ ਕੰਪਨੀ ਨਾਲ 15 ਸਾਲ ਲਈ ਪਹਿਲਾਂ ਹੀ ਸਮਝੌਤਾ ਹੋ ਚੁੱਕਾ ਹੈ ਤਾਂ ਉਸ ਨੂੰ ਬਦਲਿਆ ਕਿਵੇਂ ਜਾ ਸਕਦਾ ਹੈ। ਸ੍ਰੀ ਪੁਰੋਹਿਤ ਨੇ ਕਿਹਾ ਕਿ ਇਹ ਮਾਮਲਾ ਹਾਈਕੋਰਟ/ਸੁਪਰੀਮ ਕੋਰਟ ਤੱਕ ਵੀ ਜਾ ਸਕਦਾ ਹੈ ਤਾਂ ਉੱਥੇ ਕੇਸ ਲੜਨ ਦੀ ਜ਼ਿੰਮੇਵਾਰੀ ਕਿਸਦੀ ਹੋਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews
Previous Post

ਠੁੱਲੀਵਾਲ ਗਰਿਡ ਦੇ ਮੁਲਾਜ਼ਮਾਂ ਨੇ ਕਰਵਾਇਆ ਧਾਰਮਿਕ ਸਮਾਗਮ

Next Post

ਦਵਾਈ ਕੰਪਨੀਆਂ ਡਾਕਟਰਾਂ ਨੂੰ ਨਹੀਂ ਦੇ ਸਕਦੀਆਂ ਗਿਫ਼ਟ,ਵਿੱਤੀ ਲਾਭ ਅਤੇ ਵਿਦੇਸ਼ੀ ਸੈਰ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਦਵਾਈ ਕੰਪਨੀਆਂ ਡਾਕਟਰਾਂ ਨੂੰ ਨਹੀਂ ਦੇ ਸਕਦੀਆਂ ਗਿਫ਼ਟ,ਵਿੱਤੀ ਲਾਭ ਅਤੇ ਵਿਦੇਸ਼ੀ ਸੈਰ

ਦਵਾਈ ਕੰਪਨੀਆਂ ਡਾਕਟਰਾਂ ਨੂੰ ਨਹੀਂ ਦੇ ਸਕਦੀਆਂ ਗਿਫ਼ਟ,ਵਿੱਤੀ ਲਾਭ ਅਤੇ ਵਿਦੇਸ਼ੀ ਸੈਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend